ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੀਐੱਮ ਗਤੀਸ਼ਕਤੀ ਦੇ ਤਿੰਨ ਵਰ੍ਹੇ ਪੂਰੇ ਹੋਣ ‘ਤੇ ਭਾਰਤ ਮੰਡਪਮ ਵਿੱਚ ਅਨੁਭੂਤੀ ਕੇਂਦਰ ਦਾ ਦੌਰਾ ਕੀਤਾ


ਪੀਐੱਮ ਗਤੀਸ਼ਕਤੀ ਨੇ ਭਾਰਤ ਦੀ ਇਨਫ੍ਰਾਸਟ੍ਰਕਚਰ ਵਿਕਾਸ ਯਾਤਰਾ ਨੂੰ ਗਤੀ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ: ਪ੍ਰਧਾਨ ਮੰਤਰੀ

प्रविष्टि तिथि: 13 OCT 2024 9:44PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗਤੀਸ਼ਕਤੀ ਦੇ ਤਿੰਨ ਵਰ੍ਹੇ ਪੂਰੇ ਹੋਣ ਤੇ ਭਾਰਤ ਮੰਡਪਮ ਸਥਿਤ ਅਨੁਭੂਤੀ ਕੇਂਦਰ ਦਾ ਦੌਰਾ ਕੀਤਾ। ਸ਼੍ਰੀ ਮੋਦੀ ਨੇ ਕਿਹਾ ਕਿ ਪੀਐੱਮ ਗਤੀਸ਼ਕਤੀ ਨੇ ਭਾਰਤ ਦੀ ਇਨਫ੍ਰਾਸਟ੍ਰਕਚਰ ਵਿਕਾਸ ਯਾਤਰਾ ਨੂੰ ਗਤੀ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

ਅੱਜ, ਜਦੋਂ ਗਤੀਸ਼ਕਤੀ ਦੇ ਤਿੰਨ ਵਰ੍ਹੇ ਪੂਰੇ ਕਰ ਲਏ ਹਨ, ਤਾਂ ਮੈਂ ਭਾਰਤ ਮੰਡਪਮ ਗਿਆ ਅਤੇ ਅਨੁਭੂਤੀ ਕੇਂਦਰ ਦਾ ਦੌਰਾ ਕੀਤਾ, ਜਿੱਥੇ ਮੈਂ ਇਸ ਪਹਿਲ ਦੀ ਪਰਿਵਰਤਨਕਾਰੀ ਸ਼ਕਤੀ ਦਾ ਅਨੁਭਵ ਕੀਤਾ।

ਪੀਐੱਮ ਗਤੀਸ਼ਕਤੀ ਨੇ ਭਾਰਤ ਦੀ ਇਨਫ੍ਰਾਸਟ੍ਰਕਚਰ ਦੇ ਵਿਕਾਸ ਯਾਤਰਾ ਨੂੰ ਗਤੀ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਹ ਸੁਨਿਸ਼ਚਿਤ ਕਰਨ ਦੇ ਲਈ ਟੈਕਨੋਲੋਜੀ ਦਾ ਸ਼ਾਨਦਾਰ ਉਪਯੋਗ ਕੀਤਾ ਜਾ ਰਿਹਾ ਹੈ ਕਿ ਪ੍ਰੋਜੈਕਟਸ ਸਮੇਂ ਤੇ ਪੂਰੇ ਹੋਣ ਅਤੇ ਕਿਸੇ ਵੀ ਸੰਭਾਵਿਤ ਚੁਣੌਤੀ ਨੂੰ ਘੱਟ ਕੀਤਾ ਜਾ ਸਕੇ।

***

ਐੱਮਜੇਪੀਐੱਸ/ਟੀਐੱਸ


(रिलीज़ आईडी: 2064645) आगंतुक पटल : 73
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam