ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਜਾਬ ਦੇ ਬਠਿੰਡਾ ਵਿੱਚ ਬੱਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਪ੍ਰਤੀ ਸੋਗ ਪ੍ਰਗਟ ਕੀਤਾ
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਵਿਚੋਂ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ
Posted On:
27 DEC 2024 7:31PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੰਜਾਬ ਦੇ ਬਠਿੰਡਾ ਵਿੱਚ ਬੱਸ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਪ੍ਰਤੀ ਸੋਗ ਪ੍ਰਗਟ ਕੀਤਾ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫਤਰ ਨੇ ਐਕਸ 'ਤੇ ਪੋਸਟ ਵਿੱਚ ਕਿਹਾ:
"ਪੰਜਾਬ ਦੇ ਬਠਿੰਡਾ ਵਿੱਚ ਇੱਕ ਸੜਕ ਹਾਦਸੇ ਵਿੱਚ ਲੋਕਾਂ ਦੀ ਮੌਤ ਨਾਲ ਮੈਨੂੰ ਡੂੰਘਾ ਦੁੱਖ ਹੋਇਆ ਹੈ। ਮੈਂ ਉਨ੍ਹਾਂ ਪਰਿਵਾਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।"
“ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi
*************
ਐੱਮਜੇਪੀਐੱਸ/ਐੱਸਆਰ
(Release ID: 2088527)
Read this release in:
English
,
Urdu
,
Marathi
,
Hindi
,
Manipuri
,
Gujarati
,
Odia
,
Tamil
,
Telugu
,
Kannada
,
Malayalam