ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪਾਲੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ਦੇ ਭਾਰਤ ਸਰਕਾਰ ਦੇ ਫ਼ੈਸਲੇ ਨਾਲ ਭਗਵਾਨ ਬੁੱਧ ਦੇ ਵਿਚਾਰਾਂ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਵਿੱਚ ਖੁਸ਼ੀ ਦੀ ਭਾਵਨਾ ਜਾਗਰਿਤ ਹੋਈ ਹੈ: ਪ੍ਰਧਾਨ ਮੰਤਰੀ

Posted On: 24 OCT 2024 10:43AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪਾਲੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ਦੇ ਭਾਰਤ ਸਰਕਾਰ ਦੇ ਫ਼ੈਸਲੇ ‘ਤੇ ਅੱਜ ਪ੍ਰਸੰਨਤਾ ਵਿਅਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਭਗਵਾਨ ਬੁੱਧ ਦੇ ਵਿਚਾਰਾਂ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਵਿੱਚ ਖੁਸ਼ੀ ਦੀ ਭਾਵਨਾ ਜਾਗਰਿਤ ਹੋਈ ਹੈ। ਸ਼੍ਰੀ ਮੋਦੀ ਨੇ ਕੋਲੰਬੋ ਵਿੱਚ ਆਈਸੀਸੀਆਰ (ICCR) ਦੁਆਰਾ ਆਯੋਜਿਤ ‘ਸ਼ਾਸ਼ਤਰੀ ਭਾਸ਼ਾ ਦੇ ਰੂਪ ਵਿੱਚ ਪਾਲੀ’ ਵਿਸ਼ੇ ‘ਤੇ ਪੈਨਲ ਚਰਚਾ ਵਿੱਚ ਹਿੱਸਾ ਲੈਣ ਵਾਲੇ ਵਿਭਿੰਨ ਦੇਸ਼ਾਂ ਦੇ ਵਿਦਵਾਨਾਂ ਅਤੇ ਭਿਕਸ਼ੂਆਂ ਦਾ ਭੀ ਧੰਨਵਾਦ ਕੀਤਾ।

 ਕੋਲੰਬੋ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਸਰਕਾਰੀ ਹੈਂਡਲ (ਇੰਡੀਆ ਇਨ ਸ੍ਰੀਲੰਕਾ) ਦੁਆਰਾ ਕੀਤੀ ਗਈ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ:

 “ਮੈਨੂੰ ਖੁਸ਼ੀ ਹੈ ਕਿ ਪਾਲੀ ਨੂੰ ਸ਼ਾਸਤਰੀ ਭਾਸ਼ਾ ਦਾ ਦਰਜਾ ਦੇਣ ਦੇ ਭਾਰਤ ਸਰਕਾਰ ਦੇ ਫ਼ੈਸਲੇ ਨੇ ਭਗਵਾਨ ਬੁੱਧ ਦੇ ਵਿਚਾਰਾਂ ਵਿੱਚ ਵਿਸ਼ਵਾਸ ਰੱਖਣ ਵਾਲਿਆਂ ਵਿੱਚ ਖੁਸ਼ੀ ਦੀ ਭਾਵਨਾ ਜਗਾਈ ਹੈ। ਕੋਲੰਬੋ ਵਿੱਚ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਭਿੰਨ ਦੇਸ਼ਾਂ ਦੇ ਵਿਦਵਾਨਾਂ ਅਤੇ ਭਿਕਸ਼ੂਆਂ ਦਾ ਮੈਂ ਆਭਾਰੀ ਹਾਂ।”

 

***

 

ਐੱਮਜੇਪੀਐੱਸ/ਵੀਜੇ/ਐੱਸਆਰ


(Release ID: 2067696) Visitor Counter : 26