ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਝਾਂਸੀ ਮੈਡੀਕਲ ਕਾਲਜ ਵਿੱਚ ਅਗਨੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
Posted On:
16 NOV 2024 8:23AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ ਵਿੱਚ ਹੋਏ ਜਾਨੀ ਨੁਕਸਾਨ ‘ਤੇ ਅੱਜ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਸਹਾਇਤਾ ਕਰਨ ਵਿੱਚ ਜੁਟਿਆ ਹੈ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਹਿਰਦੇ-ਵਿਦਾਰਕ! ਉੱਤਰ ਪ੍ਰਦੇਸ਼ ਵਿੱਚ ਝਾਂਸੀ ਦੇ ਮੈਡੀਕਲ ਕਾਲਜ ਵਿੱਚ ਅੱਗ ਲਗਣ ਨਾਲ ਹੋਇਆ ਹਾਦਸਾ ਮਨ ਨੂੰ ਦੁਖੀ ਕਰਨ ਵਾਲਾ ਹੈ। ਇਸ ਵਿੱਚ ਜਿਨ੍ਹਾਂ ਨੇ ਆਪਣੇ ਮਾਸੂਮ ਬੱਚਿਆਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੋਗ-ਸੰਵੇਦਨਾਵਾਂ। ਈਸ਼ਵਰ ਨੂੰ ਪ੍ਰਾਰਥਨਾ ਹੈ ਕਿ ਉਨ੍ਹਾਂ ਨੂੰ ਇਸ ਅਪਾਰ ਦੁਖ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰਨ। ਰਾਜ ਸਰਕਾਰ ਦੀ ਦੇਖਰੇਖ ਵਿੱਚ ਵਿੱਚ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਦੇ ਹਰ ਸੰਭਵ ਪ੍ਰਯਾਸ ਵਿੱਚ ਜੁਟਿਆ ਹੈ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (PM @narendramodi)”
ਸ਼੍ਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ ਵਿੱਚ ਅੱਗ ਲਗਣ ਦੀ ਦੁਰਘਾਟਨਾ ਵਿੱਚ ਮਾਰੇ ਗਏ ਹਰੇਕ ਮ੍ਰਿਤਕ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਭੀ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ-PMO) ਨੇ ਐਕਸ (X) ‘ਤੇ ਪੋਸਟ ਕੀਤਾ:
“ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (PM @narendramodi) ਨੇ ਉੱਤਰ ਪ੍ਰਦੇਸ਼ ਦੇ ਝਾਂਸੀ ਮੈਡੀਕਲ ਕਾਲਜ ਵਿੱਚ ਅੱਗ ਲਗਣ ਦੀ ਦੁਰਘਾਟਨਾ ਵਿੱਚ ਮਾਰੇ ਗਏ ਹਰੇਕ ਮ੍ਰਿਤਕ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
*********
ਐੱਮਜੇਪੀਐੱਸ/ਐੱਸਆਰ
(Release ID: 2073974)
Read this release in:
Odia
,
English
,
Urdu
,
Marathi
,
Hindi
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam