ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣੇ 117ਵੇਂ ‘ਮਨ ਕੀ ਬਾਤ’ ਸੰਬੋਧਨ ਵਿੱਚ ਮਲੇਰੀਆ ਅਤੇ ਕੈਂਸਰ ਦੇ ਖਿਲਾਫ ਲੜਾਈ ਵਿੱਚ ਹਾਸਲ ਉਪਲਬਧੀਆਂ ‘ਤੇ ਚਾਨਣਾ ਪਾਇਆ
ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਮਲੇਰੀਆ ਦੇ ਮਾਮਲਿਆਂ ਵਿੱਚ 80 ਪ੍ਰਤੀਸ਼ਤ ਦੀ ਕਮੀ ਆਉਣ ਦਾ ਕ੍ਰੈਡਿਟ ਜਨ ਭਾਗੀਦਾਰੀ ਨੂੰ ਦਿੱਤਾ
“ਆਯੁਸ਼ਮਾਨ ਭਾਰਤ ਦੀ ਬਦੌਲਤ ਹੁਣ 90 ਪ੍ਰਤੀਸ਼ਤ ਕੈਂਸਰ ਮਰੀਜ਼ਾਂ ਨੂੰ ਸਮੇਂ ‘ਤੇ ਇਲਾਜ ਮਿਲ ਰਿਹਾ ਹੈ”
Posted On:
29 DEC 2024 9:10PM by PIB Chandigarh
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਦੇ 117ਵੇਂ ਐਪੀਸੋਡ ਵਿੱਚ ਮਲੇਰੀਆ ਅਤੇ ਕੈਂਸਰ ਦੇ ਖਿਲਾਫ ਲੜਾਈ ਵਿੱਚ ਹਾਸਲ ਕੀਤੀਆਂ ਗਈਆਂ ਉਪਲਬਧੀਆਂ ‘ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਇਹ ਦੋਵੇਂ ਉਪਲਬਧੀਆਂ ਅੱਜ ਦੁਨੀਆ ਦਾ ਧਿਆਨ ਆਕਰਸ਼ਿਤ ਕਰ ਰਹੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ, “ਮਲੇਰੀਆ ਦੀ ਬੀਮਾਰੀ ਚਾਰ ਹਜ਼ਾਰ ਵਰ੍ਹਿਆਂ ਤੋਂ ਮਨੁੱਖਤਾ ਦੇ ਲਈ ਇੱਕ ਵੱਡੀ ਚੁਣੌਤੀ ਰਹੀ ਹੈ। ਆਜ਼ਾਦੀ ਦੇ ਸਮੇਂ ਵੀ ਇਹ ਸਾਡੀਆਂ ਸਭ ਤੋਂ ਵੱਡੀਆਂ ਸਿਹਤ ਚੁਣੌਤੀਆਂ ਵਿੱਚੋਂ ਇੱਕ ਸਨ। ਮਲੇਰੀਆ ਉਨ੍ਹਾਂ ਸਾਰੀਆਂ ਸੰਕ੍ਰਮਣ ਦੀਆਂ ਬਿਮਾਰੀਆਂ ਵਿੱਚ ਤੀਸਰੇ ਸਥਾਨ ‘ਤੇ ਹੈ ਜੋ ਇੱਕ ਮਹੀਨੇ ਤੋਂ ਲੈ ਕੇ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ ਦੀ ਜਾਨ ਲੈਂਦਾ ਹੈ। ਅੱਜ ਮੈਂ ਸੰਤੋਸ਼ ਨਾਲ ਕਹਿ ਸਕਦਾ ਹਾਂ ਕਿ ਦੇਸ਼ਵਾਸੀਆਂ ਨੇ ਮਿਲ ਕੇ ਇਸ ਚੁਣੌਤੀ ਦਾ ਡਟ ਕੇ ਮੁਕਾਬਲਾ ਕੀਤਾ ਹੈ।” ਉਨ੍ਹਾਂ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਭਾਰਤ ਵਿੱਚ ਸਾਲ 2015 ਅਤੇ ਸਾਲ 2023 ਦੇ ਦਰਮਿਆਨ ਮਲੇਰੀਆ ਦੇ ਮਾਮਲਿਆਂ ਅਤੇ ਇਸ ਦੇ ਕਾਰਨ ਹੋਣ ਵਾਲੀਆਂ ਮੌਤਾਂ ਦੀ ਸੰਖਿਆ ਵਿੱਚ 80 ਪ੍ਰਤੀਸ਼ਤ ਦੀ ਕਮੀ ਆਈ ਹੈ।
ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਸਫ਼ਲਤਾ ਸਾਰਿਆਂ ਦੀ ਭਾਗੀਦਾਰੀ ਨਾਲ ਹਾਸਲ ਹੋਈ ਹੈ। ਉਨ੍ਹਾਂ ਨੇ ਭਾਰਤ ਦੇ ਹਰ ਕੋਨੇ ਤੋਂ ਇਸ ਅਭਿਯਾਨ ਦਾ ਹਿੱਸਾ ਬਣਨ ਦੇ ਲਈ ਸਾਰੇ ਲੋਕਾਂ ਨੂੰ ਕ੍ਰੈਡਿਟ ਦਿੱਤਾ। ਉਨ੍ਹਾਂ ਨੇ ਮਲੇਰੀਆ ਦੇ ਖਿਲਾਫ ਲੜਾਈ ਨੂੰ ਹੋਰ ਤੇਜ਼ ਕਰਨ ਵਿੱਚ ਅਸਾਮ ਦੇ ਜੋਰਹਾਟ ਦੇ ਚਾਹ ਦੇ ਬਾਗਾਂ ਦੇ ਨਿਵਾਸੀਆਂ ਅਤੇ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਲੋਕਾਂ ਦੇ ਯੋਗਦਾਨ ਦਾ ਵਿਸ਼ੇਸ਼ ਤੌਰ ‘ਤੇ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ, “ਚਾਰ ਸਾਲ ਪਹਿਲਾਂ ਤੱਕ ਅਸਾਮ ਦੇ ਜੋਰਹਾਟ ਦੇ ਚਾਹ ਦੇ ਬਾਗਾਂ ਵਿੱਚ ਮਲੇਰੀਆ ਲੋਕਾਂ ਦੇ ਲਈ ਚਿੰਤਾ ਦਾ ਇੱਕ ਵੱਡਾ ਕਾਰਨ ਹੋਇਆ ਕਰਦਾ ਸੀ। ਲੇਕਿਨ ਜਦੋਂ ਚਾਹ ਦੇ ਬਾਗਾਂ ਦੇ ਨਿਵਾਸੀ ਇਸ ਨੂੰ ਖ਼ਤਮ ਕਰਨ ਦੇ ਲਈ ਇਕਜੁੱਟ ਹੋਏ ਤਾਂ ਉਨ੍ਹਾਂ ਨੂੰ ਬਹੁਤ ਹੱਦ ਤੱਕ ਸਫ਼ਲਤਾ ਮਿਲਣ ਲਗੀ। ਇਸ ਪ੍ਰਯਾਸ ਵਿੱਚ ਉਨ੍ਹਾਂ ਨੇ ਤਕਨੀਕ ਦੇ ਨਾਲ-ਨਾਲ ਸੋਸ਼ਲ ਮੀਡੀਆ ਦਾ ਵੀ ਪੂਰਾ ਇਸਤੇਮਾਲ ਕੀਤਾ ਹੈ।” ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਨੇ ਵੀ ਮਲੇਰੀਆ ֲ‘ਤੇ ਕਾਬੂ ਕਰਨ ਲਈ ਚੰਗਾ ਮਾਡਲ ਪੇਸ਼ ਕੀਤਾ ਹੈ। ਇੱਥੇ ਮਲੇਰੀਆ ਦੀ ਨਿਗਰਾਨੀ ਦੇ ਲਈ ਜਨਭਾਗੀਦਾਰੀ ਕਾਫੀ ਸਫ਼ਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨੁੱਕੜ ਨਾਟਕਾਂ ਅਤੇ ਰੇਡੀਓ ਦੇ ਜ਼ਰੀਏ ਸੰਦੇਸ਼ਾਂ ‘ਤੇ ਜ਼ੋਰ ਦਿੱਤਾ ਗਿਆ ਜਿਸ ਨਾਲ ਮੱਛਰਾਂ ਦੇ ਪ੍ਰਜਣਨ ਨੂੰ ਘਟਾਉਣ ਵਿੱਚ ਕਾਫੀ ਮਦਦ ਮਿਲੀ।
ਕੈਂਸਰ ਦੇ ਖਿਲਾਫ ਲੜਾਈ ‘ਤੇ ਪ੍ਰਧਾਨ ਮੰਤਰੀ ਨੇ ਵਿਸ਼ਵ ਪ੍ਰਸਿੱਧ ਮੈਡੀਕਲ ਜਨਰਲ ਲੈਂਸੇਟ (Medical Journal Lancet) ਦੇ ਇੱਕ ਅਧਿਐਨ ਦਾ ਜ਼ਿਕਰ ਕੀਤਾ ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ ਸਮੇਂ ‘ਤੇ ਕੈਂਸਰ ਦਾ ਇਲਾਜ ਸ਼ੁਰੂ ਹੋਣ ਦੀ ਸੰਭਾਵਨਾ ਬਹੁਤ ਵਧ ਗਈ ਹੈ।
ਪ੍ਰਧਾਨ ਮੰਤਰੀ ਨੇ ਕੈਂਸਰ ਮਰੀਜ਼ਾਂ ਨੂੰ 30 ਦਿਨਾਂ ਦੇ ਅੰਦਰ ਸਮੇਂ ‘ਤੇ ਇਲਾਜ ਸੁਨਿਸ਼ਚਿਤ ਕਰਨ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਦੀ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਦੀ ਵਜ੍ਹਾ ਨਾਲ 90 ਪ੍ਰਤੀਸ਼ਤ ਕੈਂਸਰ ਦੇ ਮਰੀਜ਼ ਸਮੇਂ ‘ਤੇ ਆਪਣਾ ਇਲਾਜ ਸ਼ੁਰੂ ਕਰ ਸਕੇ ਹਨ। ਅਜਿਹਾ ਇਸ ਲਈ ਹੋਇਆ ਹੈ ਕਿਉਂਕਿ ਪਹਿਲਾਂ ਪੈਸਿਆਂ ਦੀ ਕਮੀ ਕਾਰਨ ਗ਼ਰੀਬ ਮਰੀਜ਼ ਕੈਂਸਰ ਦੀ ਜਾਂਚ ਅਤੇ ਉਸ ਦੇ ਇਲਾਜ ਤੋਂ ਕਤਰਾਉਂਦੇ ਸਨ। ਹੁਣ ਆਯੁਸ਼ਮਾਨ ਭਾਰਤ ਯੋਜਨਾ ਉਨ੍ਹਾਂ ਦੇ ਲਈ ਵੱਡਾ ਸਹਾਰਾ ਬਣ ਗਈ ਹੈ। ਹੁਣ ਉਹ ਆਪਣਾ ਇਲਾਜ ਕਰਵਾਉਣ ਦੇ ਲਈ ਅੱਗੇ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਨੇ ਕੈਂਸਰ ਦੇ ਇਲਾਜ ਵਿੱਚ ਹੋਣ ਵਾਲੀ ਪੈਸੇ ਦੀ ਕਮੀ ਦੀ ਸਮੱਸਿਆ ਦਾ ਕਾਫੀ ਹੱਦ ਤੱਕ ਸਮਾਧਾਨ ਕਰ ਦਿੱਤਾ ਹੈ।
117ਵੇਂ ‘ਮਨ ਕੀ ਬਾਤ’ ਸੰਬੋਧਨ ਦਾ ਲਿੰਕ:
ਹਿੰਦੀ II 'ਮਨ ਕੀ ਬਾਤ' ਦਾ 117ਵਾਂ ਸੰਸਕਰਣ || 29 ਦਸੰਬਰ, 2024
************
ਐੱਮਵੀ
(Release ID: 2088865)
Visitor Counter : 12