ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੂਰੀਨਾਮ (Suriname) ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ
Posted On:
21 NOV 2024 10:57PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਗੁਯਾਨਾ ਵਿਖੇ ਜੌਰਜਟਾਊਨ ਵਿੱਚ ਦੂਸਰੇ ਭਾਰਤ-ਕੈਰੀਕੌਮ ਸੰਮੇਲਨ ਦੇ ਮੌਕੇ ’ਤੇ ਸੂਰੀਨਾਮ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਚੰਦ੍ਰਿਕਾਪ੍ਰਸਾਦ ਸੰਤੋਖੀ ਨਾਲ ਮੁਲਾਕਾਤ ਕੀਤੀ।
ਦੋਹਾਂ ਨੇਤਾਵਾਂ ਨੇ ਚੱਲ ਰਹੀਆਂ ਦੋ-ਪੱਖੀ ਪਹਿਲਕਦਮੀਆਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਰੱਖਿਆ ਅਤੇ ਸੁਰੱਖਿਆ, ਵਪਾਰ ਅਤੇ ਵਣਜ, ਖੇਤੀਬਾੜੀ, ਡਿਜੀਟਲ ਪਹਿਲਕਦਮੀਆਂ ਅਤੇ ਯੂਪੀਆਈ, ਆਈਸੀਟੀ, ਸਿਹਤ ਸੰਭਾਲ ਅਤੇ ਫਾਰਮਾਸਿਊਟੀਕਲ, ਸਮਰੱਥਾ ਨਿਰਮਾਣ, ਸੱਭਿਆਚਾਰ ਅਤੇ ਲੋਕਾਂ ਨਾਲ ਲੋਕਾਂ ਦੇ ਸਬੰਧਾਂ ਵਰਗੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਲਈ ਸਹਿਮਤੀ ਵਿਅਕਤ ਕੀਤੀ। ਰਾਸ਼ਟਰਪਤੀ ਸੰਤੋਖੀ ਨੇ ਸੂਰੀਨਾਮ ਦੇ ਵਿਕਾਸ ਅਤੇ ਤਾਲਮੇਲ ਲਈ ਭਾਰਤ ਦੇ ਲਗਾਤਾਰ ਸਮਰਥਨ ਦੀ ਸ਼ਲਾਘਾ ਕੀਤੀ, ਜਿਸ ਵਿੱਚ ਖਾਸ ਤੌਰ ’ਤੇ ਭਾਈਚਾਰਕ ਵਿਕਾਸ ਪ੍ਰੋਜੈਕਟ, ਭੋਜਨ ਸੁਰੱਖਿਆ ਪਹਿਲਕਦਮੀਆਂ ਅਤੇ ਛੋਟੇ ਅਤੇ ਦਰਮਿਆਨੇ ਉੱਦਮ ਸ਼ਾਮਲ ਹਨ।
ਦੋਹਾਂ ਨੇਤਾਵਾਂ ਨੇ ਖੇਤਰੀ ਅਤੇ ਆਲਮੀ ਵਿਕਾਸ ਗਤੀਵਿਧੀਆਂ ’ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਨੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਭਾਰਤ ਦੀ ਮੈਂਬਰਸ਼ਿਪ ਲਈ ਸੂਰੀਨਾਮ ਵੱਲੋਂ ਦਿੱਤੇ ਸਮਰਥਨ ਲਈ ਰਾਸ਼ਟਰਪਤੀ ਸੰਤੋਖੀ ਦਾ ਧੰਨਵਾਦ ਕੀਤਾ।
********
ਐੱਮਜੇਪੀਐੱਸ/ ਐੱਸਆਰ
(Release ID: 2076625)
Visitor Counter : 20