ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ


ਉਨ੍ਹਾਂ ਨੇ ਪਿਛਲੇ ਚਾਰ ਵਰ੍ਹਿਆਂ ਵਿੱਚ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਵਿੱਚ ਹੋਈ ਪ੍ਰਗਤੀ ਬਾਰੇ ਚਰਚਾ ਕੀਤੀ

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬਾਇਡਨ ਨਾਲ ਆਪਣੀਆਂ ਵੱਖ-ਵੱਖ ਮੀਟਿੰਗਾਂ ਨੂੰ ਯਾਦ ਕੀਤਾ ਅਤੇ ਸਬੰਧਾਂ ਨੂੰ ਮਜ਼ਬੂਤ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ

ਪ੍ਰਧਾਨ ਮੰਤਰੀ ਨੇ ਐੱਨਐੱਸਏ ਸੁਲਿਵਨ ਦੁਆਰਾ ਸੌਂਪੇ ਗਏ ਰਾਸ਼ਟਰਪਤੀ ਬਾਇਡਨ ਦੇ ਪੱਤਰ ਦੀ ਪ੍ਰਸ਼ੰਸਾ ਕੀਤੀ

ਪ੍ਰਧਾਨ ਮੰਤਰੀ ਨੇ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰਾਂ ਦਰਮਿਆਨ ਸਹਿਯੋਗ ਵਧਾਉਣ ਦੇ ਲਈ ਭਾਰਤ ਦੀ ਪ੍ਰਤੀਬੱਧਤਾ ਨੂੰ ਦੁਹਰਾਇਆ

Posted On: 06 JAN 2025 7:43PM by PIB Chandigarh

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬਾਇਡਨ ਅਤੇ ਪਹਿਲੀ ਮਹਿਲਾ ਡਾ. ਜਿਲ ਬਾਇਡਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ

 

ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਸ਼੍ਰੀ ਜੇਕ ਸੁਲੀਵਨ (Mr. Jake Sullivan) ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਉਨ੍ਹਾਂ ਨੇ ਪਿਛਲੇ ਚਾਰ ਵਰ੍ਹਿਆਂ ਵਿੱਚ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਵਿੱਚ ਹੋਈ ਮਹੱਤਵਪੂਰਨ ਪ੍ਰਗਤੀ ਦੀ ਸਕਾਰਾਤਮਕ ਸਮੀਖਿਆ ਕੀਤੀ, ਖਾਸ ਤੌਰ 'ਤੇ ਟੈਕਨੋਲੋਜੀ, ਰੱਖਿਆ, ਪੁਲਾੜ, ਸਿਵਿਲ ਪਰਮਾਣੂ, ਸਵੱਛ ਊਰਜਾ, ਸੈਮੀਕੰਡਕਟਰ ਅਤੇ ਏਆਈ ਵਰਗੇ ਮੁੱਖ ਖੇਤਰਾਂ ਵਿੱਚ। 

ਸਤੰਬਰ 2024 ਵਿੱਚ ਕੁਆਡ ਲੀਡਰਸ ਸਮਿਟ (Quad Leaders’ Summit) ਲਈ ਅਮਰੀਕਾ ਦੀ ਆਪਣੀ ਯਾਤਰਾ ਸਮੇਤ ਰਾਸ਼ਟਰਪਤੀ ਬਾਇਡਨ ਦੇ ਨਾਲ ਆਪਣੀਆਂ ਵਿਭਿੰਨ ਮੀਟਿੰਗਾਂ ਨੂੰ ਯਾਦ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ​​ਕਰਨ ਵਿੱਚ ਰਾਸ਼ਟਰਪਤੀ ਬਾਇਡਨ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਜਿਸ ਨੇ ਇੱਕ ਸਥਾਈ ਵਿਰਾਸਤ ਛੱਡਣੀ ਹੈ। 

ਪ੍ਰਧਾਨ ਮੰਤਰੀ ਨੇ ਐੱਨਐੱਸਏ ਸੁਲੀਵਨ ਦੇ ਰਾਹੀਂ ਭੇਜੇ ਗਏ ਰਾਸ਼ਟਰਪਤੀ ਬਾਇਡਨ ਦੇ ਪੱਤਰ ਦੀ ਸ਼ਲਾਘਾ ਕੀਤੀ। 

ਪ੍ਰਧਾਨ ਮੰਤਰੀ ਨੇ ਦੋਵੇਂ ਦੇਸ਼ਾਂ ਦੇ ਲੋਕਾਂ ਦੇ ਲਾਭ ਅਤੇ ਗਲੋਬਲ ਭਲਾਈ ਲਈ ਦੋਵੇਂ ਲੋਕਤੰਤਰਾਂ ਦਰਮਿਆਨ ਨਜ਼ਦੀਕੀ ਸਹਿਯੋਗ ਨੂੰ ਹੋਰ ਜ਼ਿਆਦਾ ਡੂੰਘਾ ਕਰਨ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਇਆ।

ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬਾਇਡਨ ਅਤੇ ਪਹਿਲੀ ਮਹਿਲਾ ਡਾ. ਜਿਲ ਬਾਇਡਨ (First Lady Dr. Jill Biden) ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

 

***

ਐੱਮਜੇਪੀਐੱਸ/ਐੱਸਟੀ


(Release ID: 2090902) Visitor Counter : 7