ਸਹਿਕਾਰਤਾ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਬੁੱਧਵਾਰ, 25 ਦਸੰਬਰ ਨੂੰ ਨਵੀਂ ਦਿੱਲੀ ਵਿੱਚ ਇੱਕ ਨੈਸ਼ਨਲ ਕਾਨਫਰੰਸ ਵਿੱਚ 10,000 ਤੋਂ ਵੱਧ M-PACS, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਕਮੇਟੀਆਂ ਰਾਸ਼ਟਰ ਨੂੰ ਸਮਰਪਿਤ ਕਰਨਗੇ


ਸ਼੍ਰੀ ਅਮਿਤ ਸ਼ਾਹ ਨਵ-ਗਠਿਤ ਸਹਿਕਾਰੀ ਕਮੇਟੀਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ, RuPay ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਅਤੇ ਮਾਈਕ੍ਰੋ ਏਟੀਐੱਮ ਵੰਡਣਗੇ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ, ਸਹਿਕਾਰਤਾ ਮੰਤਰਾਲਾ ਹਰ ਪੰਚਾਇਤ ਵਿੱਚ ਸਹਿਕਾਰੀ ਕਮੇਟੀਆਂ ਦੀ ਸਥਾਪਨਾ ਸੁਨਿਸ਼ਚਿਤ ਕਰਨ ਦੇ ਲਈ ਪ੍ਰਤੀਬੱਧ ਹੈ, ਜਿਸ ਨਾਲ ਸਥਾਨਕ ਪੱਧਰ 'ਤੇ ਵਿਕਾਸ ਅਤੇ ਆਤਮਨਿਰਭਰਤਾ ਦੇ ਅਵਸਰ ਉਪਲਬਧ ਹੋ ਸਕਣ

ਨਵੇਂ ਬਣੇ M-PACS ਗ੍ਰਾਮੀਣ ਖੇਤਰਾਂ ਵਿੱਚ ਆਤਮਨਿਰਭਰਤਾ ਅਤੇ ਆਰਥਿਕ ਸਸ਼ਕਤੀਕਰਣ ਨੂੰ ਉਤਸ਼ਾਹਿਤ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ

M-PACS ਨਾ ਸਿਰਫ਼ ਵਿੱਤੀ ਸੇਵਾਵਾਂ ਪ੍ਰਦਾਨ ਕਰਨਗੀਆਂ, ਬਲਕਿ ਗ੍ਰਾਮੀਣ ਭਾਈਚਾਰਿਆਂ ਨੂੰ ਇਕੱਠੇ ਆਉਣ ਅਤੇ ਸਹਿਯੋਗ ਨਾਲ ਕੰਮ ਕਰਨ ਲਈ ਇੱਕ ਪਲੈਟਫਾਰਮ ਵੀ ਪ੍ਰਦਾਨ ਕਰਨਗੀਆਂ

Posted On: 24 DEC 2024 3:16PM by PIB Chandigarh

ਇਸ ਕਾਨਫਰੰਸ ਵਿੱਚ ਕਿਸਾਨਾਂ ਅਤੇ ਗ੍ਰਾਮੀਣ ਭਾਈਚਾਰਿਆਂ ਦੀ ਰੋਜ਼ੀ-ਰੋਟੀ ਨੂੰ ਸਥਿਰ ਕਰਨ, ਉਨ੍ਹਾਂ ਨੂੰ ਆਮਦਨ ਦੇ ਵਾਧੂ ਸਰੋਤ ਪ੍ਰਦਾਨ ਕਰਨ ਅਤੇ ਟਿਕਾਊ ਖੇਤੀਬਾੜੀ ਪ੍ਰਥਾਵਾਂ ਨੂੰ ਉਤਸ਼ਾਹਿਤ ਕਰਨ ਦੇ ਅਵਸਰ 'ਤੇ ਵੀ ਵਿਚਾਰ ਵਟਾਂਦਰਾ ਹੋਵੇਗਾ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਬੁੱਧਵਾਰ, 25 ਦਸੰਬਰ ਨੂੰ ICAR ਕਨਵੈਨਸ਼ਨ ਸੈਂਟਰ, ਪੂਸਾ, ਨਵੀਂ ਦਿੱਲੀ ਵਿਖੇ ਇੱਕ ਨੈਸ਼ਨਲ ਕਾਨਫਰੰਸ ਵਿੱਚ 10,000 ਤੋਂ ਵੱਧ ਨਵੀਆਂ ਬਣੀਆਂ ਬਹੁਮੰਤਵੀ ਪ੍ਰਾਇਮਰੀ ਐਗਰੀਕਲਚਰਲ ਕੋਆਪ੍ਰੇਟਿਵ ਸੋਸਾਇਟੀਆਂ (M-PACS), ਡੇਅਰੀ ਅਤੇ ਮੱਛੀ ਪਾਲਣ ਕਮੇਟੀਆਂ ਰਾਸ਼ਟਰ ਨੂੰ ਸਮਰਪਿਤ ਕਰਨਗੇ। ਸ਼੍ਰੀ ਅਮਿਤ ਸ਼ਾਹ ਨਵੀਆਂ ਬਣੀਆਂ ਸਹਿਕਾਰੀ ਕਮੇਟੀਆਂ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ, RuPay ਕਿਸਾਨ ਕ੍ਰੈਡਿਟ ਕਾਰਡ (ਕੇਸੀਸੀ) ਅਤੇ ਮਾਈਕ੍ਰੋ ਏਟੀਐਮ ਵੰਡਣਗੇ। ਇਹ ਵਿੱਤੀ ਉਪਕਰਣ ਪੰਚਾਇਤਾਂ ਨੂੰ ਕ੍ਰੈਡਿਟ ਸੇਵਾਵਾਂ ਤੱਕ ਅਸਾਨ ਪਹੁੰਚ ਪ੍ਰਦਾਨ ਕਰਨ ਅਤੇ ਵਿੱਤੀ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਲਈ ਡਿਜ਼ਾਈਨ ਕੀਤੇ ਗਏ ਹਨ, ਤਾਂ ਜੋ ਗ੍ਰਾਮੀਣ ਆਬਾਦੀ ਯੋਜਨਾਵਾਂ ਦਾ ਲਾਭ ਲੈ ਸਕਣ ਅਤੇ ਰਾਸ਼ਟਰ ਦੀ ਆਰਥਿਕ ਪ੍ਰਗਤੀ ਵਿੱਚ ਹਿੱਸਾ ਲੈ ਸਕਣ। ਇਸ ਪ੍ਰੋਗਰਾਮ ਵਿੱਚ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਅਤੇ ਪੰਚਾਇਤੀ ਰਾਜ ਮੰਤਰੀ, ਸ਼੍ਰੀ ਰਾਜੀਵ ਰੰਜਨ ਸਿੰਘ ਉਰਫ ਲਲਨ ਸਿੰਘ, ਕਈ ਸੀਨੀਅਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਹੋਣਗੇ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ ਸਹਿਕਾਰਤਾ ਮੰਤਰਾਲਾ ਹਰ ਪੰਚਾਇਤ ਵਿੱਚ ਸਹਿਕਾਰੀ ਕਮੇਟੀਆਂ ਦੀ ਸਥਾਪਨਾ ਸੁਨਿਸ਼ਚਿਤ ਕਰਨ ਦੇ ਲਈ ਪ੍ਰਤੀਬੱਧ ਹੈ ਤਾਂ ਜੋ ਸਥਾਨਕ ਪੱਧਰ ‘ਤੇ ਵਿਕਾਸ ਅਤੇ ਆਤਮਨਿਰਭਰਤਾ ਦੇ ਅਵਸਰ ਉਪਲਬਧ ਹੋ ਸਕਣ।

 ਨਵੇਂ M-PACS ਦੇ ਗਠਨ ਨਾਲ ਗ੍ਰਾਮੀਣ ਖੇਤਰਾਂ ਵਿੱਚ ਸਹਿਕਾਰਤਾ ਨਾਲ ਜੁੜੀਆਂ ਸੰਸਥਾਵਾਂ ਦੇ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਨਵੀਆਂ ਬਣਾਈਆਂ ਗਈਆਂ ਮਲਟੀਪਰਪਜ਼ PACS, ਡੇਅਰੀ ਸਹਿਕਾਰੀ ਅਤੇ ਮੱਛੀ ਪਾਲਣ ਸਹਿਕਾਰੀ ਕਮੇਟੀਆਂ ਵਿੱਚ ਕ੍ਰੈਡਿਟ ਡਿਸਟ੍ਰੀਬਿਊਸ਼ਨ ਸੋਸਾਇਟੀਆਂ, ਡੇਅਰੀ ਸੋਸਾਇਟੀਆਂ ਅਤੇ ਮੱਛੀ ਪਾਲਣ ਸੋਸਾਇਟੀਆਂ ਸ਼ਾਮਲ ਹਨ।

ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਸਹਿਕਾਰੀ ਕਮੇਟੀਆਂ ਨੂੰ  ਸਥਾਨਕ ਭਾਈਚਾਰਿਆਂ, ਵਿਸ਼ੇਸ਼ ਤੌਰ 'ਤੇ ਮਹਿਲਾਵਾਂ ਦੀ ਅਗਵਾਈ ਵਾਲੀਆਂ ਪੰਚਾਇਤਾਂ ਨੂੰ ਸਸ਼ਕਤ ਬਣਾਉਣ ਦੇ ਮਹੱਤਵ 'ਤੇ ਜ਼ੋਰ ਦਿੱਤਾ ਹੈ। ਨਵੀਆਂ ਬਣੀਆਂ ਬਹੁਮੰਤਵੀ ਪ੍ਰਾਇਮਰੀ ਐਗਰੀਕਲਚਰਲ ਕੋਆਪ੍ਰੇਟਿਵ ਸੋਸਾਇਟੀਆਂ (M-PACS) ਤੋਂ ਗ੍ਰਾਮੀਣ ਖੇਤਰਾਂ ਵਿੱਚ ਆਤਮਨਿਰਭਰਤਾ ਅਤੇ ਆਰਥਿਕ ਸਸ਼ਕਤੀਕਰਣ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਦੀ ਉਮੀਦ ਹੈ।

ਇਹ ਕਮੇਟੀਆਂ ਨਾ ਸਿਰਫ਼ ਵਿੱਤੀ ਸੇਵਾਵਾਂ ਪ੍ਰਦਾਨ ਕਰਨਗੀਆਂ, ਬਲਕਿ ਗ੍ਰਾਮੀਣ ਭਾਈਚਾਰਿਆਂ ਨੂੰ ਇਕੱਠੇ ਹੋਣ ਅਤੇ ਸਹਿਯੋਗ ਨਾਲ ਕੰਮ ਕਰਨ ਲਈ ਇੱਕ ਪਲੈਟਫਾਰਮ ਵੀ ਪ੍ਰਦਾਨ ਕਰਨਗੀਆਂ।

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਹਾਲ ਹੀ ਵਿੱਚ ਆਪਣੇ ਤ੍ਰਿਪੁਰਾ ਦੌਰੇ ਦੌਰਾਨ ਕਿਹਾ ਸੀ ਕਿ ਉੱਤਰ-ਪੂਰਬ ਸਮੇਤ ਪੂਰੇ ਦੇਸ਼ ਵਿੱਚ ਸਹਿਕਾਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ 'ਤੇ ਬਹੁਤ ਜ਼ੋਰ ਦਿੱਤਾ ਜਾ ਰਿਹਾ ਹੈ। ਸ਼੍ਰੀ ਸ਼ਾਹ ਦਾ ਮੰਨਣਾ ਹੈ ਕਿ ਸਹਿਕਾਰਤਾ ਖੇਤਰ ਭਾਰਤੀ ਗ੍ਰਾਮੀਣ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਗ੍ਰਾਮੀਣ ਖੇਤਰਾਂ ਦੇ ਲੋਕਾਂ ਦੇ ਵਿੱਤੀ ਸਮਾਵੇਸ਼, ਗ੍ਰਾਮੀਣ ਖੇਤੀਬਾੜੀ ਅਤੇ ਕਾਟੇਜ ਉਦਯੋਗਾਂ ਦੇ ਵਿਕਾਸ, ਰੋਜ਼ਗਾਰ ਸਿਰਜਣ ਅਤੇ ਮਹਿਲਾਵਾਂ ਅਤੇ ਸਮਾਜਿਕ ਸਸ਼ਕਤੀਕਰਣ ਦਾ ਮੁੱਖ ਮਾਧਿਅਮ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ ਵਿੱਚ ਜੁਲਾਈ 2021 ਵਿੱਚ ਕੇਂਦਰੀ ਸਹਿਕਾਰਤਾ ਮੰਤਰਾਲੇ ਦਾ ਗਠਨ ਕੀਤਾ ਗਿਆ ਸੀ, ਜਿਸ ਨਾਲ ਸਹਿਕਾਰਤਾ ਖੇਤਰ ਦੀ ਬੁਨਿਆਦੀ ਸੰਸਥਾ ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਕਮੇਟੀ (PACS) ਨੂੰ ਫਿਰ ਤੋਂ ਜੀਵੰਤ ਕਰਨ ਦਾ ਕੰਮ ਕੀਤਾ ਗਿਆ ਹੈ।

ਇਸ ਦੇ ਲਈ ਪੈਕਸ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਨਵੇਂ ਮਾਡਲ ਉਪ ਨਿਯਮ ਬਣਾਏ ਗਏ ਹਨ। ਨਾਲ ਹੀ, ਪੈਕਸ ਦੀਆਂ ਗਤੀਵਿਧੀਆਂ ਨੂੰ ਹੋਰ ਵਿਸਤ੍ਰਿਤ ਕੀਤਾ ਗਿਆ ਹੈ ਜਿਸ ਨਾਲ ਉਹ ਵਿਵਹਾਰਕ ਬਣ ਸਕਣ। 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੇ ਸਹਕਾਰ ਸੇ ਸ੍ਰਮਿੱਧੀ ਦੇ ਵਿਜ਼ਨ ਨੂੰ ਸਾਕਾਰ ਕਰਨ ਲਈ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅਗਲੇ ਪੰਜ ਸਾਲਾਂ ਵਿੱਚ ਦੇਸ਼ ਦੀ ਹਰ ਪੰਚਾਇਤ ਵਿੱਚ ਇੱਕ ਸਹਿਕਾਰੀ ਸੰਸਥਾ ਦੀ ਸਥਾਪਨਾ ਕਰਨ ਦਾ ਟੀਚਾ ਰੱਖਿਆ ਹੈ। 

ਇਸ ਟੀਚੇ ਨੂੰ ਪੂਰਾ ਕਰਨ ਲਈ, ਸਤੰਬਰ 2024 ਵਿੱਚ ਬਹੁਮੰਤਵੀ PACs ਦੇ ਗਠਨ ਦੇ ਲਈ ਮਾਰਗਦਰਸ਼ਿਕਾ ਜਾਰੀ ਕੀਤੀ ਗਈ ਸੀ, ਜੋ ਦੇਸ਼ ਵਿੱਚ ਬਣਾਏ ਜਾਣ ਵਾਲੇ ਦੋ ਲੱਖ ਨਵੇਂ ਬਹੁਮੰਤਵੀ PACs ਦੇ ਪ੍ਰਭਾਵੀ ਕੰਮਕਾਜ ਲਈ ਮਦਦਗਾਰ ਸਾਬਤ ਹੋਣਗੀਆਂ। 

ਹੁਣ ਤੱਕ ਨਵੀਆਂ ਬਣੀਆਂ  10,496 ਬਹੁਮੰਤਵੀ PACS, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਕਮੇਟੀਆਂ ਵਿੱਚੋਂ 3523 M-PACS ਅਤੇ 6288 ਡੇਅਰੀ ਸਹਿਕਾਰੀ ਕਮੇਟੀਆਂ ਰਜਿਸਟਰਡ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਮੱਛੀ ਪਾਲਣ ਦੀਆਂ 685 ਨਵੀਆਂ  ਸਹਿਕਾਰੀ ਕਮੇਟੀਆਂ ਦਾ ਵੀ ਰਜਿਸਟ੍ਰੇਸ਼ਨ ਹੋਇਆ ਹੈ।

ਨੈਸ਼ਨਲ ਕਾਨਫਰੰਸ ਵਿੱਚ ਦੇਸ਼ ਭਰ ਤੋਂ M-PACS, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਕਮੇਟੀਆਂ ਦੇ ਪ੍ਰਤੀਨਿਧੀਆਂ ਸਮੇਤ ਲਗਭਗ 1,200 ਡੈਲੀਗੇਟਸ ਹਿੱਸਾ ਲੈਣਗੇ। ਇਨ੍ਹਾਂ ਵਿੱਚ  M-PACS  ਦੇ 400 ਪ੍ਰਤੀਨਿਧੀ , ਸਹਿਕਾਰੀ ਡੇਅਰੀਆਂ ਦੇ 700  ਪ੍ਰਤੀਨਿਧੀ ਅਤੇ ਮੱਛੀ ਪਾਲਣ ਸਹਿਕਾਰੀ ਦੇ 100 ਪ੍ਰਤੀਨਿਧੀ ਅਤੇ ਰਾਜ ਸਰਕਾਰਾਂ ਦੇ ਅਧਿਕਾਰੀ, ਸਹਿਕਾਰਤਾ ਮੰਤਰਾਲਾ ਅਤੇ ਵਿਭਿੰਨ ਸਬੰਧਿਤ ਸੰਗਠਨਾਂ ਦੇ ਅਧਿਕਾਰੀ ਸ਼ਾਮਲ ਹਨ। 

ਇਲ ਕਾਨਫਰੰਸ ਵਿੱਚ ਕਿਸਾਨਾਂ ਅਤੇ  ਗ੍ਰਾਮੀਣ ਭਾਈਚਾਰਿਆਂ ਦੀ ਰੋਜ਼ੀ-ਰੋਟੀ ਨੂੰ ਸਥਿਰ ਕਰਨ, ਉਨ੍ਹਾਂ ਨੂੰ ਆਮਦਨ ਦੇ ਵਾਧੂ ਸਰੋਤ ਪ੍ਰਦਾਨ ਕਰਨ ਅਤੇ ਟਿਕਾਊ ਖੇਤੀਬਾੜੀ ਪ੍ਰਥਾਵਾਂ ਨੂੰ ਉਤਸ਼ਾਹਿਤ ਕਰਨ ਦੇ ਅਵਸਰ 'ਤੇ ਵੀ ਵਿਚਾਰ-ਵਟਾਂਦਰਾ ਹੋਵੇਗਾ।

 

************

ਆਰਕੇ/ਵੀਵੀ/ਪੀਆਰ/ਪੀਐੱਸ


(Release ID: 2088296) Visitor Counter : 42