ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

प्रविष्टि तिथि: 18 DEC 2024 10:32PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦੇ ਮੁੰਬਈ ਵਿੱਚ ਹੋਈ ਕਿਸ਼ਤੀ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।

ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ:

 “ਮੁੰਬਈ ਵਿੱਚ ਕਿਸ਼ਤੀ ਦੁਰਘਟਨਾ ਦੁਖਦ ਹੈ। ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖ਼ਮੀ ਜਲਦੀ ਠੀਕ ਹੋਣ। ਪ੍ਰਭਾਵਿਤ ਲੋਕਾਂ ਨੂੰ ਅਧਿਕਾਰੀਆਂ ਦੁਆਰਾ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ: ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi)

 “ਪ੍ਰਧਾਨ ਮੰਤਰੀ ਨੇ ਮੁੰਬਈ ਵਿੱਚ ਕਿਸ਼ਤੀ ਦੁਰਘਟਨਾ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ- PMNRF) ਤੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

 

 

***

ਐੱਮਜੇਪੀਐੱਸ/ਐੱਸਆਰ


(रिलीज़ आईडी: 2086084) आगंतुक पटल : 57
इस विज्ञप्ति को इन भाषाओं में पढ़ें: English , Urdu , हिन्दी , Marathi , Assamese , Manipuri , Bengali , Gujarati , Odia , Tamil , Telugu , Kannada , Malayalam