ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇਟਲੀ ਦੇ ਮੰਤਰੀ ਪਰਿਸ਼ਦ ਦੇ ਪ੍ਰੈਜ਼ੀਡੈਂਟ ਨਾਲ ਮੁਲਾਕਾਤ ਕੀਤੀ
Posted On:
19 NOV 2024 8:34AM by PIB Chandigarh
ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੀਓ ਡੀ ਜੇਨੇਰੀਓ (Rio de Janeiro) ਵਿੱਚ ਜੀ-20 ਸਮਿਟ ਦੌਰਾਨ ਇਟਲੀ ਗਣਰਾਜ ਦੇ ਮੰਤਰੀ ਪਰਿਸ਼ਦ ਦੇ ਪ੍ਰੈਜ਼ੀਡੈਂਟ ਮਹਾਮਹਿਮ ਜੌਰਜੀਆ ਮੇਲੋਨੀ (Giorgia Meloni) ਨਾਲ ਮੁਲਾਕਾਤ ਕੀਤੀ। ਪਿਛਲੇ ਦੋ ਵਰ੍ਹਿਆਂ ਵਿੱਚ ਦੋਵਾਂ ਪ੍ਰਧਾਨ ਮੰਤਰੀਆਂ ਦਰਮਿਆਨ ਇਹ ਪੰਜਵੀ ਮੁਲਾਕਾਤ ਸੀ। (Meloni ) ਦੀ ਪ੍ਰਧਾਨਗੀ ਵਿੱਚ ਆਯੋਜਿਤ ਜੀ-7 ਸਮਿਟ ਦੇ ਅਵਸਰ ‘ਤੇ ਹੋਈ ਸੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਚੁਣੌਤੀਪੂਰਨ ਸਮਿਆਂ ਵਿੱਚ ਜੀ-7 ਦੀ ਅਗਵਾਈ ਕਰਨ ਲਈ ਪ੍ਰਧਾਨ ਮੰਤਰੀ ਮੇਲੋਨੀ ਨੂੰ ਵਧਾਈ ਦਿੱਤੀ।
ਪੁਗਲੀਆ ਵਿੱਚ ਹੋਈਆਂ ਚਰਚਾਵਾਂ ਤੋਂ ਬਾਅਦ, ਦੋਵਾਂ ਨੇਤਾਵਾਂ ਨੇ ਭਾਰਤ-ਇਟਲੀ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਆਪਣੀ ਪ੍ਰਤੀਬੱਧਤਾ ਦੁਹਰਾਈ ਅਤੇ ਇੱਕ ਸੰਯੁਕਤ ਰਣਨੀਤਕ ਕਾਰਜ ਯੋਜਨਾ 2025-29 ਦਾ ਐਲਾਨ ਕੀਤਾ, ਜਿਸ ਵਿੱਚ ਅਗਲੇ ਪੰਜ ਵਰ੍ਹਿਆਂ ਲਈ ਉਨ੍ਹਾਂ ਦੇ ਵਿਜ਼ਨ ਨੂੰ ਰੇਖਾਂਕਿਤ ਕੀਤਾ ਗਿਆ ਹੈ। ਕਾਰਜ ਯੋਜਨਾ ਵਪਾਰ ਅਤੇ ਨਿਵੇਸ਼, ਵਿਗਿਆਨ ਅਤੇ ਟੈਕਨੋਲੋਜੀ, ਨਵੀਆਂ ਅਤੇ ਉਭਰਦੀਆਂ ਹੋਈਆਂ ਟੈਕਨੋਲੋਜੀਆਂ, ਸਵੱਛ ਊਰਜਾ, ਪੁਲਾੜ, ਰੱਖਿਆ, ਕਨੈਕਟੀਵਿਟੀ, ਲੋਕਾਂ ਦਰਮਿਆਨ ਆਪਸੀ ਸੰਪਰਕ ਜਿਹੇ ਪ੍ਰਮੁੱਖ ਖੇਤਰਾਂ ਵਿੱਚ ਸੰਯੁਕਤ ਸਹਿਯੋਗ, ਪ੍ਰੋਗਰਾਮ ਅਤੇ ਪਹਿਲ ਨੂੰ ਅੱਗੇ ਵਧਾਏਗੀ।
ਦੋਵੇਂ ਧਿਰਕਈ ਖੇਤਰਾਂ ਵਿੱਚ ਨਿਯਮਿਤ ਤੌਰ ‘ਤੇ ਮੰਤਰੀ ਪੱਧਰੀ ਅਤੇ ਔਫੀਸ਼ਲ ਗੱਲਬਾਤ ਕਰਨਗੇ. ਸਹਿ-ਉਤਪਾਦਨ, ਸਬੰਧਿਤ ਉਦਯੋਗਾਂ ਅਤੇ ਸੰਸਥਾਨਾਂ ਦਰਮਿਆਨ ਸਹਿਯੋਗ, ਇਨੋਵੇਸ਼ਨ ਅਤੇ ਮੋਬਿਲਿਟੀ ਦੁਵੱਲੀ ਸਾਂਝੇਦਾਰੀ ਨੂੰ ਗਤੀ ਅਤੇ ਗਹਿਰਾਈ ਪ੍ਰਦਾਨ ਕਰਨਗੇ ਅਤੇ ਦੋਵਾਂ ਦੇਸ਼ਾਂ ਦੀਆਂ ਅਰਥਵਿਵਸਥਾਵਾਂ ਅਤੇ ਲੋਕ ਲਾਭਵੰਦ ਹੋਣਗੇ।
ਦੋਵਾਂ ਰਾਜਨੇਤਾਵਾਂ ਨੇ ਲੋਕਤੰਤਰ, ਕਾਨੂੰਨ ਦੇ ਸ਼ਾਸਨ ਅਤੇ ਟਿਕਾਊ ਵਿਕਾਸ ਦੇ ਆਪਣੀਆਂ ਸਾਂਝੀਆਂ ਕਦਰਾਂ-ਕੀਮਤਾਂ ਨੂੰ ਬਣਾਏ ਰੱਖਣ ਲਈ ਬਹੁ-ਪੱਖੀ ਅਤੇ ਗਲੋਬਲ ਪਲੈਟਫਾਰਮਾਂ ‘ਤੇ ਆਪਣੇ ਸੰਵਾਦ ਜਾਰੀ ਰੱਖਣ ਅਤੇ ਨਾਲ ਮਿਲ ਕੇ ਕੰਮ ਕਰਨ ਦੀ ਉਮੀਦ ਜਤਾਈ। ਉਹ ਗਲੋਬਲ ਬਾਇਓ ਫਿਊਲ ਅਲਾਇੰਸ ਅਤੇ ਭਾਰਤ-ਮੱਧ-ਯੂਰੋਪ ਆਰਥਿਕ ਗਲਿਆਰੇ, ਜਿਸ ਦੇ ਉਹ ਸੰਸਥਾਪਕ ਮੈਂਬਰ ਹਨ, ਸਮੇਤ ਬਹੁ-ਪੱਖੀ ਰਣਨੀਤਕ ਪਹਿਲਾਂ ਦੇ ਲਾਗੂਕਰਨ ਲਈ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖਣ ‘ਤੇ ਸਹਿਮਤ ਹੋਏ।
************
ਐੱਮਜੇਪੀਐੱਸ/ਐੱਸਆਰ
(Release ID: 2074612)
Visitor Counter : 10
Read this release in:
English
,
Urdu
,
Marathi
,
Hindi
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam