ਕਬਾਇਲੀ ਮਾਮਲੇ ਮੰਤਰਾਲਾ
ਸ਼੍ਰੀ ਜੁਆਲ ਓਰਾਮ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਦੌਰੇ ਤੋਂ ਪਹਿਲਾਂ ਜਮੁਈ ਵਿੱਚ ਆਯੋਜਿਤ ਹੋਣ ਵਾਲੇ ਜਨਜਾਤੀਯ ਗੌਰਵ ਦਿਵਸ ਸਮਾਰੋਹ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ
ਕੇਂਦਰੀ ਮੰਤਰੀ ਨੇ ਕਬਾਇਲੀ ਭਾਈਚਾਰੇ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਸਰਕਾਰ ਦੁਆਰਾ ਕੀਤੇ ਜਾ ਰਹੇ ਪ੍ਰਯਾਸਾਂ ਦਾ ਜ਼ਿਕਰ ਕੀਤਾ
Posted On:
11 NOV 2024 7:13PM by PIB Chandigarh
ਕਬਾਇਲੀ ਮਾਮਲੇ ਮੰਤਰੀ ਸ਼੍ਰੀ ਜੁਆਲ ਓਰਾਮ ਜਨਜਾਤੀਯ ਗੌਰਵ ਦਿਵਸ ਸਮਾਰੋਹ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਬਹੁਤ-ਉਡੀਕਵਾਨ ਦੌਰੇ ਤੋਂ ਪਹਿਲਾਂ ਅੱਜ ਜਮੁਈ ਪਹੁੰਚੇ। ਕੇਂਦਰੀ ਮੰਤਰੀ ਨੇ ਦੇਸ਼ ਭਰ ਵਿੱਚ ਕਬਾਇਲੀ ਭਾਈਚਾਰਿਆਂ ਦੇ ਉਥਾਨ ਅਤੇ ਉਨ੍ਹਾਂ ਦੇ ਸਨਮਾਨ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਮੌਜੂਦਾ ਸਰਕਾਰ ਦੁਆਰਾ ਕੀਤੇ ਗਏ ਮਹੱਤਵਪੂਰਨ ਯੋਗਦਾਨ ‘ਤੇ ਜ਼ੋਰ ਦਿੱਤਾ।
ਸ਼੍ਰੀ ਜੁਆਲ ਓਰਾਮ ਨੇ ਵਰ੍ਹੇ 1999 ਵਿੱਚ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੁਆਰਾ ਕਬਾਇਲੀ ਮਾਮਲੇ ਮੰਤਰਾਲੇ ਦੀ ਸਥਾਪਨਾ ਨੂੰ ਕਬਾਇਲੀ ਲੋਕਾ ਦੀ ਭਲਾਈ ਦਿਸ਼ਾ ਵਿੱਚ ਇੱਕ ਮੀਲ ਪੱਥਰ ਦੱਸਿਆ। ਉਨ੍ਹਾਂ ਨੇ ਮੋਦੀ ਸਰਕਾਰ ਦੁਆਰਾ ਕੀਤੀ ਜਾ ਰਹੀ ਪਹਿਲ ਦੀ ਸ਼ਲਾਘਾ ਕੀਤੀ, ਵਿਸ਼ੇਸ਼ ਤੌਰ ‘ਤੇ ਜਦੋਂ ਆਦਿਵਾਸੀ ਸੁਤੰਤਰਤਾ ਸੈਨਾਨੀ ਭਗਵਾਨ ਬਿਰਸਾ ਮੁੰਡਾ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਸਾਲ 2021 ਵਿੱਚ ਜਨਜਾਤੀਯ ਗੌਰਵ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ। ਭਾਰਤ ਦੇ ਕਬਾਇਲੀ ਭਾਈਚਾਰਿਆਂ ਦੇ ਕੀਮਤੀ ਯੋਗਦਾਨ ਨੂੰ ਪਹਿਚਾਣਨ ਲਈ ਹੁਣ ਇਹ ਦਿਵਸ ਦੇਸ਼ ਭਰ ਵਿੱਚ ਮਨਾਇਆ ਜਾਂਦਾ ਹੈ।
ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਚਲ ਰਹੀਆਂ ਤਿਆਰੀਆਂ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 15 ਨਵੰਬਰ, 2024 ਨੂੰ ਜਨਜਾਤੀਯ ਗੌਰਵ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਜਮੁਈ ਜ਼ਿਲ੍ਹੇ ਦੇ ਖੈਰਾ ਬਲਾਕ ਸਥਿਤ ਬੱਲੋਪੁਰ ਪਿੰਡ ਵਿੱਚ ਆਉਣ ਵਾਲੇ ਹਨ। ਇਸ ਪ੍ਰੋਗਰਾਮ ਦੌਰਾਨ, ਪ੍ਰਧਾਨ ਮੰਤਰੀ ਕਬਾਇਲੀ ਭਾਈਚਾਰਿਆਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਜੋ ਆਦਿਵਾਸੀ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਦਰਸਾਉਂਦੀ ਹੈ।
ਕੇਂਦਰੀ ਮੰਤਰੀ ਜੁਆਲ ਓਰਾਮ ਨੇ ਪ੍ਰਧਾਨ ਮੰਤਰੀ ਦੇ ਆਉਣ ਤੋਂ ਪਹਿਲਾਂ ਬੱਲੋਪੁਰ ਦਾ ਦੌਰਾ ਕੀਤਾ। ਉਨ੍ਹਾਂ ਨੇ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਸਫ਼ਲ ਆਯੋਜਨ ਸੁਨਿਸ਼ਚਿਤ ਕਰਨ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਸੜਕਾਂ, ਹੈਲੀਪੈਡ, ਬੈਰੀਕੇਡਿੰਗ ਅਤੇ ਜਰਮਨ ਹੈਂਗਰ ਟੈਂਟ ਦੀ ਸਥਾਪਨਾ ਸਮੇਤ ਵਿਆਪਕ ਗਤੀਵਿਧੀਆਂ ਪ੍ਰਗਤੀ ‘ਤੇ ਹਨ। ਇਸ ਰਾਸ਼ਟਰੀ ਉਤਸਵ ਦੇ ਮਹੱਤਵ ਨੂੰ ਦਰਸਾਉਂਦੇ ਹੋਏ ਆਯੋਜਨ ਸਥਲ ਨੂੰ ਸਾਵਧਾਨੀਪੂਰਵਕ ਤਿਆਰ ਕੀਤਾ ਜਾ ਰਿਹਾ ਹੈ।
ਜਨਜਾਤੀਯ ਗੌਰਵ ਦਿਵਸ: ਇੱਕ ਰਾਸ਼ਟਰੀ ਉਤਸਵ
ਕੇਂਦਰੀ ਮੰਤਰੀ ਜੁਆਲ ਓਰਾਮ ਨੇ ਜਨਜਾਤੀਯ ਗੌਰਵ ਦਿਵਸ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ, ਜੋ 27 ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਮਨਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਵੱਲੋਂ ਸੰਸਦ ਭਵਨ ਵਿੱਚ ਭਗਵਾਨ ਬਿਰਸਾ ਮੁੰਡਾ ਦੀ ਪ੍ਰਤਿਮਾ ‘ਤੇ ਸ਼ਰਧਾਂਜਲੀ ਅਰਪਿਤ ਕਰਨਗੇ, ਜਦਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜਮੁਈ ਵਿੱਚ ਮੁੱਖ ਪ੍ਰੋਗਰਾਮ ਦੀ ਅਗਵਾਈ ਕਰਨਗੇ। ਇਸ ਅਵਸਰ ‘ਤੇ ਵਿਭਿੰਨ ਰਾਜਾਂ ਦੇ ਮੁੱਖ ਮੰਤਰੀ, ਰਾਜਪਾਲ ਅਤੇ ਕੈਬਨਿਟ ਮੰਤਰੀ ਵੀ ਦੇਸ਼ ਭਰ ਵਿੱਚ ਵਿਭਿੰਨ ਸਮਾਰੋਹਾਂ ਵਿੱਚ ਹਿੱਸਾ ਲੈਣਗੇ, ਜਿਸ ਨਾਲ ਉਹ ਅਸਲ ਵਿੱਚ ਰਾਸ਼ਟਰੀ ਪ੍ਰੋਗਰਾਮ ਬਣ ਜਾਵੇਗਾ।
ਕੇਂਦਰੀ ਮੰਤਰੀ ਜੁਆਲ ਓਰਾਮ ਨੇ ਕਿਹਾ, “ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਹ ਸੁਨਿਸ਼ਚਿਤ ਕੀਤਾ ਕਿ ਕਬਾਇਲੀ ਭਾਈਚਾਰਿਆਂ ਦੇ ਯੋਗਦਾਨ ਨੂੰ ਉੱਚਤਮ ਪੱਧਰ ‘ਤੇ ਸਵੀਕਾਰ ਕੀਤਾ ਜਾਵੇ। ਉਨ੍ਹਾਂ ਦੀ ਅਗਵਾਈ ਵਿੱਚ ਹੀ ਬਿਰਸਾ ਮੁੰਡਾ ਦੀ ਜਯੰਤੀ ਨੂੰ ਜਨਜਾਤੀਯ ਗੌਰਵ ਦਿਵਸ ਐਲਾਨ ਕੀਤਾ ਗਿਆ, ਜੋ ਕਬਾਇਲੀ ਭਾਈਚਾਰੇ ਦੇ ਇਤਿਹਾਸ ਅਤੇ ਵਿਰਾਸਤ ਨੂੰ ਪਹਿਚਾਣ ਦੇਣ ਦੀ ਦਿਸ਼ਾ ਵਿੱਚ ਇੱਕ ਸ਼ਲਾਘਾਯੋਗ ਕਦਮ ਸੀ।”
ਕੇਂਦਰੀ ਮੰਤਰੀ ਨੇ ਪਿਛਲੇ ਵਰ੍ਹੇ ਪ੍ਰਧਾਨ ਮੰਤਰੀ ਦੀ ਝਾਰਖੰਡ ਦੇ ਉਲੀਹਾਤੂ (Ulihatu) ਵਿੱਚ ਬਿਰਸਾ ਮੁੰਡਾ ਦੇ ਜੱਦੀ ਪਿੰਡ ਦੀ ਯਾਤਰਾ ਨੂੰ ਵੀ ਯਾਦ ਕੀਤਾ, ਜਿਸ ਨਾਲ ਉਹ ਮਹਾਨ ਕਬਾਇਲੀ ਨੇਤਾ ਦੇ ਜਨਮ ਸਥਾਨ ‘ਤੇ ਸ਼ਰਧਾਂਜਲੀ ਅਰਪਿਤ ਕਰਨ ਵਾਲੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਬਣ ਗਏ। ਜਮੁਈ ਵਿੱਚ ਇਸ ਸਾਲ ਦਾ ਮੁੱਖ ਪ੍ਰੋਗਰਾਮ ਭਗਵਾਨ ਬਿਰਸਾ ਮੁੰਡਾ ਦੀ ਵਿਰਾਸਤ ਅਤੇ ਕਬਾਇਲੀ ਭਾਈਚਾਰਿਆਂ ਦੇ ਯੋਗਦਾਨ ਦਾ ਸਨਮਾਨ ਕਰਨ ਦੇ ਸਰਕਾਰ ਦੇ ਚਲ ਰਹੇ ਪ੍ਰਯਾਸਾਂ ਵਿੱਚ ਇੱਕ ਹੋਰ ਕਦਮ ਹੈ।
ਭਵਯ ਸਮਾਰੋਹ ਵਿੱਚ ਕਈ ਨੇਤਾ ਸ਼ਾਮਲ ਹੋਣਗੇ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਰਾਜਪਾਲ ਸ਼੍ਰੀ ਰਾਜੇਂਦਰ ਵਿਸ਼ਵਨਾਥ ਅਰਲੇਕਰ, ਮੁੱਖ ਮੰਤਰੀ ਸ਼੍ਰੀ ਨਿਤੀਸ਼ ਕੁਮਾਰ ਅਤੇ ਕਈ ਕੇਂਦਰੀ ਅਤੇ ਰਾਜ ਸਰਕਾਰ ਦੇ ਮੰਤਰੀਆਂ ਸਮੇਤ ਪ੍ਰਮੁੱਖ ਪਤਵੰਤੇ ਜਮੁਈ ਵਿੱਚ ਹੋਣ ਵਾਲੇ ਪ੍ਰੋਗਰਾਮ ਵਿੱਚ ਮੌਜੂਦ ਹੋਣਗੇ। ਇਸ ਨੂੰ ਇੱਕ ਭਵਯ (ਸ਼ਾਨਦਾਰ) ਅਤੇ ਸਮਾਵੇਸ਼ੀ ਉਤਸਵ ਸੁਨਿਸ਼ਚਿਤ ਕਰਨ ਲਈ ਕਈ ਸਾਂਸਦਾਂ, ਵਿਧਾਇਕਾਂ ਅਤੇ ਸਥਾਨਕ ਨੇਤਾਵਾਂ ਦੇ ਵੀ ਹਿੱਸਾ ਲੈਣ ਦੀ ਉਮੀਦ ਹੈ।
ਕੇਂਦਰੀ ਮੰਤਰੀ ਨੇ ਤਿਆਰੀਆਂ ‘ਤੇ ਸੰਤੋਸ਼ ਵਿਅਕਤ ਕੀਤਾ ਅਤੇ ਪਾਰਟੀ ਦੇ ਸਾਰੇ ਮੈਂਬਰਾਂ ਅਤੇ ਸਥਾਨਕ ਨੇਤਾਵਾਂ ਨੂੰ ਇਸ ਆਯੋਜਨ ਨੂੰ ਸਫ਼ਲ ਬਣਾਉਣ ਦਾ ਸੱਦਾ ਦਿੱਤਾ। ਜਨਜਾਤੀਯ ਗੌਰਵ ਦਿਵਸ ਮਨਾਉਣ ਦਾ ਉਦੇਸ਼ ਭਾਰਤ ਦੇ ਕਬਾਇਲੀ ਭਾਈਚਾਰਿਆਂ ਦੀ ਸਮ੍ਰਿੱਧ ਸੱਭਿਆਚਾਰਕ ਵਿਰਾਸਤ ਦਾ ਸਨਮਾਨ ਕਰਨਾ ਅਤੇ ਸਰਕਾਰ ਦੁਆਰਾ ਸ਼ੁਰੂ ਕੀਤੀ ਗਈ ਉਨ੍ਹਾਂ ਦੇ ਸਨਮਾਨ ਅਤੇ ਸਸ਼ਕਤੀਕਰਣ ਦੀ ਵਿਰਾਸਤ ਨੂੰ ਜਾਰੀ ਰੱਖਣਾ ਹੈ।
******
ਪੀਕੇਐੱਫ/ਡੀਕੇ
(Release ID: 2072677)
Visitor Counter : 13