ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਸਿਲਵਾਸਾ ਵਿੱਚ ਸਵਾਮੀ ਵਿਵੇਕਾਨੰਦ ਵਿਦਿਆ ਮੰਦਿਰ ਦਾ ਉਦਘਾਟਨ ਕੀਤਾ ਅਤੇ ਇੱਕ ਜਨਤਕ ਸਮਾਰੋਹ ਨੂੰ ਸੰਬੋਧਨ ਕੀਤਾ

Posted On: 13 NOV 2024 1:25PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (13 ਨਵੰਬਰ, 2024) ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਦੇ ਸਿਲਵਾਸਾ ਸਥਿਤ ਝੰਡਾ ਚੌਕ ਵਿੱਚ ਸਵਾਮੀ ਵਿਵੇਕਾਨੰਦ ਵਿਦਿਆ ਮੰਦਿਰ ਦਾ ਉਦਘਾਟਨ ਕੀਤਾ ਅਤੇ ਇੱਕ ਜਨਤਕ ਸਮਾਰੋਹ ਨੂੰ ਸੰਬੋਧਨ ਕੀਤਾ।

ਇਸ ਅਵਸਰ ‘ਤੇ ਰਾਸ਼ਟਰਪਤੀ ਨੇ ਕਿਹਾ ਕਿ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦਿਉ ਨੇ ਲੋਕਾਂ ਨੇ ਜਿਸ ਗਰਮਜੋਸ਼ੀ ਨਾਲ ਉਨ੍ਹਾਂ ਦਾ ਸੁਆਗਤ ਕੀਤਾ ਹੈ, ਉਹ ਉਨ੍ਹਾਂ ਦੀਆਂ ਯਾਦਾਂ ਵਿੱਚ ਸਦਾ ਅੰਕਿਤ ਰਹੇਗਾ। ਉਨ੍ਹਾਂ ਨੇ ਇਸ ਸੁਆਗਤ-ਸਤਿਕਾਰ ਦੇ ਲਈ ਲੋਕਾਂ ਨੂੰ ਧੰਨਵਾਦ ਦਿੱਤਾ।

ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਕੂਲ ਦਾ ਉਦਘਾਟਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਪ੍ਰਸ਼ਾਸਨ ਨੇ ਉੱਚ ਸਿੱਖਿਆ ਨੂੰ ਹੁਲਾਰਾ ਦੇਣ ਦੇ ਲਈ ਕਈ ਪ੍ਰਯਾਸ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਗੁਣਵੱਤਾਪੂਰਣ ਤਕਨੀਕੀ ਸਿੱਖਿਆ ਪ੍ਰਦਾਨ ਕਰਨ ਦੇ ਲਈ 2018 ਵਿੱਚ ਸਰਕਾਰੀ ਇੰਜੀਨੀਅਰਿੰਗ ਕਾਲਜ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ 2022 ਵਿੱਚ ਨਿਫਟ ਦੀ ਸਥਾਪਨਾ ਕੀਤੀ ਗਈ। ਉਨ੍ਹਾਂ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਇਹ ਪ੍ਰਯਾਸ ਇੱਥੇ ਦੇ ਨੌਜਵਾਨਾਂ ਨੂੰ ਬਿਹਤਰ ਅਵਸਰ ਪ੍ਰਦਾਨ ਕਰਨਗੇ।

ਰਾਸ਼ਟਰਪਤੀ ਨੇ ਕਿਹਾ ਕਿ ਇਸ ਖੇਤਰ ਦੀ ਇਤਿਹਾਸਿਕ, ਸੱਭਿਆਚਾਰਕ ਅਤੇ ਕੁਦਰਤੀ ਵਿਰਾਸਤ ਬੇਹਦ ਸਮ੍ਰਿੱਧ ਹੈ। ਇਸੇ ਵਜ੍ਹਾ ਨਾਲ ਦਾਦਰਾ, ਨਗਰ ਹਵੇਲੀ, ਦਮਨ ਅਤੇ ਦਿਉ ਚੰਗੇ ਟੂਰਿਜ਼ਮ ਸਥਲ ਹਨ। ਟੂਰਿਜ਼ਮ ਸੁਵਿਧਾਵਾਂ ਦੇ ਵਿਕਾਸ ਦੇ ਲਈ ਸਰਕਾਰ ਦੁਆਰਾ ਉਠਾਏ ਗਏ ਕਦਮਾਂ ਨੂੰ ਲੈ ਕੇ ਉਨ੍ਹਾਂ ਨੇ ਪ੍ਰਸੰਨਤਾ ਵਿਅਕਤ ਕੀਤੀ ਅਤੇ ਕਿਹਾ ਕਿ ਟੂਰਿਜ਼ਮ ਦੇ ਵਿਸਤਾਰ ਨਾਲ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਅਲੱਗ-ਅਲੱਗ ਖੇਤਰਾਂ ਦੇ ਲੋਕਾਂ ਨਾਲ ਮਿਲਣਾ ਸਾਨੂੰ ਹੋਰ ਉਦਾਰ ਅਤੇ ਸੰਵੇਦਨਸ਼ੀਲ ਬਣਾਉਂਦਾ ਹੈ।

  ਰਾਸ਼ਟਰਪਤੀ ਦਾ ਭਾਸ਼ਣ ਦੇਖਣ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ – 

 

************

ਐੱਮਜੇਪੀਐੱਸ/ਐੱਸਆਰ


(Release ID: 2073201) Visitor Counter : 17