ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 19 NOV 2024 6:08AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜੇਨੇਰੀਓ (Rio de Janeiro) ਵਿੱਚ ਆਯੋਜਿਤ ਜੀ20 ਸਮਿਟ (G20 Summit) ਦੇ ਦੌਰਾਨ ਪੁਰਤਗਾਲੀ ਗਣਰਾਜ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਲੁਇਸ ਮੌਂਟੇਨੇਗ੍ਰੋ (H.E. Mr. Luís Montenegro) ਨਾਲ ਮੁਲਾਕਾਤ ਕੀਤੀ। ਇਹ ਦੋਹਾਂ ਲੀਡਰਾਂ ਦੇ ਦਰਮਿਆਨ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮੰਤਰੀ ਨੇ ਅਪ੍ਰੈਲ 2024 ਵਿੱਚ ਪ੍ਰਧਾਨ ਮੰਤਰੀ ਮੌਂਟੇਨੇਗ੍ਰੋ ਦੇ ਅਹੁਦਾ ਸੰਭਾਲਣ ‘ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਭਾਰਤ ਅਤੇ ਪੁਰਤਗਾਲ ਦੇ ਦਰਮਿਆਨ ਦੁਵੱਲੇ ਸਬੰਧਾਂ ਨੂੰ ਗਹਿਰਾ ਅਤੇ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੀ ਆਪਣੀ ਇੱਛਾ ਵਿਅਕਤ ਕੀਤੀ। ਪ੍ਰਧਾਨ ਮੰਤਰੀ ਮੌਂਟੇਨੇਗ੍ਰੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ ਤੀਸਰੇ ਕਾਰਜਕਾਲ ਲਈ ਵਧਾਈਆਂ ਦਿੱਤੀਆਂ।

 

ਲੀਡਰਾਂ ਨੇ ਵਪਾਰ ਅਤੇ ਨਿਵੇਸ਼, ਰੱਖਿਆ, ਵਿਗਿਆਨ ਅਤੇ ਟੈਕਨੋਲੋਜੀ, ਟੂਰਿਜ਼ਮ, ਸੱਭਿਆਚਾਰ ਅਤੇ ਲੋਕਾਂ ਦੇ ਆਪਸੀ ਸਬੰਧਾਂ ਸਹਿਤ ਵਿਭਿੰਨ ਖੇਤਰਾਂ ਵਿੱਚ ਦੁਵੱਲੇ ਸਹਿਯੋਗ ‘ਤੇ ਚਰਚਾ ਕੀਤੀ। ਉਨ੍ਹਾਂ ਨੇ ਆਈਟੀ (IT) ਅਤੇ ਡਿਜੀਟਲ ਟੈਕਨੋਲੋਜੀਆਂ, ਅਖੁੱਟ ਊਰਜਾ, ਸਟਾਰਟਅਪਸ ਅਤੇ ਇਨੋਵੇਸ਼ਨ ਅਤੇ ਪੇਸ਼ੇਵਰਾਂ ਤੇ ਕੁਸ਼ਲ ਕਾਮਿਆਂ ਦੇ ਆਵਾਗਮਨ ਜਿਹੇ ਨਵੇਂ ਅਤੇ ਉੱਭਰਦੇ ਖੇਤਰਾਂ ਵਿੱਚ ਸਹਿਯੋਗ ਦੀਆਂ ਵਧਦੀਆਂ ਸੰਭਾਵਨਾਵਾਂ ਨੂੰ ਰੇਖਾਂਕਿਤ ਕੀਤਾ। ਦੋਹਾਂ ਲੀਡਰਾਂ ਨੇ  ਖੇਤਰੀ ਵਿਕਾਸ ਅਤੇ ਭਾਰਤ-ਯੂਰੋਪੀਅਨ ਯੂਨੀਅਨ ਸਬੰਧਾਂ (India-EU relations) ਸਹਿਤ ਆਪਸੀ ਹਿਤ ਦੇ ਆਲਮੀ ਮੁੱਦਿਆਂ ‘ਤੇ ਭੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਉਨ੍ਹਾਂ ਨੇ ਖੇਤਰੀ ਅਤੇ ਬਹੁਪੱਖੀ ਮੰਚਾਂ(regional and multilateral fora) ‘ਤੇ ਮੌਜੂਦਾ ਨਿਕਟ ਸਹਿਯੋਗ ਨੂੰ ਜਾਰੀ ਰੱਖਣ ‘ਤੇ ਸਹਿਮਤੀ ਜਤਾਈ।

 

ਲੀਡਰਾਂ ਨੇ ਉਲੇਖ ਕੀਤਾ ਕਿ ਵਰ੍ਹਾ 2025, ਭਾਰਤ ਅਤੇ ਪੁਰਤਗਾਲ ਦੇ ਦਰਮਿਆਨ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੀ 50ਵੀਂ ਵਰ੍ਹੇਗੰਢ ਹੋਵੇਗਾ। ਉਨ੍ਹਾਂ ਨੇ ਇਸ ਅਵਸਰ ਨੂੰ ਸੰਯੁਕਤ ਤੌਰ ‘ਤੇ ਉਚਿਤ ਤਰੀਕੇ ਨਾਲ ਮਨਾਉਣ ‘ਤੇ ਸਹਿਮਤੀ ਜਤਾਈ। ਦੋਹਾਂ ਲੀਡਰਾਂ ਨੇ  ਇੱਕ-ਦੂਸਰੇ ਦੇ ਸੰਪਰਕ ਵਿੱਚ ਰਹਿਣ ‘ਤੇ ਸਹਿਮਤੀ ਜਤਾਈ।

***

 

ਐੱਮਜੇਪੀਐੱਸ/ਐੱਸਆਰ


(Release ID: 2074834) Visitor Counter : 11