ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਦੇਵੇਂਦਰ ਫੜਨਵੀਸ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ ਦਿੱਤੀ
Posted On:
05 DEC 2024 8:44PM by PIB Chandigarh
ਪ੍ਰਧਾਨ ਮੰਤਰੀ ਨੇ ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀ
ਮਹਾਰਾਸ਼ਟਰ ਦੇ ਵਿਕਾਸ ਨੂੰ ਹੋਰ ਅੱਗੇ ਵਧਾਉਣ ਲਈ ਕੇਂਦਰ ਤੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਸ਼੍ਰੀ ਦੇਵੇਂਦਰ ਫੜਨਵੀਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਵੀ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਵਿਕਾਸ ਨੂੰ ਅੱਗੇ ਵਧਾਉਣ ਦੇ ਲਈ ਕੇਂਦਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।
ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ:
“ਸ਼੍ਰੀ ਦੇਵੇਂਦਰ ਫੜਨਵੀਸ ਜੀ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ।
ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਰਾਜ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਵਧਾਈ।
ਇਹ ਟੀਮ ਅਨੁਭਵ ਅਤੇ ਉਤਸ਼ਾਹ ਦਾ ਸੁਮੇਲ ਹੈ ਅਤੇ ਇਸ ਟੀਮ ਦੇ ਸਮੂਹਿਕ ਯਤਨਾਂ ਦੀ ਬਦੌਲਤ ਹੀ ਮਹਾਯੁਤੀ ਨੂੰ ਮਹਾਰਾਸ਼ਟਰ ਵਿੱਚ ਇਤਿਹਾਸਕ ਜਨਾਦੇਸ਼ ਮਿਲਿਆ ਹੈ। ਇਹ ਟੀਮ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਚੰਗੇ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਪ੍ਰਯਾਸ ਕਰੇਗੀ।
ਮੈਂ ਮਹਾਰਾਸ਼ਟਰ ਵਿੱਚ ਵਿਕਾਸ ਨੂੰ ਅੱਗੇ ਵਧਾਉਣ ਲਈ ਕੇਂਦਰ ਦੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਲਾਉਂਦਾ ਹਾਂ।”
**************
ਐੱਮਜੇਪੀਐੱਸ/ਟੀਐੱਸ
(Release ID: 2081415)
Visitor Counter : 10
Read this release in:
Odia
,
English
,
Urdu
,
Hindi
,
Marathi
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam