ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੋਤਸਵਾਨਾ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਸ਼੍ਰੀ ਡਯੂਮਾ ਬੋਕੋ (Mr. Duma Boko) ਨੂੰ ਵਧਾਈਆਂ ਦਿੱਤੀਆਂ
प्रविष्टि तिथि:
03 NOV 2024 12:59PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਬੋਤਸਵਾਨਾ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਚੁਣੇ ਜਾਣ ‘ਤੇ ਸ਼੍ਰੀ ਡਯੂਮਾ ਬੋਕੋ (Mr. Duma Boko) ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਐਕਸ ‘ਤੇ ਇੱਕ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਨੇ ਨਵੇਂ ਚੁਣੇ ਗਏ ਰਾਸ਼ਟਰਪਤੀ ਦੇ ਸਫ਼ਲ ਕਾਰਜਕਾਲ ਦੀ ਆਸ਼ਾ ਵਿਅਕਤ ਕੀਤੀ ਅਤੇ ਬੋਤਸਵਾਨਾ ਦੇ ਨਾਲ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ‘ਤੇ ਜ਼ੋਰ ਦਿੱਤਾ।
ਆਪਣੀ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਬੋਤਸਵਾਨਾ ਦੇ ਰਾਸ਼ਟਰਪਤੀ ਦੇ ਰੂਪ ਵਿੱਚ ਤੁਹਾਡੇ ਚੁਣੇ ਜਾਣ ‘ਤੇ ਵਧਾਈਆਂ ਡਯੂਮਾ ਬੋਕੋ (@duma_boko)। ਤੁਹਾਡੇ ਸਫ਼ਲ ਕਾਰਜਕਾਲ ਲਈ ਸ਼ੁਭਕਾਮਨਾਵਾਂ। ਸਾਡੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਤੁਹਾਡੇ ਨਾਲ ਮਿਲ ਕੇ ਕੰਮ ਕਰਨ ਲਈ ਉਤਸੁਕ ਹਾਂ।”
***********
ਐੱਮਜੇਪੀਐੱਸ/ਐੱਸਐੱਸ
(रिलीज़ आईडी: 2070470)
आगंतुक पटल : 62
इस विज्ञप्ति को इन भाषाओं में पढ़ें:
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam