ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਦਿੱਲੀ ਦੇ ਨਰਾਇਣਾ ਵਿੱਚ ਲੋਹੜੀ ਪਰਵ ‘ਤੇ ਆਯੋਜਿਤ ਇੱਕ ਸਮਾਰੋਹ ਵਿੱਚ ਹਿੱਸਾ ਲਿਆ
ਲੋਹੜੀ ਦਾ ਇਹ ਪਰਵ ਨਵੀਨਤਾ ਅਤੇ ਆਸ਼ਾ ਦਾ ਪ੍ਰਤੀਕ ਹੈ : ਪ੍ਰਧਾਨ ਮੰਤਰੀ
प्रविष्टि तिथि:
13 JAN 2025 10:15PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅੱਜ ਦਿੱਲੀ ਦੇ ਨਰਾਇਣਾ ਵਿੱਚ ਲੋਹੜੀ ਸਮਾਰੋਹ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ ਕਿ ਲੋਹੜੀ ਕਈ ਲੋਕਾਂ, ਖਾਸ ਕਰਕੇ ਉੱਤਰ ਭਾਰਤ ਦੇ ਲੋਕਾਂ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਨਵੀਨਤਾ ਅਤੇ ਆਸ਼ਾ ਦਾ ਪ੍ਰਤੀਕ ਹੈ। ਇਹ ਖੇਤੀਬਾੜੀ ਅਤੇ ਸਾਡੇ ਮਿਹਨਤੀ ਕਿਸਾਨਾਂ ਨਾਲ ਵੀ ਜੁੜਿਆ ਹੋਇਆ ਪਰਵ ਹੈ।”
ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:
“ਲੋਹੜੀ ਦੇ ਇਸ ਪਰਵ ਦਾ ਕਈ ਲੋਕਾਂ ਦੇ ਲਈ ਵਿਸ਼ੇਸ਼ ਮਹੱਤਵ ਹੈ, ਖਾਸ ਕਰਕੇ ਉੱਤਰ ਭਾਰਤ ਵਿੱਚ ਰਹਿਣ ਵਾਲਿਆਂ ਦੇ ਲਈ। ਇਹ ਨਵੀਨਤਾ ਅਤੇ ਆਸ਼ਾ ਦਾ ਪ੍ਰਤੀਕ ਹੈ। ਇਹ ਖੇਤੀਬਾੜੀ ਅਤੇ ਸਾਡੇ ਮਿਹਨਤੀ ਕਿਸਾਨਾਂ ਨਾਲ ਵੀ ਜੁੜਿਆ ਹੋਇਆ ਹੈ।
“ਅੱਜ ਸ਼ਾਮ ਮੈਨੂੰ ਦਿੱਲੀ ਦੇ ਨਰਾਇਣਾ ਵਿੱਚ ਇੱਕ ਪ੍ਰੋਗਰਾਮ ਵਿੱਚ ਲੋਹੜੀ ਮਨਾਉਣ ਦਾ ਅਵਸਰ ਮਿਲਿਆ। ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਅਤੇ ਮਹਿਲਾਵਾਂ ਨੇ ਸਮਾਰੋਹ ਵਿੱਚ ਹਿੱਸਾ ਲਿਆ।
ਸਾਰਿਆਂ ਨੂੰ ਲੋਹੜੀ ਦੀਆਂ ਸ਼ੁਭਕਾਮਨਾਵਾਂ!”
“ਦਿੱਲੀ ਵਿੱਚ ਲੋਹੜੀ ਪ੍ਰੋਗਰਾਮ ਦੀਆਂ ਕੁਝ ਹੋਰ ਤਸਵੀਰਾਂ।”
************
ਐੱਮਜੇਪੀਐੱਸ/ਵੀਜੇ
(रिलीज़ आईडी: 2092789)
आगंतुक पटल : 40
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam