ਗ੍ਰਹਿ ਮੰਤਰਾਲਾ
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆਨਾਥ ਨਾਲ ਰਾਜ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂਕਰਨ ‘ਤੇ ਸਮੀਖਿਆ ਮੀਟਿੰਗ ਕੀਤੀ
ਉੱਤਰ ਪ੍ਰਦੇਸ਼ ਦੇ ਸਾਰੇ ਸੱਤ ਕਮਿਸ਼ਨਰੇਟਾਂ ਵਿੱਚ 31 ਮਾਰਚ, 2025 ਤੱਕ ਅਤੇ ਪੂਰੇ ਪ੍ਰਦੇਸ਼ ਵਿੱਚ ਜਲਦੀ ਤੋਂ ਜਲਦੀ ਨਵੇਂ ਅਪਰਾਧਿਕ ਕਾਨੂੰਨਾਂ ਦਾ 100 ਫੀਸਦੀ ਲਾਗੂਕਰਨ ਸੁਨਿਸ਼ਚਿਤ ਹੋਵੇ
ਉੱਤਰ ਪ੍ਰਦੇਸ਼ ਦੇ ਹਰ ਜ਼ਿਲ੍ਹੇ ਵਿੱਚ ਇੱਕ ਤੋਂ ਵੱਧ ਫੋਰੈਂਸਿਕ ਮੋਬਾਈਲ ਵੈਨ ਉਪਲਬਧ ਹੋਣ: ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ
ਕੁੱਲ Zero FIRs ਵਿੱਚੋਂ ਕਿੰਨੀਆਂ FIRs ਰਾਜਾਂ ਨੂੰ ਟ੍ਰਾਂਸਫਰ ਕੀਤੀਆਂ ਗਈਆਂ, ਇਸ ਦੀ ਨਿਯਮਿਤ ਮੋਨੀਟਰਿੰਗ ਹੋਵੇ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਹਰ 15 ਦਿਨ ਅਤੇ ਮੁੱਖ ਸਕੱਤਰ ਅਤੇ ਡੀਜੀਪੀ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਹਫ਼ਤੇ ਵਿੱਚ ਇੱਕ ਵਾਰ ਤਿੰਨ ਨਵੇਂ ਕਾਨੂੰਨਾਂ ਦੇ ਲਾਗੂਕਰਨ ਦੀ ਪ੍ਰਗਤੀ ਦੀ ਸਮੀਖਿਆ ਕਰਨ
प्रविष्टि तिथि:
07 JAN 2025 8:41PM by PIB Chandigarh
ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆਨਾਥ ਦੇ ਨਾਲ ਰਾਜ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂਕਰਨ ‘ਤੇ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਉਤਰਾਖੰਡ ਵਿੱਚ ਪੁਲਿਸ, ਜੇਲ੍ਹਾਂ,ਅਦਾਲਤਾਂ, ਮੁਕੱਦਮੇ ਅਤੇ ਫੋਰੈਂਸਿਕ ਨਾਲ ਸਬੰਧਿਤ ਵਿਭਿੰਨ ਨਵੇਂ ਪ੍ਰਾਵਧਾਨਾਂ ਦੇ ਲਾਗੂਕਰਨ ਅਤੇ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਸਕੱਤਰ, ਡਾਇਰੈਕਟਰ ਜਨਰਲ, BPR&D ਅਤੇ ਡਾਇਰੈਕਟਰ ਜਨਰਲ, NCRB ਸਮੇਤ ਗ੍ਰਹਿ ਮੰਤਰਾਲੇ ਅਤੇ ਉੱਤਰ ਪ੍ਰਦੇਸ਼ ਸਰਕਾਰ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਮੀਟਿੰਗ ਵਿੱਚ ਚਰਚਾ ਦੌਰਾਨ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਪ੍ਰਧਾਨ ਮਤੰਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਅਗਵਾਈ ਵਿੱਚ ਲਿਆਂਦੇ ਗਏ ਤਿੰਨ ਨਵੇਂ ਅਪਰਾਧਿਕ ਕਾਨੂੰਨ ਸਜ਼ਾ-ਕੇਂਦ੍ਰਿਤ ਨਹੀਂ ਬਲਕਿ ਪੀੜ੍ਹਤ ਕੇਂਦ੍ਰਿਤ ਹਨ ਅਤੇ ਇਨ੍ਹਾਂ ਦਾ ਉਦੇਸ਼ ਤੁਰੰਤ ਨਿਆਂ ਸੁਨਿਸ਼ਚਿਤ ਕਰਨਾ ਹੈ। ਗ੍ਰਹਿ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਯੋਗੀ ਆਦਿਤਿਆਨਾਥ ਨੂੰ ਫਰਵਰੀ ਮਹੀਨੇ ਵਿੱਚ ਨਵੇਂ ਅਪਰਾਧਿਕ ਕਾਨੂੰਨਾਂ ਦੇ ਲਾਗੂਕਰਨ ਦੀ ਪ੍ਰਗਤੀ ਦੀ ਸਮੀਖਿਆ ਕਰ ਕੇ ਇਨ੍ਹਾਂ ਕਾਨੂੰਨਾਂ ਨੂੰ ਰਾਜ ਵਿੱਚ ਪੂਰੀ ਤਰ੍ਹਾਂ ਜਲਦੀ ਤੋਂ ਜਲਦੀ ਲਾਗੂ ਕਰਨ ਨੂੰ ਕਿਹਾ।
ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਉੱਤਰ ਪ੍ਰਦੇਸ਼ ਜਿਹੇ ਵੱਡੀ ਆਬਾਦੀ ਵਾਲੇ ਰਾਜ ਵਿੱਚ ਨਵੇਂ ਅਪਰਾਧਿਕ ਕਾਨੂੰਨਾਂ ਦੇ 100 ਫੀਸਦੀ ਲਾਗੂਕਰਨ ਨਾਲ ਪੂਰੇ ਦੇਸ਼ ਵਿੱਚ ਇੱਕ ਚੰਗਾ ਸੰਦੇਸ਼ ਜਾਵੇਗਾ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਉੱਤਰ ਪ੍ਰਦੇਸ਼ ਦੇ ਸੱਤਾਂ ਕਮਿਸ਼ਨਰੇਟਾਂ ਵਿੱਚ 31 ਮਾਰਚ, 2025 ਤੱਕ ਨਵੇਂ ਅਪਰਾਧਿਕ ਕਾਨੂੰਨਾਂ ਦਾ 100 ਫੀਸਦੀ ਲਾਗੂਕਰਨ ਸੁਨਿਸ਼ਚਿਤ ਹੋਵੇ।
ਟੈਕਨੋਲੋਜੀ ਦੇ ਉਪਯੋਗ ਨੂੰ ਵਧਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਨੇ ਕਿਹਾ ਕਿ ਰਾਜ ਦੇ ਹਰ ਜ਼ਿਲ੍ਹੇ ਵਿੱਚ ਇੱਕ ਤੋਂ ਵੱਧ ਫੋਰੈਂਸਿਕ ਮੋਬਾਈਲ ਵੈਨ ਉਪਲਬਧ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਫੋਰੈਂਸਿਕ ਵਿਜ਼ਿਟ ਲਈ ਟੀਮਾਂ ਨੂੰ ਤਿੰਨ ਸ਼੍ਰੇਣੀਆਂ-ਗੰਭੀਰ, ਆਮ ਅਤੇ ਬਹੁਤ ਆਮ-ਵਿੱਚ ਵੰਡਿਆ ਜਾਣਾ ਚਾਹੀਦਾ ਹੈ ਜਿਸ ਨਾਲ ਸੰਸਾਧਨਾਂ ਅਤੇ ਮਾਹਿਰਾਂ ਦਾ ਬਿਹਤਰ ਉਪਯੋਗ ਕੀਤਾ ਜਾ ਸਕੇ ਅਤੇ ਗੰਭੀਰ ਮਾਮਲਿਆਂ ਨੂੰ ਪ੍ਰਾਥਮਿਕਤਾ ਦਿੱਤੀ ਜਾ ਸਕੇ।

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਇਸ ਗੱਲ ਦੀ ਨਿਯਮਿਤ ਅਤੇ ਨਿਰੰਤਰ ਮੌਨੀਟਰਿੰਗ ਹੋਣੀ ਚਾਹੀਦੀ ਹੈ ਕਿ ਦਰਜ ਕੀਤੀਆਂ ਗਈਆਂ ਕੁੱਲ Zero FIRs ਵਿੱਚੋਂ ਕਿੰਨੀਆਂ FIRs ਰਾਜਾਂ ਨੂੰ ਟ੍ਰਾਂਸਫਰ ਕੀਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਹਰ 15 ਦਿਨ ਵਿੱਚ ਅਤੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਤਿੰਨ ਨਵੇਂ ਕਾਨੂੰਨਾਂ ਦੇ ਲਾਗੂਕਰਨ ਦੀ ਪ੍ਰਗਤੀ ਦੀ ਸਪਤਾਹਿਕ ਸਮੀਖਿਆ ਕਰਨੀ ਚਾਹੀਦੀ ਹੈ।
*****
ਆਰਕੇ/ਵੀਵੀ/ਪੀਆਰ/ਪੀਐੱਸ
(रिलीज़ आईडी: 2091163)
आगंतुक पटल : 70