ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਮੋਦੀ ਨੇ ਕੁਵੈਤ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਨੇ ਨਿਊਯਾਰਕ ਵਿਖੇ ਸਤੰਬਰ ਵਿੱਚ ਕੁਵੈਤ ਦੇ ਕ੍ਰਾਊਨ ਪ੍ਰਿੰਸ ਨਾਲ ਆਪਣੀ ਮੀਟਿੰਗ ਨੂੰ ਯਾਦ ਕੀਤਾ ਅਤੇ ਦੁਵੱਲੇ ਸਬੰਧਾਂ ਵਿੱਚ ਵਧਦੀ ਗਤੀ ਉੱਤੇ ਤਸੱਲੀ ਪ੍ਰਗਟਾਈ
ਦੋਵੇਂ ਨੇਤਾਵਾਂ ਨੇ ਵਪਾਰ, ਨਿਵੇਸ਼, ਊਰਜਾ, ਟੈਕਨੋਲੋਜੀ, ਸੱਭਿਆਚਾਰ ਅਤੇ ਲੋਕਾਂ ਦੇ ਲੋਕਾਂ ਨਾਲ ਸਬੰਧਾਂ ਵਿੱਚ ਸਹਿਯੋਗ ਵਧਾਉਣ ਬਾਰੇ ਚਰਚਾ ਕੀਤੀ
ਪੀਐੱਮ ਨੇ ਭਾਰਤੀ ਭਾਈਚਾਰੇ ਦਾ ਧਿਆਨ ਰੱਖਣ ਦੇ ਲਈ ਕੁਵੈਤ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ
ਪੀਐੱਮ ਨੇ ਭਾਰਤ ਅਤੇ ਗਲਫ਼ ਕਾਰਪੋਰੇਸ਼ਨ ਕੌਂਸਲ ਦਰਮਿਆਨ ਨਜ਼ਦੀਕੀ ਸਹਿਯੋਗ ‘ਤੇ ਜ਼ੋਰ ਦਿੱਤਾ
Posted On:
04 DEC 2024 9:44PM by PIB Chandigarh
ਕੁਵੈਤ ਦੇ ਵਿਦੇਸ਼ ਮੰਤਰੀ ਮਹਾਮਹਿਮ ਅਬਦੁੱਲਾ ਅਲੀ ਅਲ-ਯਾਹਯਾ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ
ਕੁਵੈਤ ਦੇ ਕ੍ਰਾਊਨ ਪ੍ਰਿੰਸ ਸ਼ੇਖ ਸਬਾਹ ਖਾਲਿਦ ਅਲ-ਹਮਦ ਅਲ-ਸਬਾਹ ਨਾਲ ਨਿਊਯਾਰਕ ਵਿੱਚ ਸਤੰਬਰ ਮਹੀਨੇ ਹੋਈ ਆਪਣੀ ਮੁਲਾਕਾਤ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੁਵੱਲੇ ਸਬੰਧਾਂ ਵਿੱਚ ਵਧ ਰਹੀ ਗਤੀ 'ਤੇ ਤਸੱਲੀ ਪ੍ਰਗਟਾਈ
ਦੋਵੇਂ ਨੇਤਾਵਾਂ ਨੇ ਵਪਾਰ, ਨਿਵੇਸ਼, ਊਰਜਾ, ਟੈਕਨੋਲੋਜੀ, ਸੱਭਿਆਚਾਰ ਅਤੇ ਲੋਕਾਂ ਦੇ ਲੋਕਾਂ ਨਾਲ ਸਬੰਧਾਂ ਵਿੱਚ ਸਹਿਯੋਗ ਵਧਾਉਣ ਦੇ ਉਪਾਅ ਬਾਰੇ ਚਰਚਾ ਕੀਤੀ
ਪੀਐੱਮ ਨੇ ਕੁਵੈਤ ਵਿੱਚ ਰਹਿ ਰਹੇ 10 ਲੱਖ ਮਜ਼ਬੂਤ ਭਾਰਤੀ ਭਾਈਚਾਰੇ ਦਾ ਧਿਆਨ ਰੱਖਣ ਲਈ ਕੁਵੈਤ ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ
ਪੀਐੱਮ ਨੇ ਭਰੋਸਾ ਪ੍ਰਗਟਾਇਆ ਕਿ ਭਾਰਤ ਅਤੇ ਗਲਫ਼ ਕਾਰਪੋਰੇਸ਼ਨ ਕੌਂਸਲ ਦਰਮਿਆਨ ਸਹਿਯੋਗ ਨੂੰ ਕੁਵੈਤ ਦੀ ਜੀਸੀਸੀ ਦੀ ਮੌਜੂਦਾ ਪ੍ਰਧਾਨਗੀ ਹੇਠ ਮਜ਼ਬੂਤ ਕੀਤਾ ਜਾਵੇਗਾ ਉਨ੍ਹਾਂ ਨੇ ਪੱਛਮੀ ਏਸ਼ੀਆ ਦੀ ਸਥਿਤੀ ਬਾਰੇ ਵਿਚਾਰਾਂ ਦਾ ਅਦਾਨ- ਪ੍ਰਦਾਨ ਕੀਤਾ ਅਤੇ ਖੇਤਰ ਵਿੱਚ ਸ਼ਾਂਤੀ, ਸੁਰੱਖਿਆ ਅਤੇ ਸਥਿਰਤਾ ਦੀ ਜਲਦ ਵਾਪਸੀ ਲਈ ਸਮਰਥਨ ਪ੍ਰਗਟ ਕੀਤਾ
ਪ੍ਰਧਾਨ ਮੰਤਰੀ ਨੇ ਜਲਦੀ ਮੌਕਾ ਮਿਲਣ ‘ਤੇ ਕੁਵੈਤ ਦਾ ਦੌਰਾ ਕਰਨ ਲਈ ਕੁਵੈਤ ਲੀਡਰਸ਼ਿਪ ਦੇ ਸੱਦੇ ਨੂੰ ਸਵੀਕਾਰ ਕੀਤਾ
*********
ਐੱਮਜੇਪੀਐੱਸ/ਐੱਸਆਰ
(Release ID: 2081373)
Visitor Counter : 13
Read this release in:
English
,
Urdu
,
Marathi
,
Hindi
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam