ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ
प्रविष्टि तिथि:
17 OCT 2024 3:48PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਨਾਇਬ ਸਿੰਘ ਸੈਣੀ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ 'ਤੇ ਵਧਾਈਆਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਹਰਿਆਣਾ ਦੇ ਮੁੱਖ ਮੰਤਰੀ ਪਦ ਦੀ ਸਹੁੰ ਚੁੱਕਣ ‘ਤੇ ਨਾਇਬ ਸਿੰਘ ਸੈਣੀ ਜੀ ਅਤੇ ਉਨ੍ਹਾਂ ਦੇ ਨਾਲ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ਵਾਲੇ ਸਾਰੇ ਸਾਥੀਆਂ ਨੂੰ ਬਹੁਤ-ਬਹੁਤ ਵਧਾਈਆਂ। ਇਹ ਟੀਮ ਸੁਸ਼ਾਸਨ ਅਤੇ ਅਨੁਭਵ ਦਾ ਇੱਕ ਅਦਭੁਤ ਸੰਗਮ ਹੈ, ਜੋ ਇੱਥੋਂ ਦੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਨਾਲ ਹੀ ਰਾਜ ਦੇ ਵਿਕਾਸ ਨੂੰ ਇੱਕ ਨਵੀਂ ਉਚਾਈ ‘ਤੇ ਲੈ ਜਾਵੇਗੀ। ਮੈਨੂੰ ਵਿਸ਼ਵਾਸ ਹੈ ਕਿ ਡਬਲ ਇੰਜਣ ਦੀ ਸਰਕਾਰ ਗ਼ਰੀਬਾਂ, ਕਿਸਾਨਾਂ, ਜਵਾਨਾਂ, ਨੌਜਵਾਨਾਂ ਅਤੇ ਮਹਿਲਾਵਾਂ ਦੇ ਨਾਲ ਹੀ ਸਮਾਜ ਦੇ ਹਰ ਵਰਗ ਦੀ ਸੇਵਾ ਵਿੱਚ ਕੋਈ ਕੋਰ-ਕਸਰ ਨਹੀਂ ਛੱਡੇਗੀ।”
***
ਐੱਮਜੇਪੀਐੱਸ/ਟੀਐੱਸ
(रिलीज़ आईडी: 2065799)
आगंतुक पटल : 106
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam