ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
21 NOV 2024 9:57PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਤਮਾ ਗਾਂਧੀ ਨੂੰ ਗੁਆਨਾ ਦੇ ਜਾਰਜਟਾਊਨ ਵਿੱਚ ਇਤਿਹਾਸਕ ਪ੍ਰੋਮੇਨੇਡ ਗਾਰਡਨਸ ਵਿੱਚ ਉਨ੍ਹਾਂ ਦੀ ਪ੍ਰਤਿਮਾ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਬਾਪੂ ਦੀਆਂ ਸ਼ਾਂਤੀ ਅਤੇ ਅਹਿੰਸਾ ਦੀਆਂ ਸਦੀਵੀ ਕਦਰਾਂ-ਕੀਮਤਾਂ ਨੂੰ ਯਾਦ ਕੀਤਾ ਜੋ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਹਨ। ਇਹ ਪ੍ਰਤਿਮਾ 1969 ਵਿੱਚ ਗਾਂਧੀ ਜੀ ਦੀ 100ਵੀਂ ਜਯੰਤੀ ਦੀ ਯਾਦ ਵਿੱਚ ਸਥਾਪਿਤ ਕੀਤੀ ਗਈ ਸੀ।
ਪ੍ਰਧਾਨ ਮੰਤਰੀ ਨੇ ਨੇੜੇ ਹੀ ਸਥਿਤ ਆਰੀਆ ਸਮਾਜ ਸਮਾਰਕ 'ਤੇ ਭੀ ਪੁਸ਼ਪਾਂਜਲੀ ਅਰਪਿਤ ਕੀਤੀ। ਇਸ ਸਮਾਰਕ ਦਾ ਉਦਘਾਟਨ 2011 ਵਿੱਚ ਗੁਆਨਾ ਵਿੱਚ ਆਰੀਆ ਸਮਾਜ ਅੰਦੋਲਨ ਦੇ 100 ਵਰ੍ਹਿਆਂ ਦੀ ਯਾਦ ਵਿੱਚ ਕੀਤਾ ਗਿਆ ਸੀ।
***
ਐੱਮਜੇਪੀਐੱਸ/ਐੱਸਆਰ
(रिलीज़ आईडी: 2076023)
आगंतुक पटल : 63
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam