ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਰਾਜਸਥਾਨ ਦੇ ਜੋਧਪੁਰ ਵਿੱਚ ਬੀਐੱਸਐੱਫ ਦੀ 60ਵੀਂ ਸਥਾਪਨਾ ਦਿਵਸ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਦੀ ਸੁਰੱਖਿਆ ਦੇ ਦ੍ਰਿਸ਼ਟੀਕੋਣ ਵਿੱਚ ਇੱਕ ਮਹੱਤਵਪੂਰਨ ਤਬਦੀਲੀ ਆਈ ਹੈ ਅਤੇ ਬੀਐੱਸਐੱਫ ਦੇ ਜਵਾਨਾਂ ਦਾ ਯੋਗਦਾਨ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ
ਸਾਹਸ, ਬਹਾਦਰੀ ਅਤੇ ਬਲਿਦਾਨ ਨਾਲ, ਬੀਐੱਸਐੱਫ ਨੇ ਦੇਸ਼ ਦੀ ਫਸਟ ਲਾਈਨ ਆਫ ਡਿਫੈਂਸ' ਨੂੰ ਮਜ਼ਬੂਤ ਕੀਤਾ ਹੈ
ਬੀਐੱਸਐੱਫ ਦੇ ਜਵਾਨਾਂ ਨੇ ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਜਿਸ ਲਈ ਦੇਸ਼ ਦੇ ਲੋਕ ਹਮੇਸ਼ਾ ਰਿਣੀ (ਕਰਜ਼ਾਈ) ਰਹਿਣਗੇ
ਦੇਸ਼ ਦੀਆਂ ਸਰਹੱਦਾਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਮੋਦੀ ਸਰਕਾਰ ਛੇਤੀ ਹੀ ਸਰਹੱਦਾਂ 'ਤੇ ਐਂਟੀ ਡਰੋਨ ਯੂਨਿਟ ਸਥਾਪਿਤ ਕਰੇਗੀ
1.4 ਅਰਬ ਲੋਕਾਂ ਦੇ ਦਿਲਾਂ 'ਚ 'ਅਜੇਤੂ ਭਾਰਤ' (Invincible India) ਦਾ ਪੂਰਾ ਕ੍ਰੈਡਿਟ ਸਰਹੱਦਾਂ 'ਤੇ ਖੜ੍ਹੇ ਸੈਨਿਕਾਂ ਨੂੰ ਜਾਂਦਾ ਹੈ
ਮੋਦੀ ਸਰਕਾਰ ਮਜ਼ਬੂਤ ਬੁਨਿਆਦੀ ਢਾਂਚਾ ਬਣਾ ਰਹੀ ਹੈ, ਭਲਾਈ ਸਕੀਮਾਂ ਨੂੰ ਪੂਰੀ ਤਰ੍ਹਾਂ ਲਾਗੂ ਕਰ ਰਹੀ ਹੈ ਅਤੇ ਸਰਹੱਦੀ ਪਿੰਡਾਂ ਵਿੱਚ ਚੰਗੇ ਸੰਪਰਕ ਨੂੰ ਯਕੀਨੀ ਬਣਾ ਰਹੀ ਹੈ
4,800 ਕਰੋੜ ਰੁਪਏ ਦੇ ਵੱਡੇ ਬਜਟ ਨਾਲ ਸ਼ੁਰੂ ਕੀਤਾ ਗਿਆ ਵਾਈਬ੍ਰੈਂਟ ਵਿਲੇਜ਼ ਪ੍ਰੋਗਰਾਮ ਮੋਦੀ ਸਰਕਾਰ ਦੀ ਵੱਡੀ ਉਪਲਬਧੀ ਹੈ
ਮੋਦੀ ਸਰਕਾਰ ਨੇ ਸੰਵੇਦਨਸ਼ੀਲ ਖੇਤਰਾਂ ਦੀ ਨਿਗਰਾਨੀ ਲਈ ਇਕ ਏਕੀਕ੍ਰਿਤ ਸਰਹੱਦੀ ਪ੍ਰਬੰਧਨ ਪ੍ਰਣਾਲੀ ਬਣਾਈ ਹੈ, ਜਿਸ ਨੂੰ
Posted On:
08 DEC 2024 5:12PM by PIB Chandigarh
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਰਾਜਸਥਾਨ ਦੇ ਜੋਧਪੁਰ ਵਿੱਚ ਸੀਮਾ ਸੁਰੱਖਿਆ ਬਲ (BSF) ਦੀ 60ਵੀਂ ਰਾਈਜ਼ਿੰਗ ਡੇਅ ਪਰੇਡ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ, ਬੀਐੱਸਐੱਫ ਦੇ ਡਾਇਰੈਕਟਰ ਜਨਰਲ ਸ਼੍ਰੀ ਦਲਜੀਤ ਸਿੰਘ ਚੌਧਰੀ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ।
ਗ੍ਰਹਿ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਦੇ ਸੁਰੱਖਿਆ ਦ੍ਰਿਸ਼ਟੀਕੋਣ ਵਿੱਚ ਇੱਕ ਵੱਡਾ ਬਦਲਾਅ ਆਇਆ ਹੈ ਅਤੇ ਬੀਐੱਸਐੱਫ ਦੇ ਜਵਾਨਾਂ ਦਾ ਯੋਗਦਾਨ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਛੇ ਦਹਾਕਿਆਂ ਤੋਂ ਵੱਧ ਸਮੇਂ ਵਿੱਚ, ਬੀਐੱਸਐੱਫ ਦੇ ਜਵਾਨਾਂ ਨੇ ਸਾਹਸ, ਬਹਾਦਰੀ ਅਤੇ ਬਲਿਦਾਨ ਰਾਹੀਂ ਦੇਸ਼ ਦੀ ਫਸਟ ਲਾਈਨ ਆਫ ਡਿਫੈਂਸ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਬੀਐੱਸਐੱਫ ਨੇ ਸਰਹੱਦਾਂ 'ਤੇ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ ਹੈ ਅਤੇ ਦੇਸ਼ ਦੀ ਸੁਰੱਖਿਆ ਦੀ ਪਹਿਲੀ ਲਾਈਨ ਨੂੰ ਮਜ਼ਬੂਤ ਕੀਤਾ ਹੈ। ਸ਼੍ਰੀ ਸ਼ਾਹ ਨੇ ਉਜਾਗਰ ਕੀਤਾ ਕਿ 1 ਦਸੰਬਰ, 1965 ਤੋਂ, ਬੀਐੱਸਐੱਫ ਨੇ ਦੇਸ਼ ਦੀਆਂ ਪੂਰਬੀ ਅਤੇ ਪੱਛਮੀ ਸਰਹੱਦਾਂ ਨੂੰ ਸੁਰੱਖਿਅਤ ਕਰਨ ਦਾ ਇੱਕ ਸ਼ਾਨਦਾਰ ਰਿਕਾਰਡ ਕਾਇਮ ਰੱਖਿਆ ਹੈ। ਉਨ੍ਹਾਂ ਕਿਹਾ ਕਿ 1992 ਦੇ ਬੀਐੱਸਐੱਫ ਦੇ ਜਵਾਨਾਂ ਨੇ ਦੇਸ਼ ਦੀ ਸੁਰੱਖਿਆ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ, ਜਿਸ ਲਈ ਦੇਸ਼ ਦੇ ਲੋਕ ਹਮੇਸ਼ਾ ਰਿਣੀ ਰਹਿਣਗੇ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਛੇ ਦਹਾਕਿਆਂ ਤੋਂ ਬੀਐੱਸਐੱਫ ਨੇ ਦੇਸ਼ ਦੀ ਮਜ਼ਬੂਤ ਸੁਰੱਖਿਆ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਵਧਦੀਆਂ ਸੁਰੱਖਿਆ ਜ਼ਰੂਰਤਾਂ ਨੂੰ ਪੂਰਾ ਕਰਨਾ ਬੀਐੱਸਐੱਫ ਤੋਂ ਬਿਨਾਂ ਅਸੰਭਵ ਹੈ, ਜੋ ਕਿ ਆਪਣੀ ਸਥਾਪਨਾ ਦੇ ਸਮੇਂ 25 ਬਟਾਲੀਅਨਾਂ ਤੋਂ ਵਧ ਕੇ ਅੱਜ 193 ਬਟਾਲੀਅਨ ਹੋ ਗਈਆਂ ਹਨ। ਸ਼੍ਰੀ ਸ਼ਾਹ ਨੇ ਉਜਾਗਰ ਕੀਤਾ ਕਿ 2.7 ਲੱਖ ਜਵਾਨਾਂ ਦੇ ਨਾਲ, ਬੀਐੱਸਐੱਫ ਵਿਸ਼ਵ ਦਾ ਸਭ ਤੋਂ ਵੱਡੀ ਸੀਮਾ ਸੁਰੱਖਿਆ ਬਲ ਹੈ। ਉਨਾਂ ਕਿਹਾ ਕਿ 2024 ਵਿੱਚ ਵੀ, ਬੀਐੱਸਐੱਫ ਨੇ ਵੱਖ-ਵੱਖ ਅਪਰੇਸ਼ਨਾਂ ਰਾਹੀਂ ਜਾਅਲੀ ਕਰੰਸੀ, ਨਸ਼ੀਲੇ ਪਦਾਰਥਾਂ, ਘੁਸਪੈਠ, ਅਤੇ ਖੱਬੇ ਪੱਖੀ ਕੱਟੜਪੰਥੀ ਦਾ ਮੁਕਾਬਲਾ ਕਰਨ ਦਾ ਆਪਣਾ ਰਿਕਾਰਡ ਕਾਇਮ ਰੱਖਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਪਹਿਲੀ ਰੱਖਿਆ ਲਾਈਨ ਵਜੋਂ, 1992 ਬੀਐੱਸਐੱਫ ਦੇ ਜਵਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਉਨ੍ਹਾਂ ਵਿੱਚੋਂ 1330 ਜਵਾਨਾਂ ਨੂੰ ਅੱਜ ਤੱਕ ਮੈਡਲ ਦਿੱਤੇ ਗਏ ਹਨ। ਇਨ੍ਹਾਂ ਵਿੱਚ 1 ਮਹਾਂਵੀਰ ਚੱਕਰ, 6 ਕੀਰਤੀ ਚੱਕਰ, 13 ਵੀਰ ਚੱਕਰ, 13 ਸ਼ੌਰਯ ਚੱਕਰ, 56 ਸੈਨਾ ਮੈਡਲ ਅਤੇ 1,241 ਪੁਲਿਸ ਮੈਡਲ ਸ਼ਾਮਲ ਹਨ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਕਈ ਸਾਲਾਂ ਤੋਂ ਸਾਡੀ ਸੀਮਾ ਸੁਰੱਖਿਆ ਨੀਤੀ ਵਿੱਚ ਸਪੱਸ਼ਟਤਾ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵਜੋਂ ਸ਼੍ਰੀ ਅਟਲ ਬਿਹਾਰੀ ਵਾਜਪੇਈ ਦੇ ਕਾਰਜਕਾਲ ਦੌਰਾਨ, ਸੀਮਾ ਪ੍ਰਬੰਧਨ ਲਈ ਇੱਕ ਏਕੀਕ੍ਰਿਤ ਪਹੁੰਚ ਅਤੇ “ਇੱਕ ਸਰਹੱਦ, ਇੱਕ ਬਲ” ਨੀਤੀ ਪੇਸ਼ ਕੀਤੀ ਗਈ ਸੀ, ਜੋ ਸ਼੍ਰੀ ਨਰੇਂਦਰ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਹੋਰ ਵੀ ਪਰਿਭਾਸ਼ਿਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਸਰਹੱਦੀ ਖੇਤਰਾਂ ਵਿੱਚ ਮਜ਼ਬੂਤ ਬੁਨਿਆਦੀ ਢਾਂਚਾ ਵਿਕਸਿਤ ਕਰਨ, ਪਿੰਡਾਂ ਵਿੱਚ ਭਲਾਈ ਸਕੀਮਾਂ ਨੂੰ 100 ਫੀਸਦੀ ਲਾਗੂ ਕਰਨ ਨੂੰ ਯਕੀਨੀ ਬਣਾਉਣ ਅਤੇ ਦੇਸ਼ ਦੇ ਪਹਿਲੇ ਪਿੰਡਾਂ ਵਿੱਚ ਰੇਲ, ਸੜਕ, ਜਲ ਮਾਰਗਾਂ ਅਤੇ ਟੈਕਨੋਲੋਜੀ ਰਾਹੀਂ ਵਧੀਆ ਸੰਪਰਕ ਸਥਾਪਤ ਕਰਨ ਲਈ ਸਰਹੱਦਾਂ ਦੇ ਨਾਲ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਸ਼੍ਰੀ ਸ਼ਾਹ ਨੇ ਇਹ ਵੀ ਦੱਸਿਆ ਕਿ ਜ਼ਮੀਨੀ ਬੰਦਰਗਾਹਾਂ ਰਾਹੀਂ ਕਾਨੂੰਨੀ ਵਪਾਰ ਅਤੇ ਲੋਕਾਂ-ਦਰਮਿਆਨ ਸੰਪਰਕ ਨੂੰ ਵਧਾਇਆ ਗਿਆ ਹੈ।
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਬੰਗਲਾਦੇਸ਼ ਨਾਲ ਲਗਦੀ 591 ਕਿਲੋਮੀਟਰ ਸਰਹੱਦ 'ਤੇ ਕੰਡਿਆਲੀ ਤਾਰ ਦਾ ਕੰਮ ਪੂਰਾ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਹੱਦ ਦੇ 1,159 ਕਿਲੋਮੀਟਰ ਦੇ ਨਾਲ-ਨਾਲ ਫਲੱਡ ਲਾਈਟਾਂ ਲਗਾਈਆਂ ਗਈਆਂ ਹਨ ਅਤੇ 573 ਬੌਰਡਰ ਆਊਟਪੋਸਟ ਦੇ ਨਾਲ-ਨਾਲ 579 ਔਬਜ਼ਰਬੇਸ਼ਨ ਪੋਸਟਾਂ ਦਾ ਨਿਰਮਾਣ ਕੀਤਾ ਗਿਆ ਹੈ। ਇਸ ਤੋਂ ਇਲਾਵਾ 685 ਥਾਵਾਂ 'ਤੇ ਬਿਜਲੀ ਕਨੈਕਸ਼ਨ, 575 ਥਾਵਾਂ 'ਤੇ ਪਾਣੀ ਦੇ ਕਨੈਕਸ਼ਨ ਅਤੇ 570 ਸੋਲਰ ਪਲਾਂਟ ਲਗਾਏ ਗਏ ਹਨ ਤਾਂ ਜੋ ਬਿਜਲੀ ਸਪਲਾਈ ਦੀ ਵਿਵਸਥਾ ਕੀਤੀ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੋਦੀ ਸਰਕਾਰ ਨੇ ਲਗਭਗ 1,812 ਕਿਲੋਮੀਟਰ ਦੇ ਮੁਸ਼ਕਲ ਇਲਾਕਿਆਂ ਵਿੱਚ ਸਰਹੱਦੀ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਹੈ, ਜਿਸ ਨਾਲ ਇਨ੍ਹਾਂ ਖੇਤਰਾਂ ਦੇ ਪਿੰਡਾਂ ਨਾਲ ਸੰਪਰਕ ਵਧਿਆ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੀ ਸਭ ਤੋਂ ਵੱਡੀ ਉਪਲਬਧੀ ਵਾਈਬ੍ਰੈਂਟ ਵਿਲੇਜ਼ ਪ੍ਰੋਗਰਾਮ ਹੈ, ਜਿਸ ਨੂੰ 4,800 ਕਰੋੜ ਰੁਪਏ ਦੇ ਮਹੱਤਵਪੂਰਨ ਬਜਟ ਨਾਲ ਪ੍ਰਯੋਗਾਤਮਕ ਅਧਾਰ 'ਤੇ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਗਰਾਮ ਦੇ ਤਹਿਤ, ਦੇਸ਼ ਦੀ ਉੱਤਰੀ ਸਰਹੱਦ ਦੇ ਨਾਲ ਲਗਦੇ ਕਈ ਪਿੰਡਾਂ, ਖਾਸ ਤੌਰ 'ਤੇ ਪ੍ਰਵਾਸ ਦੀ ਸਮੱਸਿਆ ਦਾ ਸਾਹਮਣਾ ਕਰਨ ਵਾਲੇ ਪਿੰਡਾਂ ਨੂੰ ਵਾਈਬ੍ਰੈਂਟ ਪਿੰਡਾਂ ਵਜੋਂ ਵਿਕਸਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਦੇ ਨਾਗਰਿਕਾਂ ਨੂੰ ਵਿਆਪਕ ਸੰਪਰਕ, ਸਿਹਤ ਸਹੂਲਤਾਂ, ਮਾਣ-ਸਨਮਾਨ, ਰੋਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਉਪਾਅ ਕੀਤੇ ਜਾ ਰਹੇ ਹਨ। ਸ਼੍ਰੀ ਸ਼ਾਹ ਨੇ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਪ੍ਰਯੋਗਿਕ ਤੌਰ 'ਤੇ ਲਗਭਗ 3,000 ਪਿੰਡਾਂ ਵਿੱਚ ਸ਼ੁਰੂ ਕੀਤਾ ਗਿਆ ਹੈ ਅਤੇ ਅੰਤ ਵਿੱਚ ਇਸ ਨੂੰ ਦੇਸ਼ ਦੀਆਂ ਸਰਹੱਦਾਂ ਦੇ ਨਾਲ ਲੱਗਦੇ ਹਰੇਕ ਪਿੰਡ ਤੱਕ ਵਧਾਇਆ ਜਾਵੇਗਾ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਬੀਐੱਸਐੱਫ ਨੇ ਓਖਾ ਵਿੱਚ ਦੇਸ਼ ਦੀ ਪਹਿਲੀ ਨੈਸ਼ਨਲ ਕੋਸਟਲ ਪੁਲਿਸ ਅਕੈਡਮੀ ਦੀ ਸਥਾਪਨਾ ਕੀਤੀ ਹੈ, ਜੋ ਕਿ ਸਮੁੰਦਰੀ ਸੀਮਾਵਾਂ ਨੂੰ ਸੁਰੱਖਿਅਤ ਕਰਨ ਲਈ ਤਾਇਨਾਤ ਰਾਜ ਪੁਲਿਸ ਅਤੇ ਸਰਹੱਦੀ ਸੁਰੱਖਿਆ ਬਲਾਂ ਨੂੰ ਸਿਖਲਾਈ ਦਿੰਦੀ ਹੈ। ਇਸ ਤੋਂ ਇਲਾਵਾ, ਮੋਦੀ ਸਰਕਾਰ ਨੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ-ਨਾਲ ਸੰਵੇਦਨਸ਼ੀਲ ਖੇਤਰਾਂ ਦੀ ਨਿਗਰਾਨੀ ਲਈ ਇੱਕ ਵਿਆਪਕ ਏਕੀਕ੍ਰਿਤ ਬੌਰਡਰ ਮੈਨੇਜਨੈਂਟ ਸਿਸਟਮ ਪੇਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੀਆਈਬੀਐਮਐਸ ਨੂੰ ਧੂਬਰੀ ਵਿੱਚ ਇੱਕ ਪਾਇਲਟ ਪ੍ਰੋਜੈਕਟ ਵਜੋਂ ਲਾਗੂ ਕੀਤਾ ਗਿਆ ਹੈ, ਅਤੇ ਸ਼ੁਰੂਆਤੀ ਸਿੱਟੇ ਬਹੁਤ ਹੀ ਉਤਸ਼ਾਹਜਨਕ ਰਹੇ ਹਨ। ਸ਼੍ਰੀ ਸ਼ਾਹ ਨੇ ਅੱਗੇ ਕਿਹਾ ਕਿ ਕੁਝ ਸੁਧਾਰਾਂ ਤੋਂ ਬਾਅਦ, ਇਹ ਪ੍ਰਣਾਲੀ ਪਾਕਿਸਤਾਨ ਅਤੇ ਬੰਗਲਾਦੇਸ਼ ਨਾਲ ਲਗਦੀਆਂ ਸਾਰੀਆਂ ਸਰਹੱਦਾਂ 'ਤੇ ਲਾਗੂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸਰਹੱਦ 'ਤੇ ਕੰਡਿਆਲੀ ਤਾਰ ਨੂੰ ਮਜ਼ਬੂਤ ਕਰਨ, ਸਰਹੱਦ ਦੇ ਭਾਰਤ ਵਾਲੇ ਪਾਸੇ ਸੜਕਾਂ ਬਣਾਉਣ ਅਤੇ ਕਈ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਸ਼ੁਰੂ ਕਰਨ ਲਈ ਯਤਨ ਕੀਤੇ ਗਏ ਹਨ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਡਰੋਨ ਦੀ ਸਮੱਸਿਆ ਹੋਰ ਵੀ ਗੰਭੀਰ ਹੋਣ ਵਾਲੀ ਹੈ। ਉਨ੍ਹਾਂ ਦੱਸਿਆ ਕਿ ਇਸ ਚੁਣੌਤੀ ਨੂੰ ਸਮਝਦੇ ਹੋਏ, ਲੇਜ਼ਰ ਨਾਲ ਲੈਸ ਐਂਟੀ-ਡਰੋਨ ਗੰਨ ਮਾਊਂਟ ਸਿਸਟਮ ਨੂੰ 'ਪੂਰੀ ਸਰਕਾਰੀ ਪਹੁੰਚ' ਰਾਹੀਂ ਵਿਕਸਿਤ ਕੀਤਾ ਗਿਆ ਹੈ, ਜਿਸ ਵਿੱਚ ਦੇਸ਼ ਦੀਆਂ ਸਰਹੱਦਾਂ ਦੀ ਰੱਖਿਆ ਕਰਨ ਵਾਲੇ ਸਾਰੇ ਸਰਹੱਦੀ ਸੁਰੱਖਿਆ ਬਲ, ਰੱਖਿਆ ਮੰਤਰਾਲੇ, ਡੀਆਰਡੀਓ ਅਤੇ ਭਾਰਤ ਸਰਕਾਰ ਦੇ ਵੱਖ-ਵੱਖ ਖੋਜ ਵਿਭਾਗ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਲਗਦੀ ਅੰਤਰਰਾਸ਼ਟਰੀ ਸਰਹੱਦ 'ਤੇ 55% ਡਰੋਨ ਘੁਸਪੈਠ ਨੂੰ ਰੋਕਿਆ ਗਿਆ ਹੈ ਅਤੇ ਨਿਯੰਤਰਿਤ ਕੀਤਾ ਗਿਆ ਹੈ, ਜੋ ਕਿ ਪਹਿਲਾਂ ਦੇ ਮੁਕਾਬਲੇ ਲਗਭਗ 3% ਨਾਲੋਂ ਮਹੱਤਵਪੂਰਨ ਸੁਧਾਰ ਹੈ। ਸ਼੍ਰੀ ਸ਼ਾਹ ਨੇ ਭਰੋਸਾ ਪ੍ਰਗਟਾਇਆ ਕਿ ਕੁਝ ਸਾਲਾਂ ਦੇ ਅੰਦਰ ਦੇਸ਼ ਨੂੰ ਡਰੋਨ ਦੁਆਰਾ ਪੈਦਾ ਹੋਣ ਵਾਲੇ ਖਤਰਿਆਂ ਤੋਂ ਬਚਾਉਣ ਲਈ ਇੱਕ ਵਿਆਪਕ ਐਂਟੀ ਡਰੋਨ ਯੂਨਿਟ ਸਥਾਪਿਤ ਕੀਤਾ ਜਾਵੇਗਾ।
ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਸਾਡੇ ਸੈਨਿਕ ਆਪਣੀ ਜ਼ਿੰਦਗੀ ਦੇ ਸੁਨਹਿਰੀ ਸਾਲ ਆਪਣੇ ਪਰਿਵਾਰ ਅਤੇ ਬੱਚਿਆਂ ਤੋਂ ਦੂਰ ਰਹਿ ਕੇ ਬੇਹੱਦ ਚੁਣੌਤੀਪੂਰਨ ਹਾਲਤਾਂ ਨੂੰ ਝੇਲਦੇ ਹੋਏ ਗੁਜ਼ਾਰਦੇ ਹਨ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਉਨ੍ਹਾਂ ਦੇ ਬਲਿਦਾਨ, ਸਮਰਪਣ ਅਤੇ ਦੇਸ਼ ਭਗਤੀ ਦੀ ਪ੍ਰਸ਼ੰਸਾ ਅਤੇ ਸਤਿਕਾਰ ਕਰਦੀ ਹੈ। ਸ਼੍ਰੀ ਅਮਿਤ ਸ਼ਾਹ ਨੇ ਸਵੀਕਾਰ ਕੀਤਾ ਕਿ ਹਰ ਮੌਸਮ ਅਤੇ ਹਾਲਤਾਂ ਵਿੱਚ, ਸਾਡੀਆਂ ਫੌਜਾਂ ਦੇ ਜਵਾਨਾਂ ਨੇ ਆਪਣੀ ਡਿਊਟੀ ਸ਼ਾਨਦਾਰ ਢੰਗ ਨਾਲ ਨਿਭਾਈ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸੈਨਿਕ ਦੇਸ਼ ਦੀ ਰੱਖਿਆ ਲਈ ਪਹਿਲੀ ਲਾਈਨ ਵਿੱਚ ਖੜੇ ਹਨ, ਨਾਗਰਿਕਾਂ ਦੀ ਸੁਰੱਖਿਆ ਲਈ ਕੁਦਰਤੀ ਆਫ਼ਤਾਂ, ਅੱਤਵਾਦੀ ਹਮਲਿਆਂ ਅਤੇ ਖੱਬੇ ਪੱਖੀ ਕੱਟੜਪੰਥ ਦਾ ਮੁਕਾਬਲਾ ਕਰਦੇ ਹੋਏ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ। ਉਨ੍ਹਾਂ ਟਿੱਪਣੀ ਕੀਤੀ ਕਿ ਇਨ੍ਹਾਂ ਸੈਨਿਕਾਂ ਦਾ ਹਰ ਕਦਮ, ਸੰਘਰਸ਼ ਅਤੇ ਜਿੱਤ ਰਾਸ਼ਟਰ ਵਿੱਚ ਇਹ ਵਿਸ਼ਵਾਸ ਜਗਾਉਂਦਾ ਹੈ ਕਿ ਭਾਰਤ ਅਜਿੱਤ ਹੈ ਅਤੇ ਇਸ ਨੂੰ ਹਰਾਇਆ ਨਹੀਂ ਜਾ ਸਕਦਾ। ਉਨ੍ਹਾਂ 140 ਕਰੋੜ ਭਾਰਤੀਆਂ ਦੇ ਦਿਲਾਂ ਵਿੱਚ ਅਜਿੱਤਤਾ ਦੀ ਇਸ ਭਾਵਨਾ ਦਾ ਕ੍ਰੈਡਿਟ ਪੂਰੀ ਤਰ੍ਹਾਂ ਸਾਡੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਸੈਨਿਕਾਂ ਨੂੰ ਦਿੱਤਾ। ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ 2047 ਤੱਕ ਪੂਰੀ ਤਰ੍ਹਾਂ ਵਿਕਸਿਤ ਭਾਰਤ ਦੇ ਸੰਕਲਪ ਨੂੰ ਹਾਸਲ ਕਰਨਾ ਇਨ੍ਹਾਂ ਸੈਨਿਕਾਂ ਦੇ ਸਮਰਪਣ ਅਤੇ ਬਹਾਦਰੀ ਤੋਂ ਬਿਨਾਂ ਅਸੰਭਵ ਹੈ। ਉਨ੍ਹਾਂ ਦੀ ਬਹਾਦਰੀ, ਸਮਰਪਣ ਅਤੇ ਵਚਨਬੱਧਤਾ ਨਾਲ ਹੀ ਇਸ ਲਕਸ਼ ਨੂੰ ਸਾਕਾਰ ਕੀਤਾ ਜਾ ਸਕਦਾ ਹੈ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੇ ਸੁਰੱਖਿਆ ਬਲਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਆਯੁਸ਼ਮਾਨ ਸੀਏਪੀਐੱਫ ਸਕੀਮ ਰਾਹੀਂ 41,21,443 ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਯੁਸ਼ਮਾਨ ਸੀਏਪੀਐੱਫ ਕਾਰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਹਜ਼ਾਰਾਂ ਹਸਪਤਾਲਾਂ ਨੂੰ ਇਸ ਕਾਰਡ ਨਾਲ ਜੋੜਿਆ ਗਿਆ ਹੈ ਤਾਂ ਜੋ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਿਹਤ ਸੰਭਾਲ ਯਕੀਨੀ ਬਣਾਈ ਜਾ ਸਕੇ, ਇਹ ਜ਼ਿੰਮੇਵਾਰੀ ਪ੍ਰਧਾਨ ਮੰਤਰੀ ਮੋਦੀ ਦੁਆਰਾ ਲਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ 14.83 ਲੱਖ ਕੇਸਾਂ ਦੇ 1,600 ਕਰੋੜ ਰੁਪਏ ਦੇ ਦਾਅਵਿਆਂ ਦਾ ਨਿਪਟਾਰਾ ਕੀਤਾ ਜਾ ਚੁੱਕਿਆ ਹੈ। ਇਸ ਤੋਂ ਇਲਾਵਾ, 29,890 ਹਸਪਤਾਲਾਂ ਵਿੱਚ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।
ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ ਹਾਊਸਿੰਗ ਸੈਟੀਫਿਕੇਸ਼ਨ ਰੇਸ਼ੋ ਨੂੰ ਵਧਾਉਣ ਲਈ, ਪਿਛਲੇ 5 ਸਾਲਾਂ ਵਿੱਚ 13,000 ਘਰਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਅਤੇ ਇਸੇ ਸਮੇਂ ਦੌਰਾਨ 11,000 ਮਨਜ਼ੂਰ ਘਰਾਂ ਦਾ ਨਿਰਮਾਣ ਪੂਰਾ ਕੀਤਾ ਗਿਆ ਹੈ। ਇਸ ਤੋਂ ਇਲਾਵਾ, 111 ਬੈਰਕਾਂ ਬਣਾਈਆਂ ਗਈਆਂ ਹਨ, ਅਤੇ CAPF ਈ-ਹਾਊਸਿੰਗ ਵੈੱਬ ਪੋਰਟਲ ਰਾਹੀਂ ਖਾਲੀ ਘਰ ਅਲਾਟ ਕੀਤੇ ਗਏ ਹਨ। ਸ਼੍ਰੀ ਸ਼ਾਹ ਨੇ ਇਹ ਵੀ ਦੱਸਿਆ ਕਿ ਸਾਰੇ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐੱਫ) ਨੇ ਰੁੱਖ ਲਗਾਉਣ ਵਿੱਚ ਵਧੀਆ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਫੋਰਸਿਜ਼ (ਸਾਰੇ ਬਲਾਂ) ਨੇ ਰਾਜ ਅਤੇ ਕੇਂਦਰ ਸਰਕਾਰਾਂ ਦੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਪਿੰਡਾਂ ਤੱਕ ਪਹੁੰਚਾਉਣ ਲਈ ਮਹੱਤਵਪੂਰਨ ਉਪਰਾਲੇ ਕੀਤੇ ਹਨ।
*****
ਆਰਕੇ/ਵੀਵੀ/ਪੀਆਰ/ਪੀਐੱਸ
(Release ID: 2082340)
Visitor Counter : 15