ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਸੀਕਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ -PMNRF) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ
Posted On:
29 OCT 2024 7:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰਾਜਸਥਾਨ ਦੇ ਸੀਕਰ ਵਿੱਚ ਹੋਏ ਬੱਸ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਦੇ ਪ੍ਰਤੀ ਸੋਗ ਵਿਅਕਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ -PMNRF) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਹੈਂਡਲ ਨੇ ਐਕਸ (X) ‘ਤੇ ਸੰਦੇਸ਼ ਪੋਸਟ ਕੀਤੇ:
“ਰਾਜਸਥਾਨ ਦੇ ਸੀਕਰ ਵਿੱਚ ਹੋਇਆ ਬੱਸ ਹਾਦਸਾ ਹਿਰਦੇਵੇਧਕ ਹੈ। ਇਸ ਵਿੱਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੋਗ-ਸੰਵੇਦਨਾਵਾਂ। ਈਸ਼ਵਰ ਉਨ੍ਹਾਂ ਨੂੰ ਇਸ ਪੀੜਾ ਨੂੰ ਸਹਿਣ ਦਾ ਸੰਬਲ ਪ੍ਰਦਾਨ ਕਰੇ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖਰੇਖ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰਸੰਭਵ ਮਦਦ ਵਿੱਚ ਜੁਟਿਆ ਹੈ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)
ਪ੍ਰਧਾਨ ਮੰਤਰੀ ਨੇ ਰਾਜਸਥਾਨ ਦੇ ਸੀਕਰ ਵਿੱਚ ਹੋਏ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
***
ਐੱਮਜੇਪੀਐੱਸ/ਵੀਜੇ
(Release ID: 2069564)
Visitor Counter : 22
Read this release in:
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Tamil
,
Telugu
,
Malayalam