ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿੱਚ ਇੱਕ ਉੱਚ ਪੱਧਰੀ ਕਮੇਟੀ ਨੇ “ਰਾਜਾਂ ਵਿੱਚ ਫਾਇਰ ਸਰਵਿਸਿਜ਼ ਦੇ ਵਿਸਤਾਰ ਅਤੇ ਆਧੁਨਿਕੀਕਰਣ” ਯੋਜਨਾ ਦੇ ਤਹਿਤ ਛੱਤੀਸਗੜ੍ਹ, ਓਡੀਸ਼ਾ ਅਤੇ ਪੱਛਮ ਬੰਗਾਲ ਲਈ 725.62 ਕਰੋੜ ਰੁਪਏ ਦੇ ਤਿੰਨ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ


ਕਮੇਟੀ ਨੇ ਛੱਤੀਸਗੜ੍ਹ ਲਈ 147.76 ਕਰੋੜ ਰੁਪਏ, ਓਡੀਸ਼ਾ ਲਈ 201.10 ਕਰੋੜ ਰੁਪਏ ਅਤੇ ਪੱਛਮ ਬੰਗਾਲ ਲਈ 376.76 ਕਰੋੜ ਰੁਪਏ ਮਨਜ਼ੂਰ ਕੀਤੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ Disaster Resilient ਭਾਰਤ ਦੇ ਵਿਜ਼ਨ ਨੂੰ ਪੂਰਾ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ ਗ੍ਰਹਿ ਮੰਤਰਾਲੇ ਨੇ ਦੇਸ਼ ਵਿੱਚ ਆਫਤਾਂ ਦਾ ਪ੍ਰਭਾਵੀ ਪ੍ਰਬੰਧਨ ਸੁਨਿਸ਼ਚਿਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ

ਕੇਂਦਰ ਸਰਕਾਰ ਨੇ “ਰਾਜਾਂ ਵਿੱਚ ਫਾਇਰ ਸਰਵਿਸਿਜ਼ ਦੇ ਵਿਸਤਾਰ ਅਤੇ ਆਧੁਨਿਕੀਕਰਣ” ਯੋਜਨਾ ਦੇ ਲਈ NDRF ਦੇ ਤਹਿਤ 5000 ਕਰੋੜ ਰੁਪਏ ਅਲਾਟ ਕੀਤੇ ਹਨ, 15 ਰਾਜਾਂ ਦੇ 2542.12 ਕਰੋੜ ਰੁਪਏ ਦੇ ਕੁੱਲ ਖਰਚੇ ਦੇ ਪ੍ਰਸਤਾਵਾਂ ਨੂੰ ਪਹਿਲਾਂ ਹੀ ਮਨਜ਼ੂਰੀ ਦਿੱਤੀ ਗਈ

Posted On: 11 NOV 2024 3:39PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿੱਚ ਇੱਕ ਉੱਚ ਪੱਧਰੀ ਕਮੇਟੀ ਨੇ “ਰਾਜਾਂ ਵਿੱਚ ਫਾਇਰ ਸਰਵਿਸਿਜ਼ ਦੇ ਵਿਸਤਾਰ ਅਤੇ ਆਧੁਨਿਕੀਕਰਣ” ਯੋਜਨਾ ਦੇ ਤਹਿਤ ਛੱਤੀਸਗੜ੍ਹ, ਓਡੀਸ਼ਾ ਅਤੇ ਪੱਛਮ ਬੰਗਾਲ ਲਈ 725.62 ਕਰੋੜ ਰੁਪਏ ਦੇ ਤਿੰਨ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਕਮੇਟੀ ਨੇ ਛੱਤੀਸਗੜ੍ਹ ਲਈ 147.76 ਕਰੋੜ ਰੁਪਏ, ਓਡੀਸ਼ਾ ਲਈ 201.10 ਕਰੋੜ ਰੁਪਏ ਅਤੇ ਪੱਛਮ ਬੰਗਾਲ ਲਈ 376.76 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਉੱਚ ਪੱਧਰੀ ਕਮੇਟੀ ਵਿੱਚ ਕੇਂਦਰੀ ਵਿੱਤ ਮੰਤਰੀ, ਖੇਤੀਬਾੜੀ ਮੰਤਰੀ ਅਤੇ ਨੀਤੀ ਆਯੋਗ ਦੇ ਵਾਈਸ ਚੇਅਰਮੈਨ ਵਜੋਂ ਸ਼ਾਮਲ ਹੁੰਦੇ ਹਨ।

 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ Disaster Resilient ਭਾਰਤ ਦੇ ਵਿਜ਼ਨ ਨੂੰ ਪੂਰਾ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ ਗ੍ਰਹਿ ਮੰਤਰਾਲੇ ਨੇ ਦੇਸ਼ ਵਿੱਚ ਆਫਤਾਂ ਦਾ ਪ੍ਰਭਾਵੀ ਪ੍ਰਬੰਧਨ ਸੁਨਿਸ਼ਚਿਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਾਰਤ ਵਿੱਚ ਆਪਦਾ ਜੋਖਮ ਨਿਊਨੀਕਰਣ (Disaster Risk Reduction) ਪ੍ਰਣਾਲੀ ਨੂੰ ਮਜ਼ਬੂਤ ਕਰਕੇ ਆਫਤਾਂ ਦੌਰਾਨ ਹੋਣ ਵਾਲੇ ਜਾਨੀ-ਨੁਕਸਾਨ ਨੂੰ ਰੋਕਣ ਲਈ ਕਈ ਕਦਮ ਚੁੱਕੇ ਗਏ ਹਨ। 

 

ਕੇਂਦਰ ਸਰਕਾਰ ਨੇ “ਰਾਜਾਂ ਵਿੱਚ ਫਾਇਰ ਸਰਵਿਸਿਜ਼ ਦੇ ਵਿਸਤਾਰ ਅਤੇ ਆਧੁਨਿਕੀਕਰਣ” ਯੋਜਨਾ ਲਈ ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੰਡ (NDRF) ਦੇ ਤਹਿਤ 5000 ਕਰੋੜ ਰੁਪਏ ਅਲਾਟ ਕੀਤੇ ਹਨ, 15 ਰਾਜਾਂ ਦੇ 2542.12 ਕਰੋੜ ਰੁਪਏ ਦੇ ਕੁੱਲ ਖਰਚ ਦੇ ਪ੍ਰਸਤਾਵਾਂ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਗਈ ਹੈ।

 

ਪ੍ਰਧਾਨ ਮੰਤਰੀ  ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ ਇਸ ਵਰ੍ਹੇ ਦੌਰਾਨ ਰਾਜਾਂ ਨੂੰ 21,026 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਵਿੱਚ ਸਟੇਟ ਡਿਜ਼ਾਸਟਰ ਰਿਸਪੌਂਸ ਫੰਡ (SDRF) ਤੋਂ 26 ਰਾਜਾਂ ਨੂੰ 14,878.40 ਕਰੋੜ ਰੁਪਏ, ਨੈਸ਼ਨਲ ਡਿਜ਼ਾਸਟਰ ਰਿਸਪੌਂਸ ਫੰਡ (NDRF) ਤੋਂ 15 ਰਾਜਾਂ ਨੂੰ 4,637.66 ਕਰੋੜ ਰੁਪਏ, ਸਟੇਟ ਡਿਜ਼ਾਸਟਰ ਮਿਟੀਗੇਸ਼ਨ ਫੰਡ (SDMF) ਤੋਂ 11 ਰਾਜਾਂ ਨੂੰ 1,385.45 ਕਰੋੜ ਰੁਪਏ ਅਤੇ ਨੈਸ਼ਨਲ ਡਿਜ਼ਾਸਟਰ ਮਿਟੀਗੇਸ਼ਨ ਫੰਡ (NDMF) ਤੋਂ ਤਿੰਨ ਰਾਜਾਂ ਨੂੰ 124.93 ਕਰੋੜ ਰੁਪਏ ਸ਼ਾਮਲ ਹਨ। 

 

***** 

 

ਆਰਕੇ/ਵੀਵੀ/ਏਐੱਸਐੱਚ/ਪੀਐੱਸ


(Release ID: 2072660) Visitor Counter : 16