ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਸਿੱਖ ਧਰਮ ਦੇ ਦਸਵੇਂ ਗੁਰੂ ਸ੍ਰੀ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਅਵਸਰ ‘ਤੇ ਨਵੀਂ ਦਿੱਲੀ ਦੇ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿੱਚ ਮੱਥਾ ਟੇਕ ਕੇ ਸਤਿਸੰਗ ਦਾ ਆਸ਼ੀਰਵਾਦ ਪ੍ਰਾਪਤ ਕੀਤਾ


ਧਰਮ ਨਿਸ਼ਠਾ, ਤਿਆਗ ਅਤੇ ਸਾਹਸ ਦੀ ਪ੍ਰਤੀਮੂਰਤੀ ਰਹੇ ਹਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ: ਕੇਂਦਰੀ ਗ੍ਰਹਿ ਮੰਤਰੀ

ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਕੁਰਬਾਨੀ, ਬਹਾਦਰੀ ਅਤੇ ਸੇਵਾ ਦੀ ਇੱਕ ਅਨੋਖੀ ਉਦਾਹਰਣ ਹੈ।

ਸੱਭਿਆਚਾਰ, ਧਰਮ ਅਤੇ ਮਾਨਵਤਾ ਦੀ ਰੱਖਿਆ ਦੇ ਲਈ ਆਪਣਾ ਸਭ ਕੁਝ ਅਰਪਿਤ ਕਰਨ ਵਾਲੇ ਗੁਰੂ ਗੋਬਿੰਦ ਸਿੰਘ ਜੀ ਕੱਟੜਪੰਥੀ ਹਮਲਾਵਰਾਂ ਦੇ ਸਾਹਮਣੇ ਆਪਣੇ ਸਿਧਾਂਤਾਂ 'ਤੇ ਅਡਿਗ ਰਹੇ

Posted On: 06 JAN 2025 8:30PM by PIB Chandigarh

ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਸਿੱਖ ਧਰਮ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਨਵੀਂ ਦਿੱਲੀ ਦੇ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿੱਚ ਮੱਥਾ ਟੇਕ ਕੇ ਸਤਿਸੰਗ ਦਾ ਆਸ਼ੀਰਵਾਦ ਪ੍ਰਾਪਤ ਕੀਤਾ। 

X ‘ਤੇ ਆਪਣੀ ਇੱਕ ਪੋਸਟ ਵਿੱਚ ਸ਼੍ਰੀ ਅਮਿਤ ਸ਼ਾਹ ਨੇ ਕਿਹਾ, “ਧਰਮਨਿਸ਼ਠਾ, ਤਿਆਗ ਅਤੇ ਸਾਹਸ ਦੀ ਪ੍ਰਤੀਮੂਰਤੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਅੱਜ ਨਵੀਂ ਦਿੱਲੀ ਵਿੱਚ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿੱਚ ਮੱਥਾ ਟੇਕ ਕੇ ਸਤਿਸੰਗ ਦਾ ਆਸ਼ੀਰਵਾਦ ਪ੍ਰਾਪਤ ਕੀਤਾ।”

ਇੱਕ ਹੋਰ ਐਕਸ ਪੋਸਟ ਵਿੱਚ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ, ਸੱਭਿਆਚਾਰ, ਧਰਮ ਅਤੇ ਮਾਨਵਤਾ ਦੀ ਰੱਖਿਆ  ਦੇ ਲਈ ਆਪਣਾ ਸਭ ਕੁਝ ਅਰਪਿਤ ਕਰਨ ਵਾਲੇ ਗੁਰੂ ਗੋਬਿੰਦ ਸਿੰਘ ਜੀ ਕੱਟੜਪੰਥੀ ਹਮਲਾਵਰਾਂ ਦੇ ਸਾਹਮਣੇ ਆਪਣੇ ਸਿਧਾਂਤਾਂ 'ਤੇ ਅਡਿਗ ਰਹੇ। ਉਨ੍ਹਾਂ ਨੇ ਕਿਹਾ ਕਿ ਤਿਆਗ, ਬਹਾਦਰੀ ਅਤੇ ਸਮਰਪਣ ਦਾ ਪ੍ਰਤੀਕ ਉਨ੍ਹਾਂ ਦਾ ਜੀਵਨ ਅਨੰਤਕਾਲ ਤੱਕ ਸਾਰਿਆਂ ਦਾ ਮਾਰਗਦਰਸ਼ਨ ਕਰਦਾ ਰਹੇਗਾ। ਸ਼੍ਰੀ ਸ਼ਾਹ ਨੇ ਕਿਹਾ ਕਿ ਅਨਿਆਂ ਅਤੇ ਜ਼ੁਲਮ ਦੇ ਖਿਲਾਫ ਅਡਿਗ ਹੋ ਕੇ ਸੰਘਰਸ਼ ਕਰਨ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਤਿਆਗ, ਸ਼ੌਰਯ ਅਤੇ ਸੇਵਾ ਦੀ ਅਨੋਖੀ ਉਦਾਹਰਣ ਹੈ। 

*****

ਆਰਕੇ/ਵੀਵੀ/ਪੀਆਰ/ਪੀਐੱਸ


(Release ID: 2090900) Visitor Counter : 49