ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬੰਗਲੁਰੂ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ;


ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ

Posted On: 24 OCT 2024 7:47AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੰਗਲੁਰੂ ਵਿੱਚ ਇਮਾਰਤ ਢਹਿਣ ਨਾਲ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਸ਼੍ਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ।

  ਐਕਸ (X) ‘ਤੇ ਇੱਕ ਪੋਸਟ ਵਿੱਚ,  ਉਨ੍ਹਾਂ ਨੇ ਲਿਖਿਆ:

 ਬੰਗਲੁਰੂ ਵਿੱਚ ਇੱਕ ਇਮਾਰਤ ਦੇ ਢਹਿਣ ਨਾਲ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਲੋਕ ਜਲਦੀ ਹੀ ਠੀਕ ਹੋ ਜਾਣ।

 ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇਪ੍ਰਧਾਨ ਮੰਤਰੀ @narendramodi’’

 

***

ਐੱਮਜੇਪੀਐੱਸ/ਐੱਸਆਰ


(Release ID: 2067942) Visitor Counter : 28