ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲਾ
azadi ka amrit mahotsav

ਉਪਭੋਗਤਾਵਾਂ ਦੇ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਉਚਿਤ ਕੀਮਤਾਂ ਸੁਨਿਸ਼ਚਿਤ ਕਰਨ ਦੇ ਲਈ ਸਰਕਾਰ ਦੁਆਰਾ ਚੁੱਕੇ ਗਏ ਕਦਮ

Posted On: 28 NOV 2024 4:59PM by PIB Chandigarh

ਸਰਕਾਰ ਉਪਭੋਗਤਾਵਾਂ ਦੇ ਲਈ ਉਚਿਤ ਕੀਮਤਾਂ ਸੁਨਿਸ਼ਚਿਤ ਕਰਨ ਦੇ ਲਈ ਵਿਭਿੰਨ ਕਦਮ ਚੁੱਕ ਰਹੀ ਹੈ। ਘਰੇਲੂ ਪੱਧਰ ’ਤੇ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨਵੰਬਰ 2021 ਵਿੱਚ 110.04 ਰੁਪਏ ਅਤੇ 98.42 ਰੁਪਏ ਪ੍ਰਤੀ ਲੀਟਰ ਤੋਂ ਘਟ ਕੇ ਲੜੀਵਾਰ: 94.77 ਰੁਪਏ ਅਤੇ 87.67 ਰੁਪਏ ਪ੍ਰਤੀ ਲੀਟਰ (18.11.2024 ਤੱਕ, ਦਿੱਲੀ ਦੀਆਂ ਕੀਮਤਾਂ ਦੇ ਅਨੁਸਾਰ) ਹੋ ਗਈਆਂ ਹਨ, ਅਜਿਹਾ ਕੇਂਦਰ ਸਰਕਾਰ ਦੁਆਰਾ ਨਵੰਬਰ 2021 ਅਤੇ ਮਈ 2022 ਵਿੱਚ ਦੋ ਕਿਸ਼ਤਾਂ ਵਿੱਚ ਪੈਟਰੋਲ ਅਤੇ ਡੀਜ਼ਲ ’ਤੇ ਕੁੱਲ ਮਿਲਾ ਕੇ ਲੜੀਵਾਰ: 13 ਰੁਪਏ ਅਤੇ 16 ਰੁਪਏ ਪ੍ਰਤੀ ਲੀਟਰ ਦੀ ਕੇਂਦਰੀ ਐਕਸਾਈਜ਼ ਡਿਊਟੀ ਵਿੱਚ ਕਟੌਤੀ ਦੇ ਨਤੀਜੇ ਵਜੋਂ ਹੋਇਆ ਹੈ, ਜਿਸ ਦਾ ਪੂਰਾ ਲਾਭ ਉਪਭੋਗਤਾਵਾਂ ਨੂੰ ਦਿੱਤਾ ਗਿਆ ਹੈ। ਕੁਝ ਰਾਜ ਸਰਕਾਰਾਂ ਨੇ ਵੀ ਨਾਗਰਿਕਾਂ ਨੂੰ ਰਾਹਤ ਦੇਣ ਦੇ ਲਈ ਰਾਜ ਵੈਟ ਦਰਾਂ ਵਿੱਚ ਕਮੀ ਕੀਤੀ ਹੈ। ਮਾਰਚ, 2024 ਵਿੱਚ, ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀ ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਰਿਟੇਲ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਮੀ ਕੀਤੀ ਹੈ।

ਭਾਰਤ ਸਰਕਾਰ ਨੇ ਆਮ ਨਾਗਰਿਕਾਂ ਨੂੰ ਉੱਚ ਅੰਤਰਰਾਸ਼ਟਰੀ ਕੀਮਤਾਂ ਤੋਂ ਰਾਹਤ ਦੇਣ ਦੇ ਲਈ ਕਈ ਹੋਰ ਕਦਮ ਵੀ ਚੁੱਕੇ ਹਨ, ਜਿਨ੍ਹਾਂ ਵਿੱਚ ਕੱਚੇ ਤੇਲ ਦੇ ਆਯਾਤ ਵਿੱਚ ਵਿਭਿੰਨਤਾ ਲਿਆਉਣਾ, ਪੈਟਰੋਲੀਅਮ ਉਤਪਾਦਾਂ ਦੇ ਨਿਰਯਾਤ ’ਤੇ ਵਿੰਡਫਾਲ ਟੈਕਸ ਲਗਾਉਣਾ, ਘਰੇਲੂ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਉਪਲਬਧਤਾ ਸੁਨਿਸ਼ਚਿਤ ਕਰਨ ਦੇ ਲਈ ਯੂਨੀਵਰਸਲ ਸਰਵਿਸ ਓਬਲੀਗੇਸ਼ਨ (ਸੰਸਾਰਕ ਸੇਵਾ ਜ਼ੁੰਮੇਵਾਰੀ) ਦੇ ਪ੍ਰਾਵਧਾਨਾਂ ਨੂੰ ਲਾਗੂ ਕਰਨਾ, ਪੈਟਰੋਲ ਵਿੱਚ ਈਥੇਨੌਲ  ਦੇ ਮਿਸ਼ਰਣ ਨੂੰ ਵਧਾਉਣਾ, ਆਦਿ ਸ਼ਾਮਲ ਹੈ।

ਹਾਲ ਹੀ ਵਿੱਚ ਜਨਤਕ ਖੇਤਰ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੰਤਰ-ਰਾਜੀ ਮਾਲ ਢੁਆਈ ਨੂੰ ਤਰਕਸੰਗਤ ਬਣਾਇਆ ਹੈ। ਇਸ ਨਾਲ ਪੈਟਰੋਲੀਅਮ ਆਇਲ ਐਂਡ ਲੁਬਰੀਕੈਂਟਸ (ਪੀਓਐੱਲ) ਡਿਪੂਆਂ ਤੋਂ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਰਹਿਣ ਵਾਲੇ ਉਪਭੋਗਤਾਵਾਂ ਨੂੰ ਫਾਇਦਾ ਹੋਇਆ ਹੈ। ਇਸ ਨਾਲ ਸੂਬੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। ਇਸ ਪਹਿਲਕਦਮੀ ਨਾਲ਼ ਰਾਜ ਦੇ ਅੰਦਰ ਪੈਟਰੋਲ ਜਾਂ ਡੀਜ਼ਲ ਦੀਆਂ ਵੱਧ ਤੋਂ ਵੱਧ ਅਤੇ ਘੱਟੋ-ਘੱਟ ਰਿਟੇਲ ਕੀਮਤਾਂ ਵਿਚਕਾਰਲਾ ਫ਼ਰਕ ਵੀ ਘਟ ਗਿਆ ਹੈ।

ਇਹ ਜਾਣਕਾਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਦੇ ਰਾਜ ਮੰਤਰੀ ਸ਼੍ਰੀ ਸੁਰੇਸ਼ ਗੋਪੀ ਨੇ ਅੱਜ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਦਿੱਤੀ।

****

ਮੋਨਿਕਾ


(Release ID: 2079236)
Read this release in: English , Urdu , Hindi , Tamil , Telugu