ਰਾਸ਼ਟਰਪਤੀ ਸਕੱਤਰੇਤ
ਰਾਸ਼ਟਰਪਤੀ ਨੇ ਏਮਸ ਰਾਏਪੁਰ (AIIMS RAIPUR) ਦੀ ਕਨਵੋਕੇਸ਼ਨ ਦੀ ਸ਼ੋਭਾ ਵਧਾਈ
Posted On:
25 OCT 2024 2:35PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (25 ਅਕਤੂਬਰ, 2024) ਆਲ ਇੰਡੀਆ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ (ਏਮਸ-AIIMS) ਰਾਏਪੁਰ ਦੀ ਦੂਸਰੀ ਕਨਵੋਕੇਸਨ ਦੀ ਸ਼ੋਭਾ ਵਧਾਈ ਅਤੇ ਇਸ ਨੂੰ ਸੰਬੋਧਨ ਕੀਤਾ।
ਇਸ ਅਵਸਰ ‘ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਏਮਸ(AIIMS) ਨੂੰ ਘੱਟ ਖਰਚ ਵਿੱਚ ਚੰਗੀਆਂ ਸਿਹਤ ਸੇਵਾਵਾਂ ਅਤੇ ਮੈਡੀਕਲ ਸਿੱਖਿਆ ਪ੍ਰਦਾਨ ਕਰਨ ਦੇ ਲਈ ਜਾਣਿਆ ਜਾਂਦਾ ਹੈ। ਲੋਕਾਂ ਦਾ ਵਿਸ਼ਵਾਸ ਏਮਸ (AIIMS) ਨਾਲ ਜੁੜਿਆ ਹੋਇਆ ਹੈ। ਇਹੀ ਕਾਰਨ ਹੈ ਕਿ ਬੜੀ ਸੰਖਿਆ ਵਿੱਚ ਲੋਕ ਹਰ ਜਗ੍ਹਾ ਤੋਂ ਏਮਸ (AIIMS) ਵਿੱਚ ਇਲਾਜ ਕਰਵਾਉਣ ਆਉਂਦੇ ਹਨ। ਉਨ੍ਹਾਂ ਨੂੰ ਇਹ ਜਾਣ ਕੇ ਪ੍ਰਸੰਨਤਾ ਹੋਈ ਹੈ ਕਿ ਏਮਸ ਰਾਏਪੁਰ (AIIMS Raipur) ਨੇ ਆਪਣੇ ਕੁਝ ਵਰ੍ਹਿਆਂ ਦੇ ਸਫ਼ਰ ਵਿੱਚ ਹੀ ਕਾਫੀ ਪ੍ਰਤਿਸ਼ਠਾ ਕਮਾ ਲਈ ਹੈ। ਉਨ੍ਹਾਂ ਨੇ ਕਿਹਾ ਕਿ ਏਮਸ ਰਾਏਪੁਰ ਮੈਡੀਕਲ ਇਲਾਜ ਅਤੇ ਜਨ ਕਲਿਆਣ ਲਈ ਕਈ ਕਦਮ ਉਠਾ ਰਿਹਾ ਹੈ। ਉਨ੍ਹਾਂ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਇਹ ਸੰਸਥਾਨ ਜਨ ਕਲਿਆਣ ਦੇ ਕਾਰਜਾਂ ਵਿੱਚ ਹੋਰ ਅੱਗੇ ਵਧੇਗਾ।
ਡਾਕਟਰਾਂ ਨੂੰ ਸੰਬੋਧਨ ਕਰਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਸੁਵਿਧਾ ਸਪੰਨ ਲੋਕਾਂ ਦੇ ਪਾਸ ਕਈ ਵਿਕਲਪ ਹੋ ਸਕਦੇ ਹਨ, ਲੇਕਿਨ ਵੰਚਿਤਾਂ ਦੀਆਂ ਉਮੀਦਾਂ ਤੁਹਾਡੇ ‘ਤੇ ਟਿਕੀਆਂ ਹਨ। ਉਨ੍ਹਾਂ ਨੇ ਡਾਕਟਰਾਂ ਨੂੰ ਸਾਰੇ ਲੋਕਾਂ, ਵਿਸ਼ੇਸ਼ ਤੌਰ ‘ਤੇ ਗ਼ਰੀਬਾਂ ਅਤੇ ਵੰਚਿਤਾਂ ਦੀ ਸੇਵਾ ਕਰਨ ਦੀ ਸਲਾਹ ਦਿੱਤੀ।
ਰਾਸ਼ਟਰਪਤੀ ਨੇ ਡਾਕਟਰਾਂ ਨੂੰ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਦਾ ਕੰਮ ਬੇਹੱਦ ਜ਼ਿੰਮੇਦਾਰੀ ਪੂਰਨ ਹੁੰਦਾ ਹੈ। ਉਨ੍ਹਾਂ ਦੇ ਨਿਰਣੇ ਅਕਸਰ ਲੋਕਾਂ ਦੀ ਜਾਨ ਬਚਾਉਣ ਨਾਲ ਜੁੜੇ ਹੁੰਦੇ ਹਨ। ਮੈਡੀਕਲ ਪੇਸ਼ੇਵਰਾਂ ਦੇ ਤੌਰ ‘ਤੇ, ਉਨ੍ਹਾਂ ਨੂੰ ਅਕਸਰ ਚੁਣੌਤੀਪੂਰਨ ਪਰਿਸਥਿਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਡਾਕਟਰਾਂ ਨੂੰ ਸਲਾਹ ਦਿੱਤੀ ਕਿ ਉਹ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਦੇ ਲਈ ਆਪਣੀਆਂ ਭਾਵਨਾਵਾਂ ‘ਤੇ ਕੰਟਰੋਲ ਕਰਨਾ ਸਿੱਖਣ।
ਰਾਸ਼ਟਰਪਤੀ ਨੇ ਕਿਹਾ ਕਿ ਵਿਦਿਆਰਥੀ ਜੀਵਨ ਤੋਂ ਪੇਸ਼ੇਵਰ ਜੀਵਨ ਵਿੱਚ ਆਉਣਾ ਇੱਕ ਬੜਾ ਬਦਲਾਅ ਹੈ। ਉਨ੍ਹਾਂ ਨੇ ਗ੍ਰੈਜੂਏਟਿੰਗ ਡਾਕਟਰਾਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਗਿਆਨ ਵਧਾਉਂਦੇ ਰਹਿਣ। ਉਨ੍ਹਾਂ ਨੇ ਕਿਹਾ ਕਿ ਹਮੇਸ਼ਾ ਕੁਝ ਨਵਾਂ ਸਿੱਖਣ ਦੀ ਭਾਵਨਾ ਉਨ੍ਹਾਂ ਦੇ ਲਈ ਲਾਭਕਾਰੀ ਸਿੱਧ ਹੋਵੇਗੀ।
ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ-
*********
ਐੱਮਜੇਪੀਐੱਸ/ਐੱਸਆਰ
(Release ID: 2068328)
Visitor Counter : 27