ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਜਿਮੀ ਕਾਰਟਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ

Posted On: 30 DEC 2024 2:13PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਜਿਮੀ ਕਾਰਟਰ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।

 

ਐਕਸ (X) 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਜਿਮੀ ਕਾਰਟਰ ਦੇ ਅਕਾਲ ਚਲਾਣੇ ਤੋਂ ਬਹੁਤ ਦੁਖ ਹੋਇਆ। ਉਹ ਇੱਕ ਮਹਾਨ ਦੂਰਦਰਸ਼ੀ ਰਾਜਨੇਤਾ ਸਨ, ਜਿਨ੍ਹਾਂ ਨੇ ਆਲਮੀ ਸ਼ਾਂਤੀ ਅਤੇ ਸਦਭਾਵ ਦੇ ਲਈ ਅਣਥੱਕ ਪ੍ਰਯਾਸ ਕੀਤਾ। ਭਾਰਤ-ਅਮਰੀਕਾ ਦੇ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਨੇ ਇੱਕ ਸਥਾਈ ਵਿਰਾਸਤ ਛੱਡੀ ਹੈ। ਉਨ੍ਹਾਂ ਦੇ ਪਰਿਵਾਰ, ਮਿੱਤਰਾਂ ਅਤੇ ਅਮਰੀਕਾ ਦੇ ਲੋਕਾਂ ਦੇ ਪ੍ਰਤੀ ਮੇਰੀਆਂ ਹਾਰਦਿਕ ਸੰਵੇਦਨਾਵਾਂ।

 

 

***

ਐੱਮਜੇਪੀਐੱਸ/ਐੱਸਆਰ


(Release ID: 2088881) Visitor Counter : 18