ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਆਲ ਇੰਡੀਆ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ (AIIMS-ਏਮਸ), ਮੰਗਲਗਿਰੀ ਦੀ ਪਹਿਲੀ ਕਨਵੋਕੇਸ਼ਨ ਨੂੰ ਸੰਬੋਧਨ ਕੀਤਾ

Posted On: 17 DEC 2024 2:14PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (17 ਦਸੰਬਰ, 2024) ਆਲ ਇੰਡੀਆ ਇੰਸਟੀਟਿਊਟ ਆਵ੍ ਮੈਡੀਕਲ ਸਾਇੰਸਿਜ਼ (AIIMS-ਏਮਸ), ਮੰਗਲਗਿਰੀ, ਆਂਧਰ ਪ੍ਰਦੇਸ਼ ਦੀ ਪਹਿਲੀ ਕਨਵੋਕੇਸ਼ਨ ਦੀ ਸ਼ੋਭਾ ਵਧਾਈ।

ਇਸ ਅਵਸਰ ‘ਤੇ ਬੋਲਦੇ ਹੋਏ, ਰਾਸ਼ਟਰਪਤੀ ਨੇ ਕਿਹਾ ਕਿ ਕਿਸੇ ਭੀ ਉਚੇਰੇ ਸਿੱਖਿਆ ਸੰਸਥਾਨ ਦਾ ਅਰੰਭਿਕ ਬੈਚ ਉਸ ਸੰਸਥਾਨ ਦੀ ਪਹਿਚਾਣ ਬਣਾਉਂਦਾ ਹੈ। ਰਾਸ਼ਟਰਪਤੀ ਨੇ ਐੱਮਬੀਬੀਐੱਸ (MBBS) ਦੇ ਪਹਿਲੇ ਬੈਚ ਦੇ ਗ੍ਰੈਜੂਏਟਾਂ ਨੂੰ ਕਿਹਾ ਕਿ ਉਹ ਮੈਡੀਕਲ ਭਾਈਚਾਰੇ (medical fraternity), ਸਮਾਜ, ਦੇਸ਼ ਅਤੇ ਵਿਦੇਸ਼ਾਂ ਵਿੱਚ ਏਮਸ (AIIMS) ਮੰਗਲਗਿਰੀ ਦੇ ਪਹਿਲੇ ਬ੍ਰਾਂਡ ਅੰਬੈਸਡਰ ਹਨ।

ਰਾਸ਼ਟਰਪਤੀ ਨੇ ਡਾਕਟਰਾਂ ਨੂੰ ਕਿਹਾ ਕਿ ਮੈਡੀਕਲ ਪੇਸ਼ੇ ਦੀ ਚੋਣ ਕਰਕੇ ਉਨ੍ਹਾਂ ਨੇ ਮਾਨਵਤਾ ਦੀ ਸੇਵਾ ਦਾ ਮਾਰਗ ਚੁਣਿਆ ਹੈ। ਉਨ੍ਹਾਂ ਨੇ ਡਾਕਟਰਾਂ ਨੂੰ ਸਫ਼ਲ ਹੋਣ ਅਤੇ ਸਨਮਾਨ ਹਾਸਲ ਕਰਨ ਦੇ ਲਈ ਤਿੰਨ ਆਮ ਚੀਜ਼ਾਂ- ਸੇਵਾ, ਗਿਆਨ ਪ੍ਰਾਪਤੀ ਅਤੇ ਖੋਜ ਅਨੁਕੂਲਣ (service orientation, learning orientation and research orientation) ‘ਤੇ ਧਿਆਨ ਕੇਂਦ੍ਰਿਤ ਕਰਨ ਦੀ ਸਲਾਹ ਦਿੱਤੀ। ਰਾਸ਼ਟਰਪਤੀ ਨੇ ਕਿਹਾ ਕਿ ਪ੍ਰਸਿੱਧੀ ਅਤੇ ਧਨ ਵਿੱਚੋਂ ਚੋਣ ਕਰਨੀ ਪਵੇ ਤਾਂ ਉਨ੍ਹਾਂ ਨੂੰ ਪ੍ਰਸਿੱਧੀ ਨੂੰ ਪ੍ਰਾਥਮਿਕਤਾ ਦੇਣੀ ਚਾਹੀਦੀ ਹੈ।

ਰਾਸ਼ਟਰਪਤੀ ਨੇ ਸੰਬੋਧਨ ਵਿੱਚ ਕਿਹਾ ਕਿ ਭਾਰਤੀ ਡਾਕਟਰਾਂ ਨੇ ਆਪਣੀ ਪ੍ਰਤਿਭਾ ਅਤੇ ਸਖ਼ਤ ਮਿਹਨਤ ਨਾਲ ਦੁਨੀਆ ਦੇ ਵਿਕਸਿਤ ਦੇਸ਼ਾਂ ਵਿੱਚ ਮੋਹਰੀ ਮੁਕਾਮ ਹਾਸਲ ਕੀਤਾ ਹੈ। ਦੂਸਰੇ ਦੇਸ਼ਾਂ ਤੋਂ ਲੋਕ ਬਿਹਤਰ ਮੈਡੀਕਲ ਸੁਵਿਧਾਵਾਂ ਦੇ ਲਈ ਭਾਰਤ ਆਉਂਦੇ ਹਨ। ਭਾਰਤ ਵਿਸ਼ਵ ਮੰਚ ‘ਤੇ ਸਸਤੇ ਮੈਡੀਕਲ ਟੂਰਿਜ਼ਮ ਦੇ ਪ੍ਰਮੁੱਖ ਕੇਂਦਰ ਦੇ ਰੂਪ ਵਿੱਚ ਵਿਕਸਿਤ ਹੋ ਰਿਹਾ ਹੈ ਅਤੇ ਡਾਕਟਰਾਂ ਦੀ ਇਸ ਵਿੱਚ ਪ੍ਰਮੁੱਖ ਭੂਮਿਕਾ ਰਹੀ ਹੈ।

ਰਾਸ਼ਟਰਪਤੀ ਨੇ ਕਿਹਾ ਕਿ ਸਾਡੀ ਪਰੰਪਰਾ ਵਿੱਚ ਲੰਬੀ ਉਮਰ, ਰੋਗ-ਮੁਕਤ ਅਤੇ ਤੰਦਰੁਸਤ ਰਹਿਣ ਦੇ ਲਈ ਪ੍ਰਾਰਥਨਾ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਜੀਵਨ ਅਤੇ ਸਿਹਤ ਇੱਕ ਦੂਸਰੇ ਨਾਲ ਜੁੜੇ ਹੋਏ ਹਨ। ਇਹ ਦ੍ਰਿਸ਼ਟੀਕੋਣ ਸੰਪੂਰਨ ਸਿਹਤ ‘ਤੇ ਕੇਂਦ੍ਰਿਤ ਹੈ। ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਪ੍ਰਸੰਨਤਾ ਹੋਈ ਹੈ ਕਿ ਮੰਗਲਗਿਰੀ ਏਮਸ (AIIMS) ਦਾ ਆਦਰਸ਼ ਵਾਕ ‘ਸਕਲ ਸਵਾਸਥਯ ਸਰਵਦਾ’ (‘Sakal Swasthya Sarvada’) ਸੰਪੂਰਨ ਸਿਹਤ ਸੇਵਾ ਅਤੇ ਸਾਰਿਆਂ ਦੇ ਲਈ ਸਿਹਤ ਸੇਵਾ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੈ। ਉਨ੍ਹਾਂ ਨੇ ਕਿਹਾ ਕਿ ਸੰਪੂਰਨ ਸਿਹਤ ਸੇਵਾ ਪ੍ਰਦਾਨ ਕਰਨਾ ਅਤੇ ਸਾਰਿਆਂ ਦੇ ਲਈ ਬਿਹਤਰ ਸਿਹਤ ਸੁਨਿਸ਼ਚਿਤ ਕਰਨ ਇਸ ਸੰਸਥਾਨ ਦੇ ਹਰੇਕ ਮੈਡੀਕਲ ਪੇਸ਼ੇਵਰ(medical professional ) ਦਾ ਮਾਰਗਦਰਸ਼ਕ ਸਿਧਾਂਤ ਹੋਣਾ ਚਾਹੀਦਾ ਹੈ।

 

ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਮੈਡੀਕਲ ਸਾਇੰਸ ਨੂੰ ਬਦਲਦੇ ਸਮੇਂ ਅਤੇ ਪਰਿਸਥਿਤੀਆਂ ਦੇ ਅਨੁਸਾਰ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਦੇ ਲਈ ਨਵੇਂ ਸਮਾਧਾਨਾਂ ਦੀ ਜ਼ਰੂਰਤ ਹੁੰਦੀ ਹੈ,ਮੰਗਲਗਿਰੀ ਸਥਿਤ ਏਮਸ (AIIMS) ਦੀ ਸਾਇਟੋਜੈਨੇਟਿਕਸ ਲੈਬਾਰਟਰੀ (Cytogenetics Laboratory) ਇਸੇ ਦਿਸ਼ਾ ਵਿੱਚ ਕੀਤਾ ਗਿਆ ਪ੍ਰਯਾਸ ਹੈ। ਰਾਸ਼ਟਰਪਤੀ ਨੇ ਵਿਸ਼ਵਾਸ ਵਿਅਕਤ ਕੀਤਾ ਕਿ ਇਹ ਇੰਸਟੀਟਿਊਟ ਇਸ ਲੈਬਾਰਟਰੀ ਦੇ ਉਪਯੋਗ ਨਾਲ ਨਵੀਂ ਰਿਸਰਚ ਅਤੇ ਇਲਾਜ ਵਿਕਸਿਤ ਕਰੇਗਾ।

 ਰਾਸ਼ਟਰਪਤੀ ਦਾ ਭਾਸ਼ਣ ਦੇਖਣ ਦੇ ਲਈ ਕਿਰਪਾ ਕਰਕੇ ਇੱਥੇ ਕਲਿੱਕ ਕਰੋ। 

 

*****

ਐੱਮਜੇਪੀਐੱਸ/ਐੱਸਆਰ/ਬੀਐੱਮ


(Release ID: 2085510) Visitor Counter : 7