ਬਿਜਲੀ ਮੰਤਰਾਲਾ
ਕੇਂਦਰੀ ਮੰਤਰੀ ਸ਼੍ਰੀ ਮਨੇਹਰ ਲਾਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਨਾਲ ਸ਼ਿਮਲਾ ਵਿੱਚ ਪ੍ਰਦੇਸ਼ ਦੇ ਬਿਜਲੀ ਖੇਤਰ ਦੀ ਸਮੀਖਿਆ ਕੀਤੀ
Posted On:
07 NOV 2024 7:58PM by PIB Chandigarh
ਕੇਂਦਰੀ ਊਰਜਾ ਅਤੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਅੱਜ ਸ਼ਿਮਲਾ ਵਿੱਚ ਹਿਮਾਚਲ ਪ੍ਰਦੇਸ਼ ਲਈ ਸ਼ਹਿਰੀ ਵਿਕਾਸ ਯੋਜਨਾਵਾਂ ਅਤੇ ਬਿਜਲੀ ਖੇਤਰ ਦੇ ਦ੍ਰਿਸ਼ (power sector scenario) ਦੀ ਸਮੀਖਿਆ ਕੀਤੀ।
ਬੈਠਕ ਵਿੱਚ ਹਿਮਾਚਲ ਪ੍ਰਦੇਸ਼ ਦੇ ਮਾਣਯੋਗ ਮੁੱਖ ਮੰਤਰੀ ਸ਼੍ਰੀ ਸੁਖਵਿੰਦਰ ਸਿੰਘ ਸੁਖੂ ਅਤੇ ਹਿਮਾਚਲ ਪ੍ਰਦੇਸ਼ ਦੇ ਮਾਣਯੋਗ ਲੋਕ ਨਿਰਮਾਣ ਅਤੇ ਸ਼ਹਿਰੀ ਵਿਕਾਸ ਵਿਭਾਗ ਮੰਤਰੀ ਸ਼੍ਰੀ ਵਿਕ੍ਰਮਾਦਿਤਯ ਸਿੰਘ ਮੌਜੂਦ ਸਨ। ਬੈਠਕ ਵਿੱਚ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਅਤੇ ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰਾਲੇ ਅਤੇ ਬਿਜਲੀ ਮੰਤਰਾਲੇ ਦੇ ਅਧਿਕਾਰੀਆਂ ਦੇ ਨਾਲ-ਨਾਲ ਸਤਲੁਜ ਜਲ ਵਿਧੁਤ ਨਿਗਮ ਲਿਮਿਟਿਡ (SJVNL), ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਅਤੇ ਰੇਲ ਵਿਕਾਸ ਨਿਗਮ ਲਿਮਿਟਿਡ (RVNL) ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
ਬੈਠਕ ਦੌਰਾਨ, ਸਮੁੱਚੇ ਬਿਜਲੀ ਖੇਤਰ ਦ੍ਰਿਸ਼ ਅਤੇ ਸ਼ਹਿਰੀ ਵਿਕਾਸ ਮਾਮਲਿਆਂ ਨਾਲ ਸਬੰਧਿਤ ਮਾਮਲਿਆਂ ‘ਤੇ ਚਰਚਾ ਕੀਤੀ ਗਈ। ਇਸ ਤੋਂ ਇਲਾਵਾ, ਪੁਨਰ ਗਠਿਤ ਵੰਡ ਖੇਤਰ ਯੋਜਨਾ (RDSS) ਅਤੇ ਹਾਈਡ੍ਰੋਇਲੈਕਟ੍ਰਿਕ ਪਾਵਰ ਪ੍ਰੋਜੈਕਟਸ ਦੇ ਤਹਿਤ ਕਾਰਜਾਂ ਦੇ ਲਾਗੂਕਰਨ ਨਾਲ ਸਬੰਧਿਤ ਮੁੱਦਿਆਂ ‘ਤੇ ਵੀ ਚਾਨਣਾ ਪਾਇਆ ਗਿਆ ਅਤੇ ਸੰਭਾਵਿਤ ਸਮਾਧਾਨਾਂ ‘ਤੇ ਵੀ ਚਰਚਾ ਕੀਤੀ ਗਈ।
ਇਸ ਤੋਂ ਇਲਾਵਾ, ਇਸ ਗੱਲ ‘ਤੇ ਚਰਚਾ ਕੀਤੀ ਗਈ ਕਿ ਰਾਜ ਅਤੇ ਬੀਬੀਐੱਮਬੀ ਸੰਯੁਕਤ ਤੌਰ ‘ਤੇ ਦੋ ਪੰਪ ਸਟੋਰੇਜ਼ ਪ੍ਰੋਜੈਕਟਸ (PSPs) ਸ਼ੁਰੂ ਕਰ ਸਕਦੇ ਹਨ, ਭਾਵ ਰਾਏਪੁਰ, ਜ਼ਿਲ੍ਹਾ ਊਨਾ ਵਿੱਚ 1,500 ਮੈਗਾਵਾਟ ਪੀਐੱਸਪੀ ਅਤੇ ਗਰੀਯਾ, ਜ਼ਿਲ੍ਹਾ ਕਾਂਗੜਾ ਵਿੱਚ 2,800 ਮੈਗਾਵਾਟ ਪੀਐੱਸਪੀ।
ਮਾਣਯੋਗ ਮੁੱਖ ਮੰਤਰੀ ਨੇ ਬਿਜਲੀ ਖੇਤਰ ਅਤੇ ਸ਼ਹਿਰੀ ਵਿਕਾਸ ਨਾਲ ਸਬੰਧਿਤ ਮੁੱਦਿਆਂ ਦੇ ਸਬੰਧ ਵਿੱਚ ਹਿਮਾਚਲ ਪ੍ਰਦੇਸ਼ ਦੀ ਸਮੀਖਿਆ ਲਈ ਸ਼ਿਮਲਾ ਦੀ ਯਾਤਰਾ ਲਈ ਮਾਣਯੋਗ ਕੇਂਦਰੀ ਮੰਤਰੀ ਦਾ ਧੰਨਵਾਦ ਕੀਤਾ ਅਤੇ ਬਿਜਲੀ ਖੇਤਰ ਦੇ ਪ੍ਰੋਜੈਕਟਾਂ, ਵਿਸ਼ੇਸ਼ ਤੌਰ ‘ਤੇ ਹਾਈਡ੍ਰੋਪਾਵਰ ਪ੍ਰੋਜੈਕਟਾਂ ਵਿੱਚ ਮੁਫ਼ਤ ਬਿਜਲੀ ਨਾਲ ਸਬੰਧਿਤ ਮੁੱਦਿਆਂ ਦੇ ਸਬੰਧ ਵਿੱਚ ਰਾਜ ਦੀਆਂ ਚਿੰਤਾਵਾਂ ‘ਤੇ ਚਾਨਣਾ ਪਾਇਆ।
ਆਪਣੇ ਸੰਬੋਧਨ ਵਿੱਚ, ਮਾਣਯੋਗ ਕੇਂਦਰੀ ਬਿਜਲੀ ਅਤੇ ਆਵਾਸ ਅਤੇ ਸ਼ਹਿਰੀ ਮਾਮਲੇ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਬੈਠਕ ਵਿੱਚ ਆਏ ਸਾਰੇ ਪਤਵੰਤਿਆਂ ਦਾ ਸੁਆਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਰਾਜ ਦੇ ਉਨ੍ਹਾਂ ਦੇ ਦੌਰੇ ਨਾਲ ਮੁੱਦਿਆਂ ਨੂੰ ਬਿਹਤਰ ਢੰਗ ਨਾਲ ਸਮਝਣ ਅਤੇ ਉਨ੍ਹਾਂ ਦੇ ਸਮਾਧਾਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਨੇ ਬਿਜਲੀ ਵੰਡ ਖੇਤਰ ਵਿੱਚ ਸੁਧਾਰ ਲਿਆਉਣ ਅਤੇ ਰਾਜ ਦੇ ਦੂਰ-ਦੁਰਾਡੇ ਖੇਤਰਾਂ ਵਿੱਚ ਬਿਜਲੀ ਵੰਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਆਰਡੀਐੱਸਐੱਸ ਦੀ ਭੂਮਿਕਾ ‘ਤੇ ਚਾਨਣਾ ਪਾਇਆ ਅਤੇ ਰਾਜ ਨੂੰ ਸਰਹੱਦੀ ਖੇਤਰਾਂ ਦੇ ਇਲੈਕਟ੍ਰੀਫਿਕੇਸ਼ਨ ਲਈ ਸਵੀਕ੍ਰਿਤ ਕਾਰਜਾਂ ਸਹਿਤ ਆਰਡੀਐੱਸਐੱਸ ਦੇ ਤਹਿਤ ਸਵੀਕ੍ਰਿਤ ਕਾਰਜਾਂ ਨੂੰ ਜਲਦੀ ਪਰਵਾਨ ਅਤੇ ਲਾਗੂਕਰਨ ਦੀ ਸਲਾਹ ਦਿੱਤੀ।
ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਹਿਮਾਚਲ ਪ੍ਰਦੇਸ਼ ਵਿੱਚ ਹਾਈਡ੍ਰੋਪਾਵਰ ਦੀਆਂ ਅਪਾਰ ਸੰਭਾਵਨਾਵਾਂ ਹਨ, ਜਿਨ੍ਹਾਂ ਦਾ ਪ੍ਰਭਾਵੀ ਉਪਯੋਗ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੈਂਡਿੰਗ ਮੁੱਦਿਆਂ ਦੇ ਸਮਾਧਾਨ ਲਈ ਕੇਂਦਰ ਅਤੇ ਰਾਜ ਨੂੰ ਸੰਯੁਕਤ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ।
ਕੇਂਦਰੀ ਬਿਜਲੀ ਮੰਤਰੀ ਨੇ ਰਾਜ ਦੇ ਸਮੁੱਚੇ ਵਿਕਾਸ ਵਿੱਚ ਭਾਰਤ ਸਰਕਾਰ ਦੇ ਨਿਰੰਤਰ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ।
***
ਜੇਐੱਨ/ਐੱਸਕੇ
(Release ID: 2072106)
Visitor Counter : 13