ਪ੍ਰਧਾਨ ਮੰਤਰੀ ਦਫਤਰ
ਰੂਸ ਦੇ ਪਹਿਲੇ ਡਿਪਟੀ ਪ੍ਰਧਾਨ ਮੰਤਰੀ ਡੈਨਿਸ ਮੰਟੁਰੋਵ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ
ਉਨ੍ਹਾਂ ਨੇ ਵਪਾਰ ਅਤੇ ਆਰਥਿਕ ਸਬੰਧਾਂ, ਐਨਰਜੀ, ਕਨੈਕਟੀਵਿਟੀ ਵਿੱਚ ਸਹਿਯੋਗ ਵਧਾਉਣ ‘ਤੇ ਵਿਚਾਰਾਂ ਦਾ ਅਦਾਨ –ਪ੍ਰਦਾਨ ਕੀਤਾ
ਪ੍ਰਧਾਨ ਮੰਤਰੀ ਨੇ ਆਪਣੀਆਂ ਹਾਲ ਦੀਆਂ ਯਾਤਰਾਵਾਂ ਅਤੇ ਮਾਸਕੋ ਅਤੇ ਕਜ਼ਾਨ ਵਿੱਚ ਰਾਸ਼ਟਰਪਤੀ ਪੁਤਿਨ ਦੇ ਨਾਲ ਹੋਈਆਂ ਬੈਠਕਾਂ ਦੌਰਾਨ ਲਏ ਗਏ ਫੈਸਲਿਆਂ ਦੇ ਲਾਗੂਕਰਨ ਦੇ ਪ੍ਰਯਾਸਾਂ ਦਾ ਸੁਆਗਤ ਕੀਤਾ
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
11 NOV 2024 8:55PM by PIB Chandigarh
ਰਸ਼ੀਅਨ ਫੈੱਡਰੇਸ਼ਨ ਦੇ ਪਹਿਲੇ ਡਿਪਟੀ ਪ੍ਰਧਾਨ ਮੰਤਰੀ, ਮਹਾਮਹਿਮ ਡੈਨਿਸ ਮੰਟੁਰੋਵ ਨੇ, ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਉਨ੍ਹਾਂ ਨੇ ਵਪਾਰ ਅਤੇ ਆਰਥਿਕ ਸਬੰਧਾਂ, ਐਨਰਜੀ, ਕਨੈਕਟੀਵਿਟੀ ਸਹਿਤ ਹੋਰ ਖੇਤਰਾਂ ਵਿੱਚ ਸਹਿਯੋਗ ਵਧਾਉਣ ’ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ।
ਪ੍ਰਧਾਨ ਮੰਤਰੀ ਮੋਦੀ ਨੇ ਭਾਰਤ-ਰੂਸ ਵਿਸ਼ੇਸ਼ ਅਤੇ ਵਿਸ਼ੇਸ਼ ਅਧਿਕਾਰ ਪ੍ਰਾਪਤ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀਆਂ ਹਾਲ ਦੀਆਂ ਯਾਤਰਾਵਾਂ ਅਤੇ ਰਾਸ਼ਟਰਪਤੀ ਪੁਤਿਨ ਨਾਲ ਹੋਈਆਂ ਬੈਠਕਾਂ ਦੌਰਾਨ ਲਏ ਗਏ ਫੈਸਲਿਆਂ ਦੇ ਲਾਗੂਕਰਨ ਲਈ ਦੋਵਾਂ ਧਿਰਾਂ ਦੀਆਂ ਟੀਮਾਂ ਦੁਆਰਾ ਕੀਤੇ ਜਾ ਰਹੇ ਨਿਰੰਤਰ ਅਤੇ ਸੰਯੁਕਤ ਪ੍ਰਯਾਸਾਂ ਦਾ ਸੁਆਗਤ ਕੀਤਾ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਪੁਤਿਨ ਨੂੰ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਹ ਉਨ੍ਹਾਂ ਦੇ ਨਾਲ ਵਿਚਾਰਾਂ ਦੇ ਨਿਰੰਤਰ ਅਦਾਨ-ਪ੍ਰਦਾਨ ਦੀ ਆਸ਼ਾ ਕਰਦੇ ਹਨ।
*****
ਐੱਮਜੇਪੀਐੱਸ/ਐੱਸਆਰ
(रिलीज़ आईडी: 2072674)
आगंतुक पटल : 57
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam