ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਗੋਂਦੀਆ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ PMNRF) ਤੋਂ ਅਨੁਗ੍ਰਹਿ ਰਾਸ਼ੀ ਦਾ ਐਲਾਨ ਕੀਤਾv
Posted On:
29 NOV 2024 4:53PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਗੋਂਦੀਆ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ ਦੇਣ ਦਾ ਭੀ ਐਲਾਨ ਕੀਤਾ।
ਐਕਸ (X) 'ਤੇ ਪ੍ਰਧਾਨ ਮੰਤਰੀ ਦਫਤਰ ਦੇ ਹੈਂਡਲ ਨੇ ਲਿਖਿਆ:
“ਮਹਾਰਾਸ਼ਟਰ ਦੇ ਗੋਂਦੀਆ ਵਿੱਚ ਹੋਈ ਬੱਸ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਦੁਰਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖ਼ਮੀ ਜਲਦੀ ਠੀਕ ਹੋਣ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਮਦਦ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ-PMNRF) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ ਦਿੱਤੀ ਜਾਵੇਗੀ ਨਾਲ ਹੀ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।: ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (PM @narendramodi)”
***
ਐੱਮਜੇਪੀਐੱਸ/ਐੱਸਆਰ
(Release ID: 2079451)
Read this release in:
English
,
Urdu
,
Hindi
,
Marathi
,
Bengali
,
Manipuri
,
Assamese
,
Gujarati
,
Tamil
,
Telugu
,
Malayalam