ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਐੱਸ ਐੱਮ ਕ੍ਰਿਸ਼ਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ
Posted On:
10 DEC 2024 9:01AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਐੱਸ ਐੱਮ ਕ੍ਰਿਸ਼ਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ। ਸ਼੍ਰੀ ਮੋਦੀ ਨੇ ਇੱਕ ਉਤਕ੍ਰਿਸ਼ਟ ਨੇਤਾ ਦੇ ਰੂਪ ਵਿੱਚ ਉਨ੍ਹਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਰਨਾਟਕ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਧਿਆਨ ਕੇਂਦ੍ਰਿਤ ਕਰਨ ਦੇ ਲਈ ਜਾਣਿਆ ਜਾਂਦਾ ਹੈ।
ਐਕਸ (X) ‘ਤੇ ਇੱਕ ਥ੍ਰੈੱਡ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:
“ਸ਼੍ਰੀ ਐੱਸ ਐੱਮ ਕ੍ਰਿਸ਼ਣਾ ਜੀ ਇੱਕ ਉਤਕ੍ਰਿਸ਼ਟ ਨੇਤਾ ਸੀ। ਸਮਾਜ ਦੇ ਸਾਰੇ ਵਰਗਾਂ ਦੇ ਲੋਕ ਉਨ੍ਹਾਂ ਦੀ ਪ੍ਰਸ਼ੰਸਾ ਕਰਦੇ ਸੀ। ਉਨ੍ਹਾਂ ਨੇ ਹਮੇਸ਼ਾ ਦੂਸਰਿਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਲਈ ਅਣਥੱਕ ਪ੍ਰਯਤਨ ਕੀਤਾ। ਉਨ੍ਹਾਂ ਨੇ ਕਰਨਾਟਕ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੇ ਕਾਰਜਕਾਲ ਦੇ ਲਈ, ਖਾਸ ਤੌਰ ‘ਤੇ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਧਿਆਨ ਕੇਂਦ੍ਰਿਤ ਕਰਨ ਦੇ ਲਈ ਯਾਦ ਕੀਤਾ ਜਾਂਦਾ ਹੈ। ਸ਼੍ਰੀ ਐੱਸ ਐੱਮ ਕ੍ਰਿਸ਼ਣਾ ਜੀ ਇੱਕ ਉੱਤਮ ਪਾਠਕ ਅਤੇ ਵਿਚਾਰਕ ਵੀ ਸੀ।”
“ਪਿਛਲੇ ਕੁਝ ਵਰ੍ਹਿਆਂ ਵਿੱਚ ਮੈਨੂੰ ਸ਼੍ਰੀ ਐੱਸ ਐੱਮ ਕ੍ਰਿਸ਼ਣਾ ਜੀ ਦੇ ਨਾਲ ਸੰਵਾਦ ਦੇ ਕਈ ਅਵਸਰ ਮਿਲੇ ਹਨ ਅਤੇ ਮੈਂ ਉਨ੍ਹਾਂ ਵਾਰਤਾਲਾਪਾਂ ਨੂੰ ਹਮੇਸਾ ਯਾਦ ਰੱਖਾਂਗਾ। ਉਨ੍ਹਾਂ ਦੇ ਦੇਹਾਂਤ ਤੋਂ ਮੈਨੂੰ ਗਹਿਰਾ ਦੁਖ ਹੋਇਆ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।”
"ಶ್ರೀ ಎಸ್.ಎಂ ಕೃಷ್ಣ ಅವರು ಅಸಾಧಾರಣ ನಾಯಕರಾಗಿದ್ದರು, ಸಮಾಜದ ಎಲ್ಲ ವರ್ಗಗಳ ಜನರ ಮೆಚ್ಚುಗೆಗೆ ಪಾತ್ರರಾಗಿದ್ದರು. ಅವರು ಯಾವಾಗಲೂ ಇತರರ ಜೀವನವನ್ನು ಸುಧಾರಿಸಲು ದಣಿವರಿಯದೆ ಶ್ರಮಿಸಿದರು. ಕರ್ನಾಟಕದ ಮುಖ್ಯಮಂತ್ರಿಯಾಗಿದ್ದ ಅವಧಿಯಲ್ಲಿ ಅವರು ವಿಶೇಷವಾಗಿ ಮೂಲಸೌಕರ್ಯ ಅಭಿವೃದ್ಧಿಗೆ ಗಮನಹರಿಸಿದ್ದನ್ನು ಸ್ಮರಿಸಿಕೊಳ್ಳಲಾಗುತ್ತದೆ. ಶ್ರೀ ಎಸ್.ಎಂ ಕೃಷ್ಣ ಅವರು ಸಮೃದ್ಧ ಓದುಗ ಮತ್ತು ಚಿಂತಕರೂ ಆಗಿದ್ದರು."
"ಕಳೆದ ಹಲವಾರು ವರ್ಷಗಳಿಂದ ಶ್ರೀ ಎಸ್.ಎಂ. ಕೃಷ್ಣ ಅವರೊಂದಿಗೆ ಸಂವಾದ ನಡೆಸುವ ಅನೇಕ ಅವಕಾಶಗಳು ನನಗೆ ದೊರೆತವು ಮತ್ತು ಆ ಸಂವಾದಗಳನ್ನು ನಾನು ಯಾವಾಗಲೂ ಗೌರವಿಸುತ್ತೇನೆ. ಅವರ ನಿಧನದಿಂದ ನನಗೆ ಅತೀವ ದುಃಖವಾಗಿದೆ. ಅವರ ಕುಟುಂಬ ಮತ್ತು ಅಭಿಮಾನಿಗಳಿಗೆ ನನ್ನ ಸಂತಾಪಗಳು. ಓಂ ಶಾಂತಿ."
***
ਐੱਮਜੇਪੀਐੱਸ/ਐੱਸਆਰ
(Release ID: 2082596)
Visitor Counter : 26
Read this release in:
Telugu
,
English
,
Urdu
,
Marathi
,
Hindi
,
Bengali
,
Manipuri
,
Assamese
,
Gujarati
,
Odia
,
Tamil
,
Kannada
,
Malayalam