ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਲਮੋੜਾ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ) ਦਾ ਐਲਾਨ

Posted On: 04 NOV 2024 1:19PM by PIB Chandigarh

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰਾਖੰਡ ਦੇ ਅਲਮੋੜਾ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਜਨਾਂ ਅਤੇ ਸਰਪ੍ਰਸਤਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ  ਹੈ। ਪ੍ਰਧਾਨ ਮੰਤਰੀ ਨੇ @PMOIndia ਦੁਆਰਾ ਸੋਸ਼ਲ ਮੀਡੀਆ ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖ਼ਮੀ ਸਾਰੇ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ, ਮੈਂ ਉੱਤਰਾਖੰਡ ਦੇ ਅਲਮੋੜਾ ਵਿੱਚ ਹੋਈ ਮੰਦਭਾਗੀ ਸੜਕ ਦੁਰਘਟਨਾ ਵਿੱਚ ਆਪਣੇ ਪ੍ਰਿਯਜਨਾਂ ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਆਪਣੀ ਗਹਿਰੀ ਸੰਵੇਦਨਾ ਵਿਅਕਤ ਕਰਦਾ ਹਾਂ। ਮੈਂ ਸਾਰੇ ਜ਼ਖ਼ਮੀਆਂ ਦੇ ਜਲਦੀ ਸਵਸਥ ਹੋਣ ਦੀ ਵੀ ਪ੍ਰਾਰਥਨਾ ਕਰਦਾ ਹਾਂ।

ਸ਼੍ਰੀ ਨਰੇਂਦਰ ਮੋਦੀ ਨੇ ਦੁਰਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਨੇੜਲੇ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

***

ਐੱਮਜੇਪੀਐੱਸ/ਐੱਸਐੱਸ


(Release ID: 2070593) Visitor Counter : 19