ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ
ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਨੇ ਡੀਐੱਨਟੀ ਭਾਈਚਾਰਿਆਂ ਦੀ ਭਲਾਈ ਲਈ ਹਿਤਧਾਰਕ ਮੀਟਿੰਗ ਦੀ ਪ੍ਰਧਾਨਗੀ ਕੀਤੀ
ਲਕਸ਼ ਸਮੂਹਾਂ ਲਈ ਸਿੱਖਿਆ, ਹੈਲਥ ਕੇਅਰ ਅਤੇ ਟਿਕਾਊ ਆਜੀਵਿਕਾ ਤੱਕ ਪਹੁੰਚ ਵਧਾਉਣ ‘ਤੇ ਵਿਸ਼ੇਸ਼ ਜ਼ੋਰ
Posted On:
02 JAN 2025 6:03PM by PIB Chandigarh
ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਮੰਤਰੀ ਡਾ. ਵੀਰੇਂਦਰ ਕੁਮਾਰ ਨੇ ਅੱਜ ਨਵੀਂ ਦਿੱਲੀ ਵਿੱਚ ਡੀ-ਨੋਟੀਫਾਈਡ, ਨੋਮੈਡਿਕ ਅਤੇ ਸੈਮੀ-ਨੋਮੈਡਿਕ ਕਮਿਊਨਿਟੀਜ਼ (ਡੀਐੱਨਟੀ) ਦੀ ਭਲਾਈ ਅਤੇ ਵਿਕਾਸ ‘ਤੇ ਕੇਂਦ੍ਰਿਤ ਇੱਕ ਮਹੱਤਵਪੂਰਨ ਹਿਤਧਾਰਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਪ੍ਰੋਗਰਾਮ ਵਿੱਚ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਰਾਜ ਮੰਤਰੀ ਸ਼੍ਰੀ ਰਾਮਦਾਸ ਅਠਾਵਲੇ ਦੇ ਨਾਲ-ਨਾਲ ਸਮਾਜਿਕ ਨਿਆਂ ਅਤੇ ਸਸ਼ਕਤੀਕਰਣ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਹ ਮੀਟਿੰਗ ਪੀਅਰ ਲਰਨਿੰਗ ਲਈ ਇੱਕ ਗਤੀਸ਼ੀਲ ਮੰਚ ਦੇ ਰੂਪ ਵਿੱਚ ਕੰਮ ਕਰਦੀ ਹੈ, ਜਿਸ ਵਿੱਚ ਡੀਐੱਨਟੀ ਭਾਈਚਾਰਿਆਂ ਦੇ ਉੱਥਾਨ ਲਈ ਰਾਜਾਂ ਵਿੱਚ ਲਾਗੂ ਕੀਤੀਆਂ ਗਈਆ ਅਭਿਨਵ ਪਹਿਲਾਂ ਅਤੇ ਸਫ਼ਲ ਕਾਰਜ ਪ੍ਰਣਾਲੀਆਂ ਨੂੰ ਦਰਸਾਇਆ ਜਾਂਦਾ ਹੈ। ਮਹਾਰਾਸ਼ਟਰ, ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਤਮਿਲ ਨਾਡੂ ਦੀਆਂ ਸਰਕਾਰਾਂ ਦੇ ਪ੍ਰਤੀਨਿਧੀਆਂ ਨੇ ਇਨ੍ਹਾਂ ਭਾਈਚਾਰਿਆਂ ਦੇ ਸਾਹਮਣੇ ਆਉਣ ਵਾਲੀਆਂ ਵਿਲੱਖਣ ਚੁਣੌਤੀਆਂ ਦਾ ਸਮਾਧਾਨ ਕਰਨ ਅਤੇ ਉਨ੍ਹਾਂ ਦੇ ਸਮੁੱਚੇ ਵਿਕਾਸ ਨੂੰ ਅੱਗੇ ਵਧਾਉਣ ਲਈ ਆਪਣੀਆਂ ਰਣਨੀਤੀਆਂ ਅਤੇ ਸਮਾਧਾਨਾਂ ਨੂੰ ਸਾਂਝਾ ਕੀਤਾ।
ਇਸ ਦੇ ਇਲਾਵਾ, ਸਿਹਤ ਮੰਤਰਾਲੇ ਅਤੇ ਗ੍ਰਾਮੀਣ ਵਿਕਾਸ ਮੰਤਰਾਲੇ ਦੇ ਪਤਵੰਤਿਆਂ ਨੇ ਵੀ ਮਹੱਤਵਪੂਰਨ ਜਾਣਕਾਰੀ ਦਿੱਤੀ। ਇਸ ਦੇ ਇਲਾਵਾ, 14 ਐੱਸਈਈਡੀ ਭਾਗੀਦਾਰ ਏਜੰਸੀਆਂ ਦੇ ਪ੍ਰਤੀਨਿਧੀ, ਰਾਸ਼ਟਰੀ ਪਿਛੜਾ ਵਰਗ ਵਿੱਤ ਅਤੇ ਵਿਕਾਸ ਨਿਗਮ (ਐੱਨਬੀਸੀਐੱਫਡੀਸੀ), ਰਾਸ਼ਟਰੀ ਅਨੁਸੂਚਿਤ ਜਾਤੀ ਵਿੱਤ ਅਤੇ ਵਿਕਾਸ ਨਿਗਮ (ਐੱਨਬੀਸੀਐੱਫਡੀਸੀ) ਅਤੇ ਦੇਸ਼ ਭਰ ਦੇ ਰਾਜ ਪੱਧਰੀ ਡੀਐੱਨਟੀ ਐਸੋਸੀਏਸ਼ਨਾਂ ਦੇ ਮੈਂਬਰ ਵੀ ਮੀਟਿੰਗ ਵਿੱਚ ਮੌਜੂਦ ਸਨ।
ਚਰਚਾਵਾਂ ਵਿੱਚ ਡੀਐੱਨਟੀ ਭਾਈਚਾਰਿਆਂ ਦੀ ਭਲਾਈ ਦੇ ਉਦੇਸ਼ ਨਾਲ ਚਲ ਰਹੇ ਪ੍ਰਯਾਸਾਂ ਨੂੰ ਮਜ਼ਬੂਤ ਕਰਨ ਲਈ ਗਿਆਨ ਸਾਂਝਾ ਕਰਨ ਅਤੇ ਆਪਸੀ ਲਰਨਿੰਗ ਦੇ ਮਹੱਤਵ ‘ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਵਿੱਚ ਸਮਾਵੇਸ਼ੀ ਵਿਕਾਸ ਲਈ ਦ੍ਰਿੜ੍ਹ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ ਗਈ, ਅਤੇ ਇਹ ਸੁਨਿਸ਼ਚਿਤ ਕਰਨ ਲਈ ਕਿ ਕੋਈ ਵੀ ਕਮਿਊਨਿਟੀ ਪਿੱਛੇ ਨਾ ਰਹਿ ਜਾਵੇ, ਸਹਿਯੋਗ ਅਧਾਰਿਤ ਸਾਂਝੇਦਾਰੀ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਗਿਆ।
ਡੀਐੱਨਟੀ ਭਾਈਚਾਰਿਆਂ ਲਈ ਸਿੱਖਿਆ, ਹੈਲਥ ਕੇਅਰ ਅਤੇ ਸਥਾਈ ਆਜੀਵਿਕਾ ਤੱਕ ਪਹੁੰਚ ਵਧਾਉਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ। ਚਰਚਾਵਾਂ ਵਿੱਚ ਹਾਸ਼ੀਏ ‘ਤੇ ਪਏ ਸਮੂਹਾਂ ਤੱਕ ਸਰਕਾਰੀ ਯੋਜਨਾਵਾਂ ਨੂੰ ਕੁਸ਼ਲਤਾਪੂਰਵਕ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚਾਉਣ ਵਿੱਚ ਟੈਕਨੋਲੋਜੀ ਅਤੇ ਡਿਜੀਟਲ ਪਲੈਟਫਾਰਮ ਦੀ ਭੂਮਿਕਾ ֲ‘ਤੇ ਵੀ ਚਾਣਨਾ ਪਾਇਆ ਗਿਆ।
ਇਸ ਪ੍ਰੋਗਰਾਮ ਦੀ ਸਮਾਪਤੀ ਏਕੀਕ੍ਰਿਤ ਕਾਰਜਾਂ ਨੂੰ ਪ੍ਰਾਥਮਿਕਤਾ ਦੇਣ ਅਤੇ ਲਗਾਤਾਰ ਚੁਣੌਤੀਆਂ ਦਾ ਸਮਾਧਾਨ ਕਰਨ ਲਈ ਨਵੀਨਤਾਕਾਰੀ ਦ੍ਰਿਸ਼ਟੀਕੋਣ ਅਪਣਾਉਣ, ਡੀਐੱਨਟੀ ਭਾਈਚਾਰਿਆਂ ਦੀ ਸਮਰੱਥਾ ਨੂੰ ਉਜਾਗਰ ਕਰਨ ਅਤੇ ਇੱਕ ਸਮਤਾਪੂਰਨ ਅਤੇ ਪ੍ਰਭਾਵਸ਼ਾਲੀ ਭਵਿੱਖ ਦਾ ਮਾਰਗ ਪੱਧਰਾ ਕਰਨ ਦੇ ਸਮੂਹਿਕ ਸੰਕਲਪ ਦੇ ਨਾਲ ਹੋਈ।
*****
ਵੀਐੱਮ
(Release ID: 2089783)
Visitor Counter : 8