ਰਾਸ਼ਟਰਪਤੀ ਸਕੱਤਰੇਤ
ਨਵੇਂ ਵਰ੍ਹੇ ਦੀ ਪੂਰਵ ਸੰਧਿਆ ‘ਤੇ ਭਾਰਤ ਦੇ ਰਾਸ਼ਟਰਪਤੀ ਦੀਆਂ ਸ਼ੁਭਕਾਮਨਾਵਾਂ
Posted On:
31 DEC 2024 8:18PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਨਵੇਂ ਵਰ੍ਹੇ 2025 ਦੀ ਪੂਰਵ ਸੰਧਿਆ ‘ਤੇ ਸਾਰੇ ਦੇਸ਼ਵਾਸੀਆਂ (ਸਾਥੀ ਨਾਗਰਿਕਾਂ) ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਆਪਣੇ ਇੱਕ ਸੰਦੇਸ਼ ਵਿੱਚ, ਰਾਸ਼ਟਰਪਤੀ ਨੇ ਕਿਹਾ ਹੈ, “ਨਵੇਂ ਵਰ੍ਹੇ ਦੇ ਉੱਲਾਸਪੂਰਨ ਅਵਸਰ ‘ਤੇ, ਮੈਂ ਭਾਰਤ ਅਤੇ ਵਿਦੇਸ਼ ਵਿੱਚ ਵਸੇ ਸਾਰੇ ਭਾਰਤੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦੀ ਹਾਂ।
ਨਵੇਂ ਵਰ੍ਹੇ ਦਾ ਆਗਮਨ ਸਾਡੇ ਜੀਵਨ ਵਿੱਚ ਨਵੀਆਂ ਆਸਾਂ, ਨਵੇਂ ਸੁਪਨਿਆਂ ਅਤੇ ਨਵੀਆਂ ਆਕਾਂਖਿਆਵਾਂ ਦੇ ਸ਼ੁਭਅਰੰਭ ਦਾ ਪ੍ਰਤੀਕ ਹੈ। ਨਵੇਂ ਵਰ੍ਹੇ ਦਾ ਅਵਸਰ ਸਾਨੂੰ ਆਪਣੇ ਸੰਕਲਪਾਂ ਨੂੰ ਪੂਰਾ ਕਰਨ ਦੇ ਲਈ ਨਵੀਂ ਊਰਜਾ ਦੇ ਨਾਲ ਅੱਗੇ ਵਧਣ ਦਾ ਅਵਸਰ ਦਿੰਦਾ ਹੈ।
ਆਓ, ਅਸੀਂ ਸਾਰੇ ਹਰਸ਼ ਅਤੇ ਉਤਸ਼ਾਹ ਦੇ ਨਾਲ ਨਵੇਂ ਸਾਲ ਦਾ ਸੁਆਗਤ ਕਰੀਏ ਅਤੇ ਆਪਣੇ ਸਮਾਜ ਅਤੇ ਰਾਸ਼ਟਰ ਨੂੰ ਏਕਤਾ ਅਤੇ ਸ੍ਰੇਸ਼ਠਤਾ ਦੇ ਪਥ ‘ਤੇ ਅੱਗੇ ਲੈ ਜਾਈਏ।”
ਰਾਸ਼ਟਰਪਤੀ ਦਾ ਸੰਦੇਸ਼ ਦੇਖਣ ਦੇ ਲਈ ਇੱਥੇ ਕਲਿੱਕ ਕਰੋ
***
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(Release ID: 2089229)
Visitor Counter : 9