ਰਾਸ਼ਟਰਪਤੀ ਸਕੱਤਰੇਤ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪਰਵ ਦੀ ਪੂਰਵ ਸੰਧਿਆ ‘ਤੇ ਰਾਸ਼ਟਰਪਤੀ ਦੀਆਂ ਸ਼ੁਭਕਾਮਨਾਵਾਂ
Posted On:
14 NOV 2024 6:36PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪਰਵ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਇੱਕ ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ, “ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪਰਵ ਦੇ ਅਵਸਰ ‘ਤੇ, ਮੈਂ ਦੇਸ਼ ਅਤੇ ਵਿਦੇਸ਼ ਵਿੱਚ ਰਹਿਣ ਵਾਲੇ ਸਾਰੇ ਭਾਰਤੀਆਂ, ਖਾਸ ਤੌਰ ‘ਤੇ ਸਾਡੇ ਸਿੱਖ ਭਰਾਵਾਂ ਅਤੇ ਭੈਣਾਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।”
ਗੁਰੂ ਨਾਨਕ ਦੇਵ ਜੀ ਦਾ ਜਪੁਜੀ ਸਾਹਿਬ ਪ੍ਰੇਮ, ਆਸਥਾ, ਸੱਚ ਅਤੇ ਬਲੀਦਾਨ ‘ਤੇ ਜ਼ੋਰ ਦਿੰਦਾ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਨੈਤਿਕਤਾ ਦੀ ਰਾਹ ‘ਤੇ ਲੈ ਜਾਂਦੀਆਂ ਹਨ। ਉਨ੍ਹਾਂ ਨੇ ਭਾਈਚਾਰਕ ਰਸੋਈ ਦੀ ਪ੍ਰਥਾ ਦੀ ਸ਼ੁਰੂਆਤ ਕੀਤੀ, ਜਿਸ ਨੂੰ ਲੰਗਰ ਦੇ ਨਾਮ ਨਾਲ ਜਾਣਿਆ ਜਾਂਦਾ ਹੈ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਸਾਰਿਆਂ ਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਗਿਆਨ ਅਤੇ ਤਿਆਗ ਦਾ ਲਕਸ਼ ਪ੍ਰਾਪਤ ਕਰਨ ਲਈ ਅਧਿਆਤਮਿਕਤਾ ਦੇ ਰਾਹ ‘ਤੇ ਚਲਣ ਦੇ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਇਮਾਨਦਾਰੀ ਵਰਤਣ ਅਤੇ ਸਖ਼ਤ ਮਿਹਨਤ ਕਰਨ ਅਤੇ ਆਪਣੀ ਕਮਾਈ ਦਾ ਹਿੱਸਾ ਜ਼ਰੂਰਤਮੰਦ ਲੋਕਾਂ ਦੇ ਨਾਲ ਵੰਡਣ ਦੇ ਲਈ ਪ੍ਰੋਤਸਾਹਿਤ ਕੀਤਾ।
ਆਓ, ਅਸੀਂ ਸਾਰੇ ਆਪਣੇ ਦੈਨਿਕ ਜੀਵਨ ਵਿੱਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਈਏ ਅਤੇ ਸਮਾਜ ਵਿੱਚ ਏਕਤਾ ਅਤੇ ਸਮਾਨਤਾ ਦੀ ਭਾਵਨਾ ਨੂੰ ਹੁਲਾਰਾ ਦਈਏ।”
ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ -
***
ਐੱਮਜੇਪੀਐੱਸ/ਐੱਸਆਰ
(Release ID: 2075755)
Visitor Counter : 25