ਗ੍ਰਹਿ ਮੰਤਰਾਲਾ
azadi ka amrit mahotsav

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਬਿਊਰੋ ਆਫ ਪੁਲਿਸ ਰਿਸਰਚ ਐਂਡ ਡਿਵੈਲਪਮੈਂਟ (BPR&D) ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ


NCRB, ਜੇਲ੍ਹ ਅਧਿਕਾਰੀਆਂ ਅਤੇ ਫੌਰੈਂਸਿਕ ਮਾਹਿਰਾਂ ਦੇ ਨਾਲ ਮਿਲ ਕੇ BPR&D, Modus Operandi Bureau ਵਿੱਚ ਅਪਰਾਧਾਂ ਦੀ Modus Operandi ਦਾ ਵਿਸ਼ਲੇਸ਼ਣ ਕਰੋ

BPR&D ਨੂੰ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਵਿੱਚ ਆਉਣ ਵਾਲੀਆਂ ਚੁਣੌਤੀਆਂ ਦੀ ਪਹਿਚਾਣ ਕਰਨ ਅਤੇ ਉਨ੍ਹਾਂ ਦੇ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ

Posted On: 09 JAN 2025 6:47PM by PIB Chandigarh

ਕੇਂਦਰੀ ਗ੍ਰਹਿ ਮੰਤਰੀ ਅਤੇ ਸਹਿਕਾਰਤਾ ਮੰਤਰੀ, ਸ਼੍ਰੀ ਅਮਿਤ ਸ਼ਾਹ ਨੇ ਨਵੀਂ ਦਿੱਲੀ ਵਿੱਚ ਬਿਊਰੋ ਆਫ਼ ਪੁਲਿਸ ਰਿਸਰਚ ਐਂਡ ਡਿਵੈਲਪਮੈਂਟ (BPR&D), ਦੀ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਸਕੱਤਰ ਸ਼੍ਰੀ ਗੋਵਿੰਦ ਮੋਹਨ, ਡਾਇਰੈਕਟਰ ਜਨਰਲ BPR&D ਸ਼੍ਰੀ ਰਾਜੀਵ ਕੁਮਾਰ ਸ਼ਰਮਾ, ਗ੍ਰਹਿ ਮੰਤਰਾਲੇ ਅਤੇ BPR&D ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

 

ਗ੍ਰਹਿ ਮੰਤਰੀ ਨੇ BPR&D ਦੀਆਂ ਛੇ ਡਿਵੀਜ਼ਨਾਂ ਦੇ ਨਾਲ-ਨਾਲ ਬਾਹਰੀ ਇਕਾਈਆਂ (CAPT ਭੋਪਾਲ ਅਤੇ CDTI) ਦੀਆਂ ਉਪਲਬਧੀਆਂ, ਚੱਲ ਰਹੇ ਕੰਮਾਂ ਅਤੇ ਭਵਿੱਖ ਦੇ ਰੋਡਮੈਪ ਦੀ ਸੰਖੇਪ ਜਾਣਕਾਰੀ ਲਈ। ਉਨ੍ਹਾਂ ਨੇ ਨਵੇਂ ਅਪਰਾਧਿਕ ਕਾਨੂੰਨਾਂ (NCL) ਨੂੰ ਲਾਗੂ ਕਰਨ ਲਈ BPR&D ਦੇ ਯਤਨਾਂ ਅਤੇ ਪਹਿਲਕਦਮੀਆਂ ਦੀ ਵੀ ਵਿਸ਼ੇਸ਼ ਸਮੀਖਿਆ ਕੀਤੀ। 

ਗ੍ਰਹਿ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ  BPR&D ਭਾਰਤੀ ਪੁਲਿਸ ਬਲਾਂ ਨੂੰ ਜ਼ਰੂਰੀ ਬੌਧਿਕ, ਭੌਤਿਕ ਅਤੇ ਸੰਗਠਨਾਤਮਕ ਸਰੋਤਾਂ ਨਾਲ ਲੈਸ ਕਰਕੇ ਪੁਲਿਸਿੰਗ ਦੇ ਨਾਲ-ਨਾਲ ਅੰਦਰੂਨੀ ਸੁਰੱਖਿਆ ਦੀਆਂ ਚੁਣੌਤੀਆਂ ਦਾ ਸਫਲਤਾਪੂਰਵਕ ਸਾਹਮਣਾ ਕਰਨ ਲਈ ਉਨ੍ਹਾਂ ਨੂੰ ਸਮਾਰਟ ਬਲਾਂ ਵਿੱਚ ਬਦਲਣ ਲਈ ਵਚਨਬੱਧ ਹੈ।

ਮੀਟਿੰਗ ਵਿੱਚ ਚਰਚਾ ਦੌਰਾਨ, ਕੇਂਦਰੀ ਗ੍ਰਹਿ ਮੰਤਰੀ ਨੇ ਕਿਹਾ ਕਿ NCRB, ਜੇਲ੍ਹ ਅਧਿਕਾਰੀਆਂ ਅਤੇ ਫੌਰੈਂਸਿਕ ਮਾਹਿਰਾਂ ਨਾਲ ਮਿਲ ਕੇ BPR&D, Modus Operandi Bureau ਵਿੱਚ ਅਪਰਾਧਾਂ ਦੀ Modus Operandi ਦਾ ਵਿਸ਼ਲੇਸ਼ਣ ਕਰੇ, ਜਿਸ ਨਾਲ ਅਪਰਾਧ ਨੂੰ ਰੋਕਣ ਵਿੱਚ ਮਦਦ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ BPR&D  ਨੂੰ ਜ਼ਮੀਨੀ ਪੱਧਰ 'ਤੇ ਪੁਲਿਸ ਦੀਆਂ ਚੁਣੌਤੀਆਂ ਦੀ ਪਹਿਚਾਣ ਕਰਨ ਅਤੇ ਉਨ੍ਹਾਂ ਲਈ ਸਮਾਧਾਨ ਲੱਭਣ ਦਾ ਕੰਮ ਕਰਨਾ ਚਾਹੀਦਾ ਹੈ।

ਸ਼੍ਰੀ ਅਮਿਤ ਸ਼ਾਹ ਨੇ ਬਹੁ-ਹਿਤਧਾਰਕ ਯੋਗਦਾਨਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਜਿਸ ਵਿੱਚ ਖੋਜ ਅਧਿਐਨ ਅਤੇ ਪ੍ਰੋਜੈਕਟਾਂ ਵਿੱਚ ਅੰਤਰਰਾਸ਼ਟਰੀ ਮਹੱਤਵ ਵਾਲੀਆਂ ਸੰਸਥਾਵਾਂ ਨਾਲ ਸਹਿਯੋਗ ਸ਼ਾਮਲ ਹੈ। ਉਨ੍ਹਾਂ ਨੇ ਪੁਲਿਸ ਬਲਾਂ ਨੂੰ ਵੱਧ ਤੋਂ ਵੱਧ ਲਾਭ ਪ੍ਰਦਾਨ ਕਰਨ ਦੇ ਨਾਲ-ਨਾਲ ਪੁਲਿਸ ਦੀ ਜਨਤਕ ਛਵੀ ਨੂੰ ਬਿਹਤਰ ਬਣਾਉਣ ਲਈ BPR&D ਪ੍ਰੋਜੈਕਟਾਂ ਅਤੇ ਅਧਿਐਨਾਂ ਦੇ ਨਾਲ-ਨਾਲ ਪ੍ਰਕਾਸ਼ਨਾਂ ਦੇ ਦਾਇਰੇ ਦੇ ਵਿਸ਼ਵ ਪੱਧਰ 'ਤੇ ਵਿਸਤਾਰ ਅਤੇ ਪ੍ਰਸਾਰ ਲਈ ਨਿਰਦੇਸ਼ ਦਿੱਤੇ।

ਕੇਂਦਰੀ ਗ੍ਰਹਿ ਮੰਤਰੀ ਨੇ ਐੱਨਸੀਐੱਲ ਟ੍ਰੇਨਿੰਗ ਅਤੇ ਲਾਗੂ ਕਰਨ, ਮੌਜੂਦਾ ਪੁਲਿਸ ਅਤੇ ਜੇਲ੍ਹ ਪ੍ਰਕਿਰਿਆਵਾਂ ਅਤੇ ਅਭਿਆਸਾਂ ਦੇ ਅੱਪਗ੍ਰੇਡੇਸ਼ਨ ਰਾਹੀਂ ਪੁਲਿਸ ਬਲਾਂ ਦੇ ਆਧੁਨਿਕੀਕਰਣ ਅਤੇ ਨਵੇਂ ਯੁੱਗ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਬਿਊਰੋ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਮੰਤਰਾਲੇ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਜੋੜਨ ਵਾਲੀ ਨੋਡਲ ਏਜੰਸੀ ਵਜੋਂ BPR&D ਦੀ ਭੂਮਿਕਾ 'ਤੇ ਜ਼ੋਰ ਦਿੱਤਾ। ਸ਼੍ਰੀ ਸ਼ਾਹ ਨੇ ਅਪਰਾਧਿਕ ਨਿਆਂ ਪ੍ਰਣਾਲੀ ਦੇ ਸਾਰੇ ਥੰਮ੍ਹਾਂ ਨੂੰ ਉਨ੍ਹਾਂ ਦੀਆਂ ਵਿਲੱਖਣ ਜ਼ਰੂਰਤਾਂ ਦੇ ਅਧਾਰ ’ਤੇ ਨਿਰਧਾਰਿਤ ਮਦਦ ਲਈ ਬਿਊਰੋ ਦੇ ਕੰਮ ਨੂੰ ਸੁਚਾਰੂ ਬਣਾਉਣ ਲਈ ਨਿਰਦੇਸ਼ ਦਿੱਤੇ।

ਸ਼੍ਰੀ ਅਮਿਤ ਸ਼ਾਹ ਨੇ ਪੁਲਿਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ‘ਮੇਕ ਇਨ ਇੰਡੀਆ’ ਮਾਡਲ ਅਤੇ ਨਾਲ ਹੀ ਅਪਰਾਧਿਕ ਨਿਆਂ ਪ੍ਰਣਾਲੀ ਦੇ ਹਿਤਧਾਰਕਾਂ, ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਸਮੱਸਿਆ ਦੀ ਪਹਿਚਾਣ ਅਤੇ ਪ੍ਰਭਾਵਸ਼ਾਲੀ ਸਮਾਧਾਨਾਂ ਲਈ ਮੰਤਰਾਲੇ ਦੀ ਜਿਆਦਾ ਭਾਗੀਦਾਰੀ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਗ੍ਰਹਿ ਮੰਤਰੀ ਨੇ ਬਿਊਰੋ ਨੂੰ ਇਸ ਦੇ ਸੁਚਾਰੂ ਕੰਮਕਾਰ ਲਈ ਸਮਰਥਨ ਅਤੇ ਸਹਾਇਤਾ ਦਾ ਭਰੋਸਾ ਦਿੱਤਾ। 

 

***************

ਆਰਕੇ/ਵੀਵੀ/ਏਐੱਸਐੱਚ/ਪੀਐੱਸ


(Release ID: 2092073)