ਸਿੱਖਿਆ ਮੰਤਰਾਲਾ
azadi ka amrit mahotsav

ਸ੍ਰੀ ਧਰਮਿੰਦਰ ਪ੍ਰਧਾਨ ਨੇ ਕੇਂਦਰੀ ਮੰਤਰੀ ਮੰਡਲ ਵੱਲੋਂ ਪ੍ਰਧਾਨ ਮੰਤਰੀ ਵਿੱਦਿਆ ਲਕਸ਼ਮੀ ਦੀ ਪ੍ਰਵਾਨਗੀ ਦੀ ਸ਼ਲਾਘਾ ਕੀਤੀ


ਪ੍ਰਧਾਨ ਮੰਤਰੀ ਵਿੱਦਿਆ ਲਕਸ਼ਮੀ ਐੱਨਈਪੀ ਨੂੰ ਲਾਗੂ ਕਰਨ ਵੱਲ ਇੱਕ ਹੋਰ ਠੋਸ ਕਦਮ ਹੈ - ਸ਼੍ਰੀ ਧਰਮਿੰਦਰ ਪ੍ਰਧਾਨ

Posted On: 06 NOV 2024 5:53PM by PIB Chandigarh

 

ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਧਰਮਿੰਦਰ ਪ੍ਰਧਾਨ ਨੇ ਕੇਂਦਰੀ ਮੰਤਰੀ ਮੰਡਲ ਦੀ ਪ੍ਰਧਾਨ ਮੰਤਰੀ ਵਿੱਦਿਆ ਲਕਸ਼ਮੀ ਯੋਜਨਾ ਨੂੰ ਮਨਜ਼ੂਰੀ ਦੇਣ ਦੀ ਸ਼ਲਾਘਾ ਕੀਤੀ, ਜੋ ਕੇਂਦਰੀ ਖੇਤਰ ਦੇ ਅਧੀਨ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮਹੱਤਵਪੂਰਨ ਪਹਿਲਕਦਮੀ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਸ਼੍ਰੀ ਪ੍ਰਧਾਨ ਨੇ ਕਿਹਾ ਕਿ ਇਹ ਯੋਜਨਾ ਭਾਰਤ ਦੇ ਪ੍ਰਤਿਭਾਸ਼ਾਲੀ ਨੌਜਵਾਨਾਂ ਲਈ 21ਵੀਂ ਸਦੀ ਦੀ ਉੱਚ ਸਿੱਖਿਆ ਤੱਕ ਪਹੁੰਚ ਨੂੰ ਵਿਆਪਕ ਬਣਾਉਣ ਵਿੱਚ ਮਦਦ ਕਰੇਗੀ।  ਉਨ੍ਹਾਂ ਨੇ ਇਹ ਵੀ ਦੱਸਿਆ ਕਿ 3,600 ਕਰੋੜ ਰੁਪਏ ਦੇ ਖ਼ਰਚੇ ਨਾਲ, ਇਹ ਸਕੀਮ ਉੱਚ ਸਿੱਖਿਆ ਵਿੱਚ ਰੁਕਾਵਟਾਂ ਨੂੰ ਦੂਰ ਕਰੇਗੀ ਅਤੇ ਦੇਸ਼ ਦੀ ਯੁਵਾ ਸ਼ਕਤੀ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਯੋਗ ਕਰੇਗੀ।  ਪ੍ਰਧਾਨ ਮੰਤਰੀ ਵਿੱਦਿਆ ਲਕਸ਼ਮੀ ਦੇ ਅਧੀਨ ਜਮਾਂਦਰੂ-ਮੁਕਤ ਅਤੇ ਗਾਰੰਟਰ-ਮੁਕਤ ਸਿੱਖਿਆ ਕਰਜ਼ੇ ਹੋਣਹਾਰ ਵਿਦਿਆਰਥੀਆਂ ਲਈ ਉੱਚ ਸਿੱਖਿਆ ਤੱਕ ਵੱਧ ਤੋਂ ਵੱਧ ਪਹੁੰਚ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਵਿੱਤੀ ਰੁਕਾਵਟਾਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਤੋਂ ਨਹੀਂ ਰੋਕਦੀਆਂ।

ਸ਼੍ਰੀ ਪ੍ਰਧਾਨ ਨੇ ਦੱਸਿਆ ਕਿ 8 ਲੱਖ ਰੁਪਏ ਤੱਕ ਦੀ ਸਲਾਨਾ ਪਰਿਵਾਰਕ ਆਮਦਨ ਵਾਲੇ ਵਿਦਿਆਰਥੀ 10 ਲੱਖ ਰੁਪਏ ਤੱਕ ਦੇ ਸਿੱਖਿਆ ਕਰਜ਼ਿਆਂ 'ਤੇ 3% ਵਿਆਜ ਛੋਟ ਪ੍ਰਾਪਤ ਕਰਨ ਦੇ ਯੋਗ ਹੋਣਗੇ ਅਤੇ 7.5 ਲੱਖ ਰੁਪਏ ਤੱਕ ਦੇ ਕਰਜ਼ੇ 75% ਕ੍ਰੈਡਿਟ ਗਰੰਟੀ ਲਈ ਯੋਗ ਹੋਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਕਰਜ਼ਿਆਂ ਦੀ ਸਹੂਲਤ ਇੱਕ ਪਾਰਦਰਸ਼ੀ, ਵਿਦਿਆਰਥੀ-ਅਨੁਕੂਲ ਅਤੇ ਡਿਜੀਟਲ ਐਪਲੀਕੇਸ਼ਨ ਪ੍ਰਕਿਰਿਆ ਰਾਹੀਂ ਦਿੱਤੀ ਜਾਵੇਗੀ ਜੋ ਸਾਰੇ ਬੈਂਕਾਂ ਲਈ ਸਾਂਝੀ ਹੋਵੇਗੀ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਿੱਦਿਆ ਲਕਸ਼ਮੀ ਦੇ ਤਹਿਤ ਸਿੱਖਿਆ ਕਰਜ਼ੇ ਐੱਨਆਈਆਰਐੱਫ ਦੇ ਆਧਾਰ 'ਤੇ ਦੇਸ਼ ਦੇ ਚੋਟੀ ਦੇ 860 ਐੱਚਈਆਈ ਵਿੱਚ ਦਾਖ਼ਲਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸੁਵਿਧਾ ਪ੍ਰਦਾਨ ਕਰਨਗੇ।  ਇਸ ਵਿੱਚ ਹਰ ਸਾਲ 22 ਲੱਖ ਤੋਂ ਵੱਧ ਵਿੱਦਿਆਰਥੀ ਸ਼ਾਮਲ ਹੋਣਗੇ।

ਮੰਤਰੀ ਨੇ ਇਹ ਵੀ ਕਿਹਾ ਕਿ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਐੱਨਈਪੀ 2020 ਦੀ ਇੱਕ ਮੁੱਖ ਸਿਫ਼ਾਰਸ਼ ਹੈ ਅਤੇ ਪੀਐੱਮ ਵਿੱਦਿਆ ਲਕਸ਼ਮੀ ਐੱਨਈਪੀ ਨੂੰ ਲਾਗੂ ਕਰਨ ਵੱਲ ਇੱਕ ਹੋਰ ਠੋਸ ਕਦਮ ਹੈ।  ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਿੱਦਿਆ ਲਕਸ਼ਮੀ ਗ਼ਰੀਬ ਅਤੇ ਮੱਧ ਵਰਗ ਦੇ ਲੱਖਾਂ ਵਿੱਦਿਆਰਥੀਆਂ ਨੂੰ ਸ਼ਕਤੀ ਪ੍ਰਦਾਨ ਕਰੇਗੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਪ੍ਰਧਾਨ ਮੰਤਰੀ ਵਿੱਦਿਆ ਲਕਸ਼ਮੀ ਯੋਜਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ ਕੇਂਦਰੀ ਖੇਤਰ ਦੇ ਅਧੀਨ ਇੱਕ ਨਵੀਂ ਪਹਿਲਕਦਮੀ ਹੈ, ਜਿਸਦਾ ਉਦੇਸ਼ ਹੋਣਹਾਰ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੈ, ਇਹ ਯਕੀਨੀ ਬਣਾਉਣਾ ਕਿ ਵਿੱਤੀ ਰੁਕਾਵਟਾਂ ਉੱਚ ਸਿੱਖਿਆ ਤੱਕ ਪਹੁੰਚ ਵਿੱਚ ਰੁਕਾਵਟ ਨਾ ਬਣਨ।  ਇਹ ਸਕੀਮ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) 2020 ਵਿੱਚ ਦਰਸਾਏ ਗਏ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਲਈ ਇੱਕ ਮਹੱਤਵਪੂਰਨ ਕਦਮ ਹੈ, ਜੋ ਕਿ ਸਰਕਾਰੀ ਅਤੇ ਨਿੱਜੀ ਉੱਚ ਸਿੱਖਿਆ ਸੰਸਥਾਵਾਂ (ਐੱਚਈਆਈ) ਦੋਵਾਂ ਵਿੱਚ ਵੱਖ-ਵੱਖ ਵਿਧੀਆਂ ਰਾਹੀਂ ਯੋਗ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਉਪਲਬਧ ਕਰਾਉਣ ਦੀ ਲੋੜ 'ਤੇ ਜ਼ੋਰ ਦਿੰਦੀ ਹੈ।

***********


(Release ID: 2071476) Visitor Counter : 20