ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਧੌਲਪੁਰ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ; ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ

Posted On: 20 OCT 2024 1:43PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ  ਦੇ ਧੌਲਪੁਰ ਵਿੱਚ ਹੋਈ ਇੱਕ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਸਹਾਇਤਾ ਕਰਨ ਵਿੱਚ ਲਗਿਆ ਹੋਇਆ ਹੈ।

 ਐਕਸ’ (X) ‘ਤੇ ਇੱਕ ਪੋਸਟ ਵਿੱਚ,  ਉਨ੍ਹਾਂ ਨੇ ਲਿਖਿਆ :

 ‘‘ਰਾਜਸਥਾਨ ਦੇ ਧੌਲਪੁਰ ਵਿੱਚ ਹੋਇਆ ਹਾਦਸਾ ਦਿਲ ਹਿਰਦਾਵਿਦਾਰਕ ਹੈ। ਇਸ ਵਿੱਚ ਮਾਸੂਮ ਬੱਚਿਆਂ ਸਹਿਤ ਜਾਨ ਗੁਆਉਣ ਵਾਲਿਆਂ ਦੇ ਦੁਖੀ ਪਰਿਜਨਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ।  ਈਸ਼ਵਰ ਉਨ੍ਹਾਂ ਨੂੰ ਇਸ ਪੀੜਾ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ।  ਇਸ ਦੇ ਨਾਲ ਹੀ ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਤੰਦੁਰਸਤ ਹੋਣ ਦੀ ਕਾਮਨਾ ਕਰਦਾ ਹਾਂ।  ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਸਹਾਇਤਾ ਵਿੱਚ ਜੁਟਿਆ ਹੈ: ਪ੍ਰਧਾਨ ਮੰਤਰੀ’’

ਸ਼੍ਰੀ ਮੋਦੀ ਨੇ ਰਾਜਸਥਾਨ ਦੇ ਧੌਲਪੁਰ ਵਿੱਚ ਹੋਏ ਹਾਦਸੇ ਵਿੱਚ ਮਾਰੇ ਗਏ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜ਼ਖ਼ਮੀ ਹੋਏ ਲੋਕਾਂ ਵਿੱਚੋਂ ਹਰੇਕ ਨੂੰ 50,000 ਰੁਪਏ ਦਿੱਤੇ ਜਾਣਗੇ। 

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ-PMO)  ਨੇ ਐਕਸ (X) ‘ਤੇ ਪੋਸਟ ਕੀਤਾ :

‘‘ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਧੌਲਪੁਰ ਵਿੱਚ ਹੋਏ ਹਾਦਸੇ ਵਿੱਚ ਮਾਰੇ ਗਏ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਵਿੱਚੋਂ ਹਰੇਕ ਨੂੰ 50,000 ਰੁਪਏ ਦਿੱਤੇ ਜਾਣਗੇ।’’

 

 

***

ਐੱਮਜੇਪੀਐੱਸ/ਐੱਸਆਰ/ਆਰਟੀ


(Release ID: 2066570) Visitor Counter : 32