ਸੰਸਦੀ ਮਾਮਲੇ
ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ, ਨਵੇਂ ਨਿਯੁਕਤ ਨੌਜਵਾਨਾਂ ਨੂੰ 71,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ
14ਵੇਂ ਰੋਜ਼ਗਾਰ ਮੇਲੇ ਦੌਰਾਨ ਅਰੁਣਾਚਲ ਪ੍ਰਦੇਸ਼ ਦੇ 258 ਤੋਂ ਵੱਧ ਉਮੀਦਵਾਰਾਂ ਨੇ ਨਿਯੁਕਤੀ ਪੱਤਰ ਪ੍ਰਾਪਤ ਕੀਤੇ
ਕੇਂਦਰੀ ਮੰਤਰੀ ਕਿਰੇਨ ਰਿਜਿਜੂ ਨੇ ਅਰੁਣਾਚਲ ਪ੍ਰਦੇਸ਼ ਵਿੱਚ ਨਿਯੁਕਤੀ ਪੱਤਰ ਵੰਡੇ
Posted On:
23 DEC 2024 5:32PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵੇਂ ਨਿਯੁਕਤ ਨੌਜਵਾਨਾਂ ਨੂੰ 71,000 ਤੋਂ ਵੱਧ ਨਿਯੁਕਤੀ ਪੱਤਰ ਵੰਡੇ। ਅਰੁਣਾਚਲ ਪ੍ਰਦੇਸ਼ ਵਿੱਚ, ਇਸ 14ਵੇਂ ਰੋਜ਼ਗਾਰ ਮੇਲੇ ਵਿੱਚ 258 ਉਮੀਦਵਾਰਾਂ ਨੂੰ ਈਟਾਨਗਰ, ਆਈਟੀਬੀਪੀ ਐੱਨਈ ਫਰੰਟੀਅਰ ਹੈੱਡਕੁਆਰਟਰ, ਖਾਟਿੰਗ ਹਿਲਜ਼ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ। ਦੇਸ਼ ਭਰ ਤੋਂ ਚੁਣੇ ਗਏ ਨਵੇਂ ਭਰਤੀ ਹੋਏ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਸਰਕਾਰ ਵਿੱਚ ਸ਼ਾਮਲ ਹੋਣਗੇ ਜਿਨ੍ਹਾਂ ਵਿੱਚ ਇੰਡੋ ਤਿੱਬਤ ਬਾਰਡਰ ਫੋਰਸ, ਅਸਾਮ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲਿਸ ਫੋਰਸ, ਭਾਰਤੀ ਡਾਕ ਵਿਭਾਗ, ਭਾਰਤੀ ਰੇਲਵੇ ਅਤੇ ਹਥਿਆਰਬੰਦ ਸੀਮਾ ਬਲ ਸ਼ਾਮਲ ਹਨ। ਪ੍ਰਧਾਨ ਮੰਤਰੀ ਦੇ ਸੰਬੋਧਨ ਦੌਰਾਨ ਦੇਸ਼ ਭਰ ਵਿੱਚ 45 ਥਾਵਾਂ ਮੇਲੇ ਨਾਲ ਜੁੜੀਆਂ ਹੋਈਆਂ ਸਨ।
ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਕੱਲ੍ਹ ਦੇਰ ਰਾਤ ਕੁਵੈਤ ਤੋਂ ਵਾਪਸ ਆਏ ਸਨ, ਜਿੱਥੇ ਉਨ੍ਹਾਂ ਨੇ ਭਾਰਤੀ ਨੌਜਵਾਨਾਂ ਅਤੇ ਪੇਸ਼ੇਵਰਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਕੀਤਾ ਅਤੇ ਇਹ ਇੱਕ ਬਹੁਤ ਹੀ ਸੁਖਦ ਸੰਯੋਗ ਹੈ ਕਿ ਵਾਪਸ ਆਉਣ ਤੋਂ ਬਾਅਦ, ਉਨ੍ਹਾਂ ਦਾ ਪਹਿਲਾ ਪ੍ਰੋਗਰਾਮ ਦੇਸ਼ ਦੇ ਨੌਜਵਾਨਾਂ ਨਾਲ ਹੈ। ਉਨ੍ਹਾਂ ਕਿਹਾ "ਅੱਜ ਦੇਸ਼ ਦੇ ਹਜ਼ਾਰਾਂ ਨੌਜਵਾਨਾਂ ਲਈ ਇੱਕ ਨਵੀਂ ਸ਼ੁਰੂਆਤ ਹੈ। ਤੁਹਾਡੇ ਵਰ੍ਹਿਆਂ ਦੇ ਸੁਪਨੇ ਸਾਕਾਰ ਹੋਏ ਹਨ, ਸਾਲਾਂ ਦੀ ਮਿਹਨਤ ਰੰਗ ਲਿਆਈ ਹੈ। ਪ੍ਰਧਾਨ ਮੰਤਰੀ ਨੇ ਕਿਹਾ, 2024 ਦਾ ਇਹ ਵਿਦਾਈ ਸਾਲ ਤੁਹਾਡੇ ਲਈ ਨਵੀਆਂ ਖੁਸ਼ੀਆਂ ਲੈ ਕੇ ਆ ਰਿਹਾ ਹੈ। ਮੈਂ ਤੁਹਾਨੂੰ ਅਤੇ ਤੁਹਾਡੇ ਪਰਿਵਾਰਾਂ ਨੂੰ ਦਿਲੋਂ ਵਧਾਈਆਂ ਦਿੰਦਾ ਹਾਂ" ।
ਕੇਂਦਰੀ ਸੰਸਦੀ ਮਾਮਲੇ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ 'ਤੇ ਖੁਸ਼ੀ ਵਿਅਕਤ ਕੀਤੀ। ਆਪਣੇ ਸੰਬੋਧਨ ਵਿੱਚ ਮੰਤਰੀ ਨੇ ਨੌਜਵਾਨਾਂ ਨੂੰ ਆਤਮਨਿਰਭਰਤਾ ਪ੍ਰਾਪਤ ਕਰਨ ਲਈ ਸਸ਼ਕਤ ਬਣਾਉਣ ਵਾਲੇ ਬੁਨਿਆਦੀ ਢਾਂਚੇ ਅਤੇ ਮੌਕੇ ਪੈਦਾ ਕਰਨ ਲਈ ਸਰਕਾਰ ਦੀ ਮਜ਼ਬੂਤ ਵਚਨਬੱਧਤਾ 'ਤੇ ਜ਼ੋਰ ਦਿੱਤਾ। ਸ਼੍ਰੀ ਰਿਜਿਜੂ ਨੇ ਕਿਹਾ ਕਿ ਇਸ ਸਰਕਾਰ ਨੇ ਜ਼ਰੂਰੀ ਬੁਨਿਆਦੀ ਢਾਂਚਾ ਬਣਾਇਆ ਹੈ, ਅਤੇ ਹੁਣ ਨੌਜਵਾਨਾਂ ਦੀ ਵਾਰੀ ਹੈ ਕਿ ਉਹ ਰੋਜ਼ਗਾਰ ਪ੍ਰਾਪਤ ਕਰਨ, ਜੋ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰਾਂ ਦਾ ਸਮਰਥਨ ਕਰੇਗਾ ਬਲਕਿ ਉਨ੍ਹਾਂ ਦੇ ਨਿਜੀ ਵਿਕਾਸ ਅਤੇ ਸਫਲਤਾ ਦਾ ਰਾਹ ਵੀ ਪੱਧਰਾ ਕਰੇਗਾ।
ਸਰਕਾਰੀ ਨੌਕਰੀਆਂ ਦੀ ਮਹੱਤਤਾ ਨੂੰ ਸਵੀਕਾਰ ਕਰਦੇ ਹੋਏ, ਮੰਤਰੀ ਨੇ ਨੌਜਵਾਨਾਂ ਨੂੰ ਕਰੀਅਰ ਦੇ ਵਾਧੇ ਲਈ ਹੋਰ ਤਰੀਕਿਆਂ ਦੀ ਖੋਜ ਕਰਨ ਲਈ ਵੀ ਉਤਸ਼ਾਹਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੌਜਵਾਨ ਉੱਦਮੀਆਂ ਦਾ ਸਮਰਥਨ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਨ ਲਈ ਵਚਨਬੱਧ ਹੈ। ਮੰਤਰੀ ਦੀਆਂ ਟਿੱਪਣੀਆਂ ਇੱਕ ਵਧੇਰੇ ਸਮਾਵੇਸ਼ੀ ਅਤੇ ਮਜ਼ਬੂਤ ਈਕੋਸਿਸਟਮ ਬਣਾਉਣ ਲਈ ਸਰਕਾਰ ਦੇ ਚਲ ਰਹੇ ਯਤਨਾਂ ਨੂੰ ਉਜਾਗਰ ਕਰਦੀਆਂ ਹਨ ਜੋ ਨੌਜਵਾਨਾਂ ਲਈ ਸਰਕਾਰੀ ਅਤੇ ਸਵੈ-ਰੋਜ਼ਗਾਰ ਦੋਨਾਂ ਨਾਲ ਜੁੜੇ ਮੌਕਿਆਂ ਨੂੰ ਉਤਸ਼ਾਹਿਤ ਕਰਦਾ ਹੈ, ਅੰਤ ਵਿੱਚ ਦੇਸ਼ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਂਦਾ ਹੈ।
ਕੇਂਦਰੀ ਸੰਸਦੀ ਮਾਮਲੇ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਸ਼੍ਰੀ ਕਿਰੇਨ ਰਿਜਿਜੂ ਨੇ 25 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਅੱਜ ਕੁੱਲ 258 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਮਿਲੇ, ਜਿਨ੍ਹਾਂ ਵਿੱਚ 35 ਮਹਿਲਾਵਾਂ ਸ਼ਾਮਲ ਹਨ।
************
(Release ID: 2087729)
Visitor Counter : 5