ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਵੰਨ ਰੈਂਕ ਵੰਨ ਪੈਨਸ਼ਨ (ਓਆਰਓਪੀ) ਯੋਜਨਾ ਸਾਡੇ ਸੈਨਿਕਾਂ ਅਤੇ ਸਾਬਕਾ-ਸੈਨਿਕਾਂ ਦੇ ਸਾਹਸ ਅਤੇ ਬਲੀਦਾਨ ਪ੍ਰਤੀ ਇੱਕ ਸ਼ਰਧਾਂਜਲੀ ਹੈ: ਪ੍ਰਧਾਨ ਮੰਤਰੀ


ਓਆਰਓਪੀ ਸਾਡੇ ਹਥਿਆਰਬੰਦ ਬਲਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦੀ ਪ੍ਰਤੀਨਿਧਤਾ ਕਰਦਾ ਹੈ: ਪ੍ਰਧਾਨ ਮੰਤਰੀ

प्रविष्टि तिथि: 07 NOV 2024 9:39AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੰਨ ਰੈਂਕ ਵੰਨ ਪੈਨਸ਼ਨ (ਓਆਰਓਪੀ) ਯੋਜਨਾ ਦੇ ਦਸ ਵਰ੍ਹੇ ਪੂਰੇ ਹੋਣ ’ਤੇ ਕਿਹਾ ਕਿ ਇਹ ਸਾਡੇ ਉਨ੍ਹਾਂ ਸੈਨਿਕਾਂ ਅਤੇ ਸਾਬਕਾ - ਸੈਨਿਕਾਂ ਦੇ ਸਾਹਸ ਅਤੇ ਬਲੀਦਾਨ ਪ੍ਰਤੀ ਇੱਕ ਸ਼ਰਧਾਂਜਲੀ ਹੈ, ਜੋ ਸਾਡੇ ਰਾਸ਼ਟਰ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਓਆਰਓਪੀ ਨੂੰ ਲਾਗੂ ਕਰਨ ਦਾ ਫੈਸਲਾ ਲੰਬੇ ਸਮੇਂ ਤੋਂ ਚਲੀ ਆ ਰਹੀ ਇਸ ਮੰਗ ਨੂੰ ਪੂਰਾ ਕਰਨ ਅਤੇ ਸਾਡੇ ਨਾਇਕਾਂ ਪ੍ਰਤੀ ਸਾਡੇ ਦੇਸ਼ ਦੀ ਕ੍ਰਿਤਘਤਾ ਦੀ ਪੁਸ਼ਟੀ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸੀ। ਸ਼੍ਰੀ ਨੋਦੀ ਨੇ ਭਰੋਸਾ ਦਿਲਾਇਆ ਕਿ ਸਰਕਾਰ ਹਮੇਸ਼ਾ ਸਾਡੇ ਹਥਿਆਰਬੰਦ ਬਲਾਂ ਨੂੰ ਮਜ਼ਬੂਤ ਕਰਨ ਅਤੇ ਸਾਡੀ ਸੇਵਾ ਕਰਨ ਵਾਲਿਆਂ ਦੀ ਭਲਾਈ ਨੂੰ ਅੱਗੇ ਵਧਾਉਣ ਲਈ ਹਰਸੰਭਵ ਪ੍ਰਯਾਸ ਕਰੇਗੀ।

ਸ਼੍ਰੀ ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ‘ਤੇ ਇੱਕ ਥ੍ਰੈੱਡ ਪੋਸਟ ਵਿੱਚ ਲਿਖਿਆ:

“ਅੱਜ ਹੀ ਦੇ ਦਿਨ,#OneRankOnePension (ਓਆਰਓਪੀ) ਲਾਗੂ ਕੀਤਾ ਗਿਆ ਸੀ। ਇਹ ਸਾਡੇ ਉਨ੍ਹਾਂ ਸੈਨਿਕਾਂ ਅਤੇ ਸਾਬਕਾ-ਸੈਨਿਕਾਂ ਦੇ ਸਾਹਸ ਅਤੇ ਬਲੀਦਾਨ ਪ੍ਰਤੀ ਇੱਕ ਸ਼ਰਧਾਂਜਲੀ ਸੀ, ਜੋ ਸਾਡੇ ਰਾਸ਼ਟਰ ਦੀ ਰੱਖਿਆ ਲਈ ਆਪਣਾ ਜੀਵਨ ਸਮਰਪਿਤ ਕਰਦੇ ਹਨ। ਓਆਰਓਪੀ ਨੂੰ ਲਾਗੂ ਕਰਨ ਦਾ ਫੈਸਲਾ ਇਸ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰਨ ਅਤੇ ਸਾਡੇ ਨਾਇਕਾਂ ਪ੍ਰਤੀ ਸਾਡੇ ਦੇਸ਼ ਦੀ ਕ੍ਰਿਤਘਤਾ ਦੀ ਪੁਸ਼ਟੀ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸੀ।”

“ਤੁਹਾਨੂੰ ਸਾਰਿਆਂ ਨੂੰ ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਪਿਛਲੇ ਇੱਕ ਦਹਾਕੇ ਵਿੱਚ, ਲੱਖਾਂ ਪੈਨਸ਼ਨਰਜ਼ ਅਤੇ ਪੈਨਸ਼ਨਰਜ਼ ਦੇ ਪਰਿਵਾਰਾਂ ਨੇ ਇਸ ਇਤਿਹਾਸਿਕ ਪਹਿਲ ਤੋਂ ਲਾਭ ਪ੍ਰਾਪਤ ਕੀਤਾ ਹੈ। ਸੰਖਿਆ ਤੋਂ ਪਰ੍ਹੇ, ਓਆਰਓਪੀ ਸਾਡੇ ਹਥਿਆਰਬੰਦ ਬਲਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦੀ ਪ੍ਰਤੀਨਿਧਤਾ ਕਰਦਾ ਹੈ। ਅਸੀਂ ਹਮੇਸ਼ਾ ਆਪਣੇ ਹਥਿਆਰਬੰਦ ਬਲਾਂ ਨੂੰ ਮਜ਼ਬੂਤ ਕਰਨ ਅਤੇ ਸਾਡੀ ਸੇਵਾ ਕਰਨ ਵਾਲਿਆਂ ਦੀ ਭਲਾਈ ਨੂੰ ਅੱਗੇ ਵਧਾਉਣ ਲਈ ਹਰ ਸੰਭਵ ਪ੍ਰਯਾਸ ਕਰਾਂਗੇ। #OneRankOnePension”

 

 

************

ਐੱਮਜੇਪੀਐੱਸ/ਐੱਸਆਰ


(रिलीज़ आईडी: 2072092) आगंतुक पटल : 71
इस विज्ञप्ति को इन भाषाओं में पढ़ें: Odia , Telugu , English , Urdu , Marathi , हिन्दी , Assamese , Bengali , Manipuri , Gujarati , Tamil , Kannada , Malayalam