ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਛਠ ਪੂਜਾ ਦੇ ਅਵਸਰ ‘ਤੇ ਰਾਸ਼ਟਰਪਤੀ ਦੀਆਂ ਸ਼ੁਭਕਾਮਨਾਵਾਂ

Posted On: 06 NOV 2024 6:03PM by PIB Chandigarh

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਛਠ ਪੂਜਾ ਦੇ ਅਵਸਰ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਰਾਸ਼ਟਰਪਤੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਹੈ, “ਆਸਥਾ, ਵਰਤ ਅਤੇ ਭਗਤੀ ਦੇ ਪਵਿੱਤਰ ਪਰਵ ਛਠ ਪੂਜਾ ਦੇ ਪਾਵਨ ਅਵਸਰ ‘ਤੇ ਮੈਂ ਸਾਰੇ ਦੇਸ਼ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।

ਦੇਸ਼ ਦੇ ਸਭ ਤੋਂ ਪ੍ਰਾਚੀਨ ਤਿਉਹਾਰਾਂ ਵਿੱਚੋਂ ਇੱਕ ਛਠ ਪੂਜਾ ਵਿੱਚ ਸੂਰਯ ਦੀ ਅਰਾਧਨਾ ਕੀਤੀ ਜਾਂਦੀ ਹੈ। ਇਸ ਤਿਉਹਾਰ ਵਿੱਚ ਕੁਦਰਤ ਦੇ ਵਿਲੱਖਣ ਤੋਹਫ਼ੇ ਨਦੀਆਂ ਅਤੇ ਤਲਾਬਾਂ ਦੀ ਵੀ ਪੂਜਾ ਕੀਤੀ ਜਾਂਦੀ ਹੈ। ਕਠੋਰ ਵਰਤ ਵਾਲਾ ਇਹ ਤਿਉਹਾਰ ਸਾਡੇ ਮਨ ਅਤੇ ਆਤਮਾ ਨੂੰ ਸ਼ੁੱਧ ਕਰਦਾ ਹੈ।

ਇਹ ਤਿਉਹਾਰ ਸਾਨੂੰ ਵਾਤਾਵਰਣ ਦੀ ਰੱਖਿਆ ਅਤੇ ਸੰਭਾਲ਼ ਲਈ ਪ੍ਰੇਰਿਤ ਕਰਦਾ ਹੈ।

ਛਠ ਪੂਜਾ ਦੇ ਅਵਸਰ ‘ਤੇ, ਆਓ ਅਸੀਂ ਭਗਵਾਨ ਸੂਰਯ, ਸਾਡੀਆਂ ਨਦੀਆਂ ਅਤੇ ਕੁਦਰਤ ਦੇ ਪ੍ਰਤੀ ਆਪਣੀ ਆਸਥਾ ਜਤਾਈਏ। ਇਹ ਤਿਉਹਾਰ ਸਾਡੇ ਜੀਵਨ ਵਿੱਚ ਖੁਸ਼ੀਆਂ ਲਿਆਏ ਅਤੇ ਕੁਦਰਤ ਦੇ ਪ੍ਰਤੀ ਸਾਡੀ ਸ਼ਰਧਾ ਵਧਦੀ ਰਹੇ।

 

ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ 

  

***

ਐੱਮਜੇਪੀਐੱਸ/ਐੱਸਆਰ


(Release ID: 2071473) Visitor Counter : 17