Posted On:
12 OCT 2024 5:09PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਮੇਹਸਾਣਾ ਜ਼ਿਲ੍ਹੇ ਵਿੱਚ ਦੀਵਾਰ ਡਿੱਗਣ ਦੀ ਘਟਨਾ ਵਿੱਚ ਹੋਏ ਲੋਕਾਂ ਦੀ ਮੌਤ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਵਿੱਤੀ ਸਹਾਇਤਾ ਦਾ ਵੀ ਐਲਾਨ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ਐਕਸ (X) ‘ਤੇ ਪੋਸਟ ਕਰਦੇ ਹੋਏ ਲਿਖਿਆ:
“ਗੁਜਰਾਤ ਦੇ ਮੇਹਸਾਣਾ ਵਿੱਚ ਦੀਵਾਰ ਡਿੱਗਣ ਨਾਲ ਹੋਈ ਦੁਰਘਟਨਾ ਬਹੁਤ ਦੁਖਦਾਈ ਹੈ। ਇਸ ਵਿੱਚ ਜਿਨ੍ਹਾਂ ਨੇ ਆਪਣਿਆਂ ਨੂੰ ਗੁਆਇਆ ਹੈ, ਉਨ੍ਹਾਂ ਦੇ ਪ੍ਰਤੀ ਮੇਰੀ ਗਹਿਰੀ ਸ਼ੋਕ-ਸੰਵੇਦਨਾਵਾਂ। ਈਸ਼ਵਰ ਉਨ੍ਹਾਂ ਨੂੰ ਇਸ ਪੀੜਾ ਨੂੰ ਸਹਿਣ ਕਰਨ ਦਾ ਸੰਬਲ ਪ੍ਰਦਾਨ ਕਰੇ। ਇਸ ਦੇ ਨਾਲ ਹੀ ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖਰੇਖ ਵਿੱਚ ਸਥਾਨਕ ਪ੍ਰਸ਼ਾਸਨ ਪੀੜਤਾਂ ਦੀ ਹਰ ਸੰਭਵ ਸਹਾਇਤਾ ਵਿੱਚ ਜੁਟਿਆ ਹੈ: PM @narendramodi”
“ਗੁਜਰਾਤ ਦੇ ਮੇਹਸਾਣਾ ਵਿੱਚ ਹੋਏ ਹਾਦਸੇ ਵਿੱਚ ਹਰੇਕ ਮ੍ਰਿਤਕ ਦੇ ਨਿਕਟਤਮ ਪਰਿਜਨ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
*********
ਐੱਮਜੇਪੀਐੱਸ/ਆਰਟੀ