ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਹਰਦੋਈ ਸੜਕ ਦੁਰਘਟਨਾ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਸੋਗ ਵਿਅਕਤ ਕੀਤਾ


ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ ਦਾ ਐਲਾਨ ਕੀਤਾ

Posted On: 06 NOV 2024 5:59PM by PIB Chandigarh

ਭਾਰਤ ਦੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਚ ਹੋਏ ਭਿਆਨਕ ਸੜਕ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਪ੍ਰਿਯਜਨਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ ਹੈ। ਪ੍ਰਧਾਨ ਮੰਤਰੀ ਨੇ @PMOIndia  ਦੁਆਰਾ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤੇ ਗਏ ਇੱਕ ਬਿਆਨ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਸੰਵੇਦਨਾ ਵਿਅਕਤ ਕੀਤੀ, ਨਾਲ ਹੀ ਦੁਰਘਟਨਾ ਵਿੱਚ ਜ਼ਖਮੀ ਹੋਏ ਸਾਰੇ ਲੋਕਾਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕੀਤੀ। 

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਐਕਸ ‘ਤੇ ਆਪਣੇ ਸੰਦੇਸ਼ ਵਿੱਚ ਕਿਹਾ:

“ਉੱਤਰ ਪ੍ਰਦੇਸ਼ ਦੇ ਹਰਦੋਈ ਵਿੱਚ ਹੋਈ ਸੜਕ ਦੁਰਘਟਨਾ ਮਨ ਨੂੰ ਦੁਖੀ ਕਰਨ ਵਾਲੀ ਹੈ। ਇਸ ਵਿੱਚ ਕਈ ਪਰਿਵਾਰਾਂ ਨੇ ਆਪਣਿਆਂ ਨੂੰ ਗੁਆ ਦਿੱਤਾ ਹੈ। ਈਸ਼ਵਰ ਅੱਗੇ ਪ੍ਰਾਰਥਨਾ ਹੈ ਕਿ ਉਨ੍ਹਾਂ ਨੂੰ ਇਸ ਅਪਾਰ ਦੁਖ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜ੍ਹਿਤਾਂ ਦੀ ਹਰਸੰਭਵ ਮਦਦ ਵਿੱਚ ਜੁਟਿਆ ਹੈ: PM @narendramodi", said the  Prime Minister.“

ਸ਼੍ਰੀ ਨਰੇਂਦਰ ਮੋਦੀ ਨੇ ਦੁਰਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਨਿਕਟ ਸਬੰਧੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

 

 

************

ਐੱਮਜੇਪੀਐੱਸ/ਐੱਸਆਰ


(Release ID: 2071475)