ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿੱਚ ਇੱਕ ਉੱਚ ਪੱਧਰੀ ਕਮੇਟੀ ਨੇ ਵਿਭਿੰਨ ਰਾਜਾਂ ਲਈ ਆਪਦਾ ਨਿਊਨੀਕਰਣ ਤੇ ਸਮਰੱਥਾ ਨਿਰਮਾਣ ਪ੍ਰੋਜੈਕਟਾਂ ਲਈ 1115.67 ਕਰੋੜ ਰੁਪਏ ਨੂੰ ਮਨਜ਼ੂਰੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ Disaster Resilient ਭਾਰਤ ਦੇ ਵਿਜ਼ਨ ਨੂੰ ਪੂਰਾ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ ਗ੍ਰਹਿ ਮੰਤਰਾਲੇ ਨੇ ਦੇਸ਼ ਵਿੱਚ ਆਪਦਾਵਾਂ ਦਾ ਪ੍ਰਭਾਵੀ ਪ੍ਰਬੰਧਨ ਸੁਨਿਸ਼ਚਿਤ ਕਰਨ ਲਈ ਕਈ ਪਹਿਲਾਂ ਕੀਤੀਆਂ ਹਨ

ਉੱਚ ਪੱਧਰੀ ਕਮੇਟੀ ਨੇ 15 ਰਾਜਾਂ ਵਿੱਚ 1000 ਕਰੋੜ ਰੁਪਏ ਦੀ ਲਾਗਤ ਵਾਲੇ ਨੈਸ਼ਨਲ ਲੈਂਡਸਲਾਈਡ ਰਿਸਕ ਮਿਟੀਗੇਸ਼ਨ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ

ਕਮੇਟੀ ਨੇ ਉੱਤਰਾਖੰਡ ਲਈ 139 ਕਰੋੜ ਰੁਪਏ, ਹਿਮਾਚਲ ਪ੍ਰਦੇਸ਼ ਲਈ 139 ਕਰੋੜ ਰੁਪਏ, ਉੱਤਰ-ਪੂਰਬ ਦੇ 8 ਰਾਜਾਂ ਲਈ 378 ਕਰੋੜ ਰੁਪਏ, ਮਹਾਰਾਸ਼ਟਰ ਲਈ 100 ਕਰੋੜ ਰੁਪਏ, ਕਰਨਾਟਕ ਲਈ 72 ਕਰੋੜ ਰੁਪਏ, ਕੇਰਲ ਲਈ 72 ਕਰੋੜ ਰੁਪਏ, ਤਮਿਲ ਨਾਡੂ ਲਈ 50 ਕਰੋੜ ਅਤੇ ਪੱਛਮ ਬੰਗਾਲ ਲਈ 50 ਕਰੋੜ ਰੁਪਏ ਨੂੰ ਮਨਜ਼ੂਰੀ ਦਿੱਤੀ

ਉੱਚ ਪੱਧਰੀ ਕਮੇਟੀ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੰਡ (NDRF) ਦੀ ਫੰਡਿੰਗ ਵਿੰਡੋ ਨਾਲ ਤਿਆਰੀ ਅਤੇ ਸਮਰੱਥਾ ਨਿਰਮਾਣ ਦੇ ਤਹਿਤ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਿਵਿਲ ਡਿਫੈਂਸ ਦੀ ਟ੍ਰੇਨਿੰਗ ਅਤੇ ਸਮਰੱਥਾ ਨਿਰਮਾਣ ਲਈ 115.67 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਵੀ ਮਨਜ਼ੂਰੀ ਦਿੱਤੀ।

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ ਇਸ ਵਰ੍ਹੇ ਰਾਜਾਂ ਨੂੰ 21,476 ਕਰੋੜ ਰੁਪਏ ਤੋਂ ਅਧਿਕ ਦੀ ਰਾਸ਼ੀ ਪਹਿਲਾ ਹੀ

Posted On: 26 NOV 2024 11:53AM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਵਿੱਚ ਇੱਕ ਉੱਚ ਪੱਧਰੀ ਕਮੇਟੀ ਨੇ ਵਿਭਿੰਨ ਰਾਜਾਂ ਲਈ ਆਪਦਾ ਨਿਊਨੀਕਰਣ ਅਤੇ ਸਮਰੱਥਾ ਨਿਰਮਾਣ ਪ੍ਰੋਜੈਕਟਾਂ ਲਈ 1115.67 ਕਰੋੜ ਰੁਪਏ ਨੂੰ ਮਨਜ਼ੂਰੀ ਦਿੱਤੀ। ਵਿੱਤ ਮੰਤਰੀ, ਖੇਤੀਬਾੜੀ ਮੰਤਰੀ ਅਤੇ ਨੀਤੀ ਆਯੋਗ ਦੇ ਵਾਈਸ ਚੇਅਰਮੈਨ ਦੀ ਮੈਂਬਰਸ਼ਿਪ ਵਾਲੀ ਕਮੇਟੀ ਨੇ ਨੈਸ਼ਨਲ ਡਿਜ਼ਾਸਟਰ ਮਿਟੀਗੇਸ਼ਨ ਫੰਡ(NDMF) ਤੋਂ 15 ਰਾਜਾਂ ਵਿੱਚ ਲੈਂਡਸਲਾਈਡ ਰਿਸਕ ਨੂੰ ਘੱਟ ਕਰਨ ਦੇ ਪ੍ਰਸਤਾਵ ਦੇ ਵਿੱਤ ਪੋਸ਼ਣ ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੰਡ (NDRF)   ਦੇ ਫੰਡਿੰਗ ਵਿੰਡੋ ਤੋਂ ਤਿਆਰੀ ਅਤੇ ਸਮਰੱਥਾ ਨਿਰਮਾਣ ਦੇ ਤਹਿਤ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਿਵਿਲ ਡਿਫੈਂਸ ਵਲੰਟੀਅਰਾਂ ਦੀ ਟ੍ਰੇਨਿੰਗ ਅਤੇ ਸਮਰੱਥਾ ਨਿਰਮਾਣ ਦੇ ਪ੍ਰਸਤਾਵ ‘ਤੇ ਵਿਚਾਰ ਕੀਤਾ।

ਉੱਚ ਪੱਧਰੀ ਕਮੇਟੀ ਨੇ 15 ਰਾਜਾਂ (ਅਰੁਣਾਚਲ ਪ੍ਰਦੇਸ਼, ਅਸਾਮ, ਹਿਮਾਚਲ ਪ੍ਰਦੇਸ਼, ਮਣੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਸਿੱਕਮ, ਤ੍ਰਿਪੁਰਾ, ਉੱਤਰਾਖੰਡ, ਕਰਨਾਟਕ, ਕੇਰਲ, ਮਹਾਰਾਸ਼ਟਰ, ਤਮਿਲ ਨਾਡੂ, ਪੱਛਮ ਬੰਗਾਲ) ਵਿੱਚ 1000 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ ਨੈਸ਼ਨਲ ਲੈਂਡਸਲਾਈਡ ਰਿਸਕ ਮਿਟੀਗੇਸ਼ਨ ਪ੍ਰੋਜੈਕਟ ਨੂੰ ਮਨਜ਼ੂਰੀ ਦਿੱਤੀ ਹੈ। ਕਮੇਟੀ ਨੇ ਉੱਤਰਾਖੰਡ ਲਈ 139 ਕਰੋੜ ਰੁਪਏ, ਹਿਮਾਚਲ ਪ੍ਰਦੇਸ਼ ਲਈ 139 ਕਰੋੜ ਰੁਪਏ, ਉੱਤਰ-ਪੂਰਬ ਦੇ 8 ਰਾਜਾਂ ਲਈ 378 ਕਰੋੜ ਰੁਪਏ, ਮਹਾਰਾਸ਼ਟਰ ਲਈ 100 ਕਰੋੜ ਰੁਪਏ, ਕਰਨਾਟਕ ਲਈ 72 ਕਰੋੜ ਰੁਪਏ, ਕੇਰਲ ਲਈ 72 ਕਰੋੜ ਰੁਪਏ, ਤਮਿਲ ਨਾਡੂ ਲਈ 50 ਕਰੋੜ ਅਤੇ ਪੱਛਮ ਬੰਗਾਲ ਲਈ 50 ਕਰੋੜ ਰੁਪਏ ਨੂੰ ਮਨਜ਼ੂਰੀ ਦਿੱਤੀ।

ਉੱਚ ਪੱਧਰੀ ਕਮੇਟੀ ਨੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਿਵਿਲ ਡਿਫੈਂਸ ਦੀ ਟ੍ਰੇਨਿੰਗ ਅਤੇ ਸਮਰੱਥਾ ਨਿਰਮਾਣ ਲਈ 115.67 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਇੱਕ ਹੋਰ ਪ੍ਰੋਜੈਕਟ ਨੂੰ ਵੀ ਮਨਜ਼ੂਰੀ ਦਿੱਤੀ ਹੈ। ਇਸ ਤੋਂ ਪਹਿਲਾਂ, ਕਮੇਟੀ ਨੇ NDMF ਤੋਂ ਸੱਤ ਸ਼ਹਿਰਾਂ ਵਿੱਚ 3075.65 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ ਅਰਬਨ ਫਲੱਡ ਰਿਸਕ ਮਿਟੀਗੇਸ਼ਨ ਪ੍ਰੋਜੈਕਟਾਂ ਅਤੇ 4 ਰਾਜਾਂ ਵਿੱਚ 150 ਕਰੋੜ ਰੁਪਏ ਦੀ ਕੁੱਲ ਲਾਗਤ ਵਾਲੀ GLOF ਜੋਖਮ ਪ੍ਰਬੰਧਨ ਨੂੰ ਮਨਜ਼ੂਰੀ ਦਿੱਤੀ ਸੀ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੇ Disaster Resilient ਭਾਰਤ ਦੇ ਵਿਜ਼ਨ ਨੂੰ ਪੂਰਾ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ ਗ੍ਰਹਿ ਮੰਤਰਾਲੇ ਨੇ ਦੇਸ਼ ਵਿੱਚ ਆਪਦਾਵਾਂ ਦਾ ਪ੍ਰਭਾਵੀ ਪ੍ਰਬੰਧਨ ਸੁਨਿਸ਼ਚਿਤ ਕਰਨ ਲਈ ਕਈ ਪਹਿਲਾਂ ਕੀਤੀਆਂ ਹਨ। ਭਾਰਤ ਵਿੱਚ ਡਿਜ਼ਾਸਟਰ ਰਿਸਕ ਰਿਡਕਸ਼ਨ ਸਿਸਟਮ ਨੂੰ ਮਜ਼ਬੂਤ ਕਰਕੇ ਆਪਦਾਵਾਂ ਦੌਰਾਨ ਜਾਨ-ਮਾਲ ਨੂੰ ਹੋਣ ਵਾਲੇ ਕਿਸੇ ਵੀ ਵੱਡੇ ਨੁਕਸਾਨ ਨੂੰ ਰੋਕਣ ਲਈ ਕਈ ਕਦਮ ਚੁੱਕੇ ਗਏ ਹਨ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ ਇਸ ਵਰ੍ਹੇ ਰਾਜਾਂ ਨੂੰ 21,476 ਕਰੋੜ ਰੁਪਏ ਤੋਂ ਅਧਿਕ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਵਿੱਚ ਸਟੇਟ ਡਿਜ਼ਾਸਟਰ ਰਿਸਪਾਂਸ ਫੰਡ (SDRF) ਤੋਂ 26 ਰਾਜਾਂ ਨੂੰ 14,878.40 ਕਰੋੜ ਰੁਪਏ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੰਡ (NDRF) ਤੋਂ 15 ਰਾਜਾਂ ਨੂੰ 4,637.66 ਕਰੋੜ ਰੁਪਏ, ਸਟੇਟ ਡਿਜ਼ਾਸਟਰ ਮਿਟਿਗੇਸ਼ਨ ਫੰਡ(SDMF) ਤੋਂ 11 ਰਾਜਾਂ ਨੂੰ  1,385.45 ਕਰੋੜ ਰੁਪਏ ਅਤੇ ਨੈਸ਼ਨਲ ਡਿਜ਼ਾਸਟਰ ਮਿਟੀਗੇਸ਼ਨ ਫੰਡ  ((NDMF)  ਤੋਂ 6 ਰਾਜਾਂ ਨੂੰ 1,385.45 ਕਰੋੜ ਰੁਪਏ ਸ਼ਾਮਲ ਹਨ।

*****

ਆਰਕੇ/ਵੀਵੀ/ਏਐੱਸਐੱਚ/ਪੀਐੱਸ


(Release ID: 2077824) Visitor Counter : 42