ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਐੱਲਕੇ ਆਡਵਾਣੀ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ੁਭ ਕਾਮਨਾਵਾਂ ਦਿੱਤੀਆਂ

Posted On: 08 NOV 2024 8:50PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਲਾਲ ਕ੍ਰਿਸ਼ਣ ਆਡਵਾਣੀ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼੍ਰੀ ਐੱਲਕੇ ਆਡਵਾਣੀ ਜੀ ਭਾਰਤ ਦੇ ਸਭ ਤੋਂ ਪ੍ਰਸ਼ੰਸਾਯੋਗ ਰਾਜਨੇਤਾਵਾਂ ਵਿੱਚੋਂ ਇੱਕ ਹਨ, ਜਿਨ੍ਹਾਂ ਨੇ ਭਾਰਤ ਦੇ ਵਿਕਾਸ ਨੂੰ ਅੱਗੇ ਵਧਾਉਣ ਲਈ ਖੁਦ ਨੂੰ ਸਮਰਪਿਤ ਕਰ ਦਿੱਤਾ ਹੈ।

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਐੱਲਕੇ ਆਡਵਾਣੀ ਜੀ ਦੇ ਆਵਾਸ ’ਤੇ ਗਏ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰਧਾਨ ਮੰਤਰੀ ਨੇ ਐਕਸ ’ਤੇ ਪੋਸਟ ਕੀਤਾ:

 

"ਸ਼੍ਰੀ ਐੱਲਕੇ ਆਡਵਾਣੀ ਜੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਹਾਰਦਿਕ ਸ਼ੁਭਕਾਮਨਾਵਾਂ। ਇਹ ਸਾਲ ਹੋਰ ਵੀ ਖਾਸ ਹੈ ਕਿਉਂਕਿ ਉਨ੍ਹਾਂ ਨੂੰ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਸ਼ਾਨਦਾਰ ਸੇਵਾ ਲਈ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਹੈ। ਭਾਰਤ ਦੇ ਸਭ ਤੋਂ ਪ੍ਰਸ਼ੰਸਾਯੋਗ ਰਾਜਨੇਤਾਵਾਂ ਵਿੱਚੋਂ ਇੱਕ, ਆਡਵਾਣੀ ਜੀ ਨੇ ਆਪਣੇ ਜੀਵਨ ਨੂੰ ਦੇਸ਼ ਦੇ ਵਿਕਾਸ ਲਈ ਸਮਰਪਿਤ ਕਰ ਦਿੱਤਾ ਹੈ। ਉਨ੍ਹਾਂ ਦੀ ਬੁੱਧੀ ਅਤੇ ਸਮ੍ਰਿੱਧ ਸੂਝ-ਬੂਝ ਲਈ ਉਨ੍ਹਾਂ ਨੂੰ ਹਮੇਸ਼ਾ ਸਨਮਾਨ ਦਿੱਤਾ ਗਿਆ ਹੈ। ਮੈਂ ਖੁਸ਼ਕਿਸਮਤ ਹਾਂ ਕਿ ਮੈਨੂੰ ਕਈ ਵਰ੍ਹਿਆਂ ਤੱਕ ਉਨ੍ਹਾਂ ਦਾ ਮਾਰਗਦਰਸ਼ਨ ਪ੍ਰਾਪਤ ਹੋਇਆ। ਮੈਂ ਉਨ੍ਹਾਂ ਦੇ ਲੰਬੇ ਅਤੇ ਸਿਹਤਮੰਦ ਜੀਵਨ ਦੀ ਕਾਮਨਾ ਕਰਦਾ ਹਾਂ।

https://twitter.com/narendramodi/status/1854720072364745149 

 

ਆਡਵਾਣੀ ਜੀ ਦੇ ਆਵਾਸ ‘ਤੇ ਜਾ ਕੇ ਉਨ੍ਹਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।

https://twitter.com/narendramodi/status/1854888831410938054 

 

*********

ਐੱਮਜੇਪੀਐੱਸ/ਵੀਜੇ


(Release ID: 2071966) Visitor Counter : 19