ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ ਨੌਜਵਾਨਾਂ ਨੂੰ 51,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ


ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਨੇ ਚੰਡੀਗੜ੍ਹ ਵਿਖੇ 188 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ

ਸਰਕਾਰ ਨੌਜਵਾਨਾਂ ਦੇ ਸਸ਼ਕਤੀਕਰਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੀ ਹੈ: ਹਰਦੀਪ ਸਿੰਘ ਪੁਰੀ

ਕੇਂਦਰੀ ਮੰਤਰੀ ਨੇ ਕਿਹਾ ਕਿ ਕਾਰਜਬਲ ਦੇਸ਼ ਦੀ ਤਰੱਕੀ ਨੂੰ ਤੇਜ਼ ਕਰੇਗਾ

ਕੇਂਦਰ ਸਰਕਾਰ ਦੀ ਰੋਜ਼ਗਾਰ ਮੇਲਾ ਪਹਿਲਕਦਮੀ ਤਹਿਤ 16 ਮਹੀਨਿਆਂ ਵਿੱਚ 8 ਲੱਖ ਤੋਂ ਵੱਧ ਰੋਜ਼ਗਾਰ ਪੱਤਰ ਦਿੱਤੇ ਗਏ

Posted On: 29 OCT 2024 9:14PM by PIB Chandigarh

ਨੌਜਵਾਨਾਂ ਦੇ ਸਸ਼ਕਤੀਕਰਣ ਅਤੇ ਰੋਜ਼ਗਾਰ ਸਿਰਜਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ ਵਿੱਚ 51,000 ਤੋਂ ਵੱਧ ਨਵੇਂ ਨਿਯੁਕਤ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਵੰਡੇ। ਸਰਕਾਰ ਦੀ ਰੋਜ਼ਗਾਰ ਮੇਲੇ ਦੀ ਪਹਿਲਕਦਮੀ ਦੇ ਤਹਿਤ ਆਯੋਜਿਤ, ਇਹ ਸਮਾਗਮ ਦੇਸ਼ ਭਰ ਵਿੱਚ 40 ਸਥਾਨਾਂ 'ਤੇ ਆਯੋਜਿਤ ਕੀਤਾ ਗਿਆ ਸੀ, ਜਿੱਥੇ ਮਾਲ, ਉੱਚ ਸਿੱਖਿਆ, ਗ੍ਰਹਿ ਮੰਤਰਾਲੇ, ਰੱਖਿਆ ਅਤੇ ਸਿਹਤ ਅਤੇ ਪਰਿਵਾਰ ਭਲਾਈ ਸਮੇਤ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਨਵ-ਨਿਯੁਕਤ ਲੋਕਾਂ ਦਾ ਸਵਾਗਤ ਕੀਤਾ ਗਿਆ। ਇਹ ਦੇਸ਼ ਵਿਆਪੀ ਰੋਜ਼ਗਾਰ ਮੇਲਾ ਭਾਰਤ ਦੀ ਵਿਕਾਸ ਯਾਤਰਾ ਵਿੱਚ ਯੋਗਦਾਨ ਪਾਉਣ ਲਈ ਸਾਰਥਕ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਇੱਕ ਹੁਨਰਮੰਦ, ਸਸ਼ਕਤ ਕਾਰਜਬਲ ਨੂੰ ਹੁਲਾਰਾ ਦੇਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਰੇਖਾਂਕਿਤ ਕਰਦਾ ਹੈ।

ਰੋਜ਼ਗਾਰ ਮੇਲਾ ਅਕਤੂਬਰ 2022 ਵਿੱਚ ਸ਼ੁਰੂ ਕੀਤੇ ਰੋਜ਼ਗਾਰ ਅਤੇ ਹੁਨਰ ਵਿਕਾਸ 'ਤੇ ਪ੍ਰਧਾਨ ਮੰਤਰੀ ਦੇ ਫੋਕਸ ਦਾ ਇੱਕ ਅਨਿੱਖੜਵਾਂ ਅੰਗ ਹੈ। ਹੁਣ ਤੱਕ, ਸਰਕਾਰ ਰੋਜ਼ਗਾਰ ਮੇਲੇ ਰਾਹੀਂ 8 ਲੱਖ ਤੋਂ ਵੱਧ ਨਿਯੁਕਤੀ ਪੱਤਰ ਵੰਡ ਚੁੱਕੀ ਹੈ, ਜੋ ਕਿ ਰੋਜ਼ਗਾਰ ਪੈਦਾ ਕਰਨ ਨੂੰ ਤਰਜੀਹ ਦੇਣ ਅਤੇ ਰਾਸ਼ਟਰ ਨਿਰਮਾਣ ਵਿੱਚ ਨੌਜਵਾਨਾਂ ਨੂੰ ਸ਼ਾਮਲ ਕਰਨ ਦੀ ਆਪਣੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਨਵ ਨਿਯੁਕਤਾਂ ਨੂੰ 'ਕਰਮਯੋਗੀ ਪ੍ਰਾਰੰਭ' ਰਾਹੀਂ ਮੁੱਢਲੀ ਸਿਖਲਾਈ ਦਿੱਤੀ ਜਾਵੇਗੀ, ਜੋ ਆਈਜੀਓਟੀ ਕਰਮਯੋਗੀ ਪੋਰਟਲ ਦੁਆਰਾ ਪਹੁੰਚਯੋਗ ਇੱਕ ਔਨਲਾਈਨ ਮਾਡਿਊਲ ਹੈ, ਜਿਸ ਦਾ ਉਦੇਸ਼ ਉਨ੍ਹਾਂ ਦੀਆਂ ਭੂਮਿਕਾਵਾਂ ਵਿੱਚ ਉੱਤਮਤਾ ਲਈ ਜ਼ਰੂਰੀ ਹੁਨਰਾਂ ਨਾਲ ਲੈਸ ਕਰਨਾ ਹੈ।

ਚੰਡੀਗੜ੍ਹ ਵਿੱਚ, ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ, ਸ਼੍ਰੀ ਹਰਦੀਪ ਸਿੰਘ ਪੁਰੀ ਨੇ ਸੈਕਟਰ 42 ਦੇ ਪੋਸਟ ਗ੍ਰੈਜੂਏਟ ਸਰਕਾਰੀ ਕਾਲਜ ਫਾਰ ਗਰਲਜ਼ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ 69 ਮਹਿਲਾਵਾਂ ਸਮੇਤ 188 ਨੌਜਵਾਨਾਂ ਨੂੰ ਨਿਜੀ ਤੌਰ 'ਤੇ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਨੇ ਇੱਕ ਪਾਰਦਰਸ਼ੀ, ਮੈਰਿਟ ਅਧਾਰਿਤ ਭਰਤੀ ਪ੍ਰਕਿਰਿਆ ਨੂੰ ਸਥਾਪਿਤ ਕਰਨ ਲਈ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ, “ਕੇਂਦਰ ਸਰਕਾਰ ਵੱਲੋਂ ਲਿਆਂਦੀਆਂ ਗਈਆਂ ਤਬਦੀਲੀਆਂ ਨੇ ਸਰਕਾਰੀ ਭਰਤੀ ਵਿੱਚ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਹੈ, ਜਿਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤ ਕਰਨ ਅਤੇ ਆਪਣੀ ਸਮਰੱਥਾ ਨੂੰ ਪੂਰਾ ਕਰਨ ਲਈ ਸਸ਼ਕਤੀਕਰਣ ਦਾ ਰਾਹ ਪੱਧਰਾ ਹੋਇਆ ਹੈ। 

 

ਮੰਤਰੀ ਨੇ ਮੌਜੂਦਾ ਪ੍ਰਸ਼ਾਸਨ ਦੇ ਅਧੀਨ ਭਾਰਤ ਦੀ ਅਰਥਵਿਵਸਥਾ ਵਿੱਚ ਆਈ ਪ੍ਰਭਾਵਸ਼ਾਲੀ ਤਬਦੀਲੀ ਬਾਰੇ ਵੀ ਵਿਚਾਰ ਪੇਸ਼ ਕੀਤੇ। ਸ਼੍ਰੀ ਪੁਰੀ ਨੇ ਕਿਹਾ, "ਆਈਐੱਮਐੱਫ ਦੇ ਅਨੁਸਾਰ, ਭਾਰਤ ਸਭ ਤੋਂ ਕਮਜ਼ੋਰ ਅਰਥਵਿਵਸਥਾਵਾਂ ਵਿੱਚੋਂ ਇੱਕ ਬਣ ਕੇ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਵਿੱਚ ਤਬਦੀਲ ਹੋ ਗਿਆ ਹੈ ਅਤੇ 2027-28 ਤੱਕ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੇ ਰਾਹ 'ਤੇ ਹੈ।" ਇਹ ਮਜ਼ਬੂਤ ਆਰਥਿਕ ਵਿਕਾਸ ਮੁੱਖ ਖੇਤਰਾਂ ਜਿਵੇਂ ਕਿ ਉੱਦਮਤਾ, ਸਿੱਖਿਆ ਅਤੇ ਖੇਡਾਂ ਵਿੱਚ ਸਲਾਨਾ 90,000 ਕਰੋੜ ਰੁਪਏ ਤੋਂ ਵੱਧ ਦੇ ਰਣਨੀਤਕ ਸਰਕਾਰੀ ਨਿਵੇਸ਼ਾਂ ਦੁਆਰਾ ਚਲਾਇਆ ਜਾ ਰਿਹਾ ਹੈ।

 

ਮੰਤਰੀ ਨੇ ਸਕਿੱਲ ਇੰਡੀਆ ਮਿਸ਼ਨ ਤਹਿਤ ਵੱਖ-ਵੱਖ ਪਹਿਲਕਦਮੀਆਂ ਦੀ ਰੂਪ ਰੇਖਾ ਦੱਸੀ, ਜਿਸ ਤਹਿਤ 2.8 ਕਰੋੜ ਤੋਂ ਵੱਧ ਵਿਅਕਤੀਆਂ ਨੂੰ 'ਰੋਜ਼ਗਾਰ ਲਈ ਤਿਆਰ' ਬਣਨ ਲਈ ਸਫਲਤਾਪੂਰਵਕ ਸਿਖਲਾਈ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ (ਪੀਐੱਮਕੇਵੀਵਾਈ) ਦੇ ਤਹਿਤ, 1.5 ਕਰੋੜ ਤੋਂ ਵੱਧ ਨੌਜਵਾਨਾਂ ਨੇ ਹੁਨਰ ਸਿਖਲਾਈ ਪ੍ਰਾਪਤ ਕੀਤੀ ਹੈ, ਅਤੇ ਕਿੱਤਾਮੁਖੀ ਕੋਰਸਾਂ ਦੀ ਵੱਧਦੀ ਮੰਗ ਨੂੰ ਪੂਰਾ ਕਰਨ ਲਈ ਦੇਸ਼ ਭਰ ਵਿੱਚ 3,000 ਨਵੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਸਥਾਪਿਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਭਾਰਤ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਰਕਾਰ ਦੇ ਵਿਜ਼ਨ ਦੇ ਹਿੱਸੇ ਵਜੋਂ, ਦੇਸ਼ ਭਰ ਵਿੱਚ ਸਥਾਪਿਤ 1.2 ਲੱਖ ਤੋਂ ਵੱਧ ਸਟਾਰਟ-ਅੱਪਸ ਰਾਹੀਂ 7 ਆਈਆਈਟੀ, 16 ਆਈਆਈਆਈਟੀ, 7 ਆਈਆਈਐੱਮ, 15 ਏਮਜ਼ ਅਤੇ 390 ਯੂਨੀਵਰਸਿਟੀਆਂ ਦੀ ਸਥਾਪਨਾ ਕੀਤੀ ਗਈ ਹੈ, ਜੋ ਦੇਸ਼ ਭਰ ਵਿੱਚ ਸਥਾਪਿਤ 1.2 ਲੱਖ ਤੋਂ ਵੱਧ ਸਟਾਰਟ-ਅੱਪਸ ਰਾਹੀਂ 'ਨੌਕਰੀ ਸਿਰਜਣਹਾਰ' ਵਜੋਂ ਦੋਹਰੀ ਭੂਮਿਕਾ ਨਿਭਾ ਰਹੇ ਹਨ। ਭਾਰਤ ਦੀ ਆਰਥਿਕ ਤਰੱਕੀ ਨੂੰ ਉਜਾਗਰ ਕਰਦੇ ਹੋਏ, ਸ਼੍ਰੀ ਪੁਰੀ ਨੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਭਾਰਤ ਦੀ ਜੀਡੀਪੀ 2 ਟ੍ਰਿਲੀਅਨ ਡਾਲਰ ਤੋਂ ਦੁੱਗਣੀ ਹੋ ਕੇ 4 ਟ੍ਰਿਲੀਅਨ ਡਾਲਰ ਹੋ ਗਈ ਹੈ। ਉਨ੍ਹਾਂ ਇਸ ਤਰੱਕੀ ਨੂੰ ਚਲਾਉਣ ਵਿੱਚ ਹੁਨਰਮੰਦ ਨੌਜਵਾਨਾਂ ਦੀ ਭੂਮਿਕਾ ਨੂੰ ਸਵੀਕਾਰ ਕਰਦਿਆਂ ਕਿਹਾ, “ਜੇ ਭਾਰਤ ਸਲਾਨਾ 7% ਦੀ ਦਰ ਨਾਲ ਵਿਕਾਸ ਕਰਨਾ ਜਾਰੀ ਰੱਖਦਾ ਹੈ, ਤਾਂ ਇਸ ਨੂੰ 5 ਟ੍ਰਿਲੀਅਨ ਡਾਲਰ ਦੇ ਅੰਕੜੇ ਤੱਕ ਪਹੁੰਚਣ ਵਿੱਚ ਦੇਰ ਨਹੀਂ ਲੱਗੇਗੀ।

 

ਸ਼੍ਰੀ ਪੁਰੀ ਨੇ 2024-25 ਲਈ ਬਜਟ ਅਲਾਟਮੈਂਟ ਬਾਰੇ ਵੀ ਚਰਚਾ ਕੀਤੀ, ਜਿਸ ਵਿੱਚ ਸਿੱਖਿਆ, ਰੋਜ਼ਗਾਰ ਅਤੇ ਹੁਨਰ ਵਿਕਾਸ ਲਈ 1.48 ਲੱਖ ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਉਨ੍ਹਾਂ ਪਹਿਲੀ ਵਾਰ ਨੌਕਰੀ ਲੱਭਣ ਵਾਲਿਆਂ, ਨਿਰਮਾਣ ਉਦਯੋਗਾਂ ਅਤੇ ਰੋਜ਼ਗਾਰਦਾਤਾਵਾਂ ਦੀ ਸਹਾਇਤਾ ਲਈ ਤਿਆਰ ਕੀਤੇ ਗਏ ਤਿੰਨ ਨਵੇਂ ਰੋਜ਼ਗਾਰ-ਸਬੰਧੀ ਪ੍ਰੋਤਸਾਹਨ ਪ੍ਰੋਗਰਾਮਾਂ ਨੂੰ ਪਹਿਲੀ ਵਾਰ ਪੇਸ਼ ਕੀਤਾ ਅਤੇ ਨੋਟ ਕੀਤਾ ਕਿ ਰਾਸ਼ਟਰੀ ਉਦਯੋਗਿਕ ਗਲਿਆਰਾ ਵਿਕਾਸ ਪ੍ਰੋਗਰਾਮ ਅਧੀਨ ਪ੍ਰਵਾਨਿਤ 12 ਉਦਯੋਗਿਕ ਪਾਰਕਾਂ ਰਾਹੀਂ ਰੋਜ਼ਗਾਰ ਦੇ ਮੌਕਿਆਂ ਅਤੇ ਹੁਲਾਰਾ ਮਿਲਣ ਦੀ ਉਮੀਦ ਹੈ, ਜਿਸ ਨਾਲ ਅੰਤ ਵਿੱਚ 2.1 ਕਰੋੜ ਤੋਂ ਵੱਧ ਨੌਜਵਾਨਾਂ ਨੂੰ ਲਾਭ ਹੋਵੇਗਾ। ਇਸ ਤੋਂ ਇਲਾਵਾ, ਸਰਕਾਰ ਨੇ ਚੋਟੀ ਦੀਆਂ 500 ਕੰਪਨੀਆਂ ਵਿੱਚ 1 ਕਰੋੜ ਨੌਜਵਾਨਾਂ ਨੂੰ ਪੰਜ ਸਾਲਾਂ ਵਿੱਚ 12 ਮਹੀਨਿਆਂ ਦੀ ਇੰਟਰਨਸ਼ਿਪ ਦੀ ਪੇਸ਼ਕਸ਼ ਕਰਨ ਵਾਲਾ ਇੱਕ ਪ੍ਰੋਗਰਾਮ ਬਣਾਇਆ ਹੈ।

 

ਆਪਣੇ ਸੰਬੋਧਨ ਦੌਰਾਨ, ਸ਼੍ਰੀ ਪੁਰੀ ਨੇ ਪ੍ਰਧਾਨ ਮੰਤਰੀ ਦੇ "ਅੰਮ੍ਰਿਤ ਕਾਲ" ਦੇ ਵਿਕਾਸ ਦੇ ਦੌਰ ਦੇ ਵਿਜ਼ਨ ਬਾਰੇ ਗੱਲ ਕੀਤੀ, ਜਿਸ ਨੂੰ ਉਨ੍ਹਾਂ ਨੇ 2047 ਤੱਕ 'ਨਿਊ ਇੰਡੀਆ' ਬਣਾਉਣ ਲਈ ਮਹੱਤਵਪੂਰਨ ਦੱਸਿਆ, ਜਿੱਥੇ ਸਾਰੇ ਨਾਗਰਿਕਾਂ ਨੂੰ ਲਾਭਦਾਇਕ ਰੋਜ਼ਗਾਰ ਪ੍ਰਾਪਤ ਹੋਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਇਹ ਯੁੱਗ ਇੱਕ ਵਿਕਸਿਤ ਭਾਰਤ ਦੀ ਨੀਂਹ ਰੱਖੇਗਾ ਅਤੇ ਅੱਜ ਦਾ ਰੋਜ਼ਗਾਰ ਮੇਲਾ ਇਸ ਉਦੇਸ਼ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਰਾਸ਼ਟਰੀ ਤਰੱਕੀ ਲਈ ਜ਼ਿੰਮੇਵਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਆਪਣੀ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ। 

 

ਰੋਜ਼ਗਾਰ ਮੇਲੇ ਤੋਂ ਬਾਅਦ ਕੇਂਦਰੀ ਮੰਤਰੀ ਪੁਰੀ ਨੇ ਇੱਕ ਪ੍ਰੈੱਸ ਕਾਨਫਰੰਸ ਕੀਤੀ, ਜਿੱਥੇ ਉਨ੍ਹਾਂ ਨੇ ਪੰਜਾਬ ਵਿੱਚ ਹਾਲ ਹੀ ਵਿੱਚ ਸੁਰੱਖਿਆ ਚਿੰਤਾਵਾਂ ਸਮੇਤ ਕਈ ਮੁੱਖ ਮੁੱਦਿਆਂ ਦਾ ਜ਼ਿਕਰ ਕੀਤਾ। ਪੰਜਾਬ ਦੇ ਮਾਨਸਾ ਵਿਖੇ ਇੱਕ ਪੈਟਰੋਲ ਪੰਪ 'ਤੇ ਗ੍ਰੇਨੇਡ ਧਮਾਕੇ ਦੀ ਘਟਨਾ ਦਾ ਜ਼ਿਕਰ ਕਰਦਿਆਂ ਸ੍ਰੀ ਪੁਰੀ ਨੇ ਸੂਬਾ ਸਰਕਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਸ ਮਾਮਲੇ ਨੂੰ ਸਖ਼ਤੀ ਨਾਲ ਨਜਿੱਠਣ ਦੀ ਅਪੀਲ ਕੀਤੀ। ਖੇਤੀਬਾੜੀ ਮਾਮਲਿਆਂ 'ਤੇ, ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਰਕਾਰ ਕਿਸਾਨ ਭਾਈਚਾਰੇ ਲਈ ਸਥਿਰਤਾ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਫਸਲਾਂ 'ਤੇ ਸਲਾਨਾ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਵਧਾ ਕੇ ਕਿਸਾਨਾਂ ਦਾ ਪੂਰਾ ਸਮਰਥਨ ਕਰ ਰਹੀ ਹੈ।

ਪਰਾਲੀ ਦੇ ਪ੍ਰਬੰਧਨ ਲਈ ਕੰਪਰੈੱਸਡ ਬਾਇਓਗੈਸ (ਸੀਬੀਜੀ) ਪਲਾਂਟਾਂ ਸਬੰਧੀ ਵਾਤਾਵਰਣ ਸਬੰਧੀ ਚਿੰਤਾਵਾਂ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਸੀਬੀਜੀ ਪਲਾਂਟ ਜਰਮਨੀ ਵਿੱਚ ਸਾਲਾਂ ਤੋਂ ਬਿਨਾ ਕਿਸੇ ਮਾੜੇ ਸਿਹਤ ਪ੍ਰਭਾਵਾਂ ਦੇ ਸਫਲਤਾਪੂਰਵਕ ਕੰਮ ਕਰ ਰਹੇ ਹਨ, ਜਿਸ ਨਾਲ ਇਨ੍ਹਾਂ ਪਲਾਂਟਾਂ ਦੇ ਨੁਕਸਾਨਦੇਹ ਹੋਣ ਦੀਆਂ ਅਫਵਾਹਾਂ ਦਾ ਖੰਡਨ ਕੀਤਾ ਗਿਆ। ਵਾਤਾਵਰਣ ਦੇ ਮੁੱਦਿਆਂ ਪ੍ਰਤੀ ਸਰਕਾਰ ਦੀ ਸਰਗਰਮ ਪਹੁੰਚ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਕਿਹਾ, "ਕੇਂਦਰ ਸਰਕਾਰ ਇੱਕ ਸਵੱਛ ਅਤੇ ਵਧੇਰੇ ਟਿਕਾਊ ਭਾਰਤ ਲਈ ਵਚਨਬੱਧ ਹੈ।" ਇਸ ਮੌਕੇ ਪੰਜਾਬ ਅਤੇ ਚੰਡੀਗੜ੍ਹ ਦੇ ਚੀਫ ਪੋਸਟ ਮਾਸਟਰ ਜਨਰਲ ਸ਼੍ਰੀ ਵਿਨੋਦ ਕੁਮਾਰ ਵਰਮਾ ਅਤੇ ਪੰਜਾਬ ਦੀਆਂ ਡਾਕ ਸੇਵਾਵਾਂ ਦੇ ਨਿਦੇਸ਼ਕ ਸ਼੍ਰੀਮਤੀ ਪਦਮ ਗੰਧਾ ਮਿਸ਼ਰਾ ਵੀ ਮੌਜੂਦ ਸਨ।

***************


(Release ID: 2069410)
Read this release in: English