ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਕਣੌਜ ਵਿੱਚ ਹੋਏ ਬੱਸ ਹਾਦਸੇ ਵਿੱਚ ਲੋਕਾਂ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ, ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਐਕਸ ਗ੍ਰੇਸ਼ੀਆ ਦਾ ਐਲਾਨ
Posted On:
06 DEC 2024 8:05PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਕਣੌਜ ਵਿੱਚ ਹੋਏ ਬੱਸ ਹਾਦਸੇ ਵਿੱਚ ਲੋਕਾਂ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜਖਮੀਆਂ ਨੂੰ 50,000 ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।
ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਉੱਤਰ ਪ੍ਰਦੇਸ਼ ਦੇ ਕਣੌਜ ਵਿੱਚ ਹੋਏ ਬੱਸ ਹਾਦਸੇ ਵਿੱਚ ਲੋਕਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਜਿਨ੍ਹਾਂ ਲੋਕਾਂ ਨੇ ਆਪਣੇ ਪਰਿਵਾਰਕ ਦੇ ਮੈਂਬਰਾਂ ਨੂੰ ਗੁਆ ਦਿੱਤਾ ਹੈ ਉਨ੍ਹਾਂ ਦੇ ਪ੍ਰਤੀ ਸੰਵੇਦਨਾ। ਜ਼ਖਮੀਆਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ 2 ਲੱਖ ਰੁਪਏ ਦੀ ਐਕਸ ਗ੍ਰੇਸੀਆ ਦੀ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi)"
https://twitter.com/PMOIndia/status/1865022487173763503
***
ਐੱਮਜੇਪੀਐੱਸ/ਵੀਜੇ
(Release ID: 2082070)
Read this release in:
Odia
,
English
,
Urdu
,
Marathi
,
Hindi
,
Manipuri
,
Bengali
,
Gujarati
,
Tamil
,
Telugu
,
Kannada
,
Malayalam