ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ ਦੇ ਲਈ ਨੈਸ਼ਨਲ ਹੈਲਥ ਅਥਾਰਿਟੀ, ਭਾਰਤ ਸਰਕਾਰ ਅਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਓਡੀਸ਼ਾ ਸਰਕਾਰ ਦਰਮਿਆਨ ਸਹਿਮਤੀ ਪੱਤਰ ‘ਤੇ ਹਸਤਾਖਰ ਹੋਣ ‘ਤੇ ਓਡੀਸ਼ਾ ਦੇ ਲੋਕਾਂ ਨੂੰ ਵਧਾਈ ਦਿੱਤੀ
Posted On:
13 JAN 2025 7:00PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਯ ਯੋਜਨਾ ਲਈ ਭਾਰਤ ਸਰਕਾਰ ਦੇ ਨੈਸ਼ਨਲ ਹੈਲਥ ਅਥਾਰਿਟੀ ਅਤੇ ਓਡੀਸ਼ਾ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦਰਮਿਆਨ ਹੋਏ ਸਹਿਮਤੀ ਪੱਤਰ ‘ਤੇ ਓਡੀਸ਼ਾ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਯੋਜਨਾ ਵਿਸ਼ੇਸ਼ ਤੌਰ ‘ਤੇ ਓਡੀਸ਼ਾ ਦੀਆਂ ਮਹਿਲਾਵਾਂ ਅਤੇ ਸੀਨੀਅਰ ਨਾਗਰਿਕਾਂ ਲਈ ਕਿਫਾਇਤੀ ਦਰਾਂ ‘ਤੇ ਉੱਚ ਗੁਣਵੱਤਾ ਵਾਲੀ ਸਿਹਤ ਸੰਭਾਲ ਸੁਨਿਸ਼ਚਿਤ ਕਰੇਗੀ।
ਓਡੀਸ਼ਾ ਦੇ ਮੁੱਖ ਮੰਤਰੀ ਸ਼੍ਰੀ ਮੋਹਨ ਚਰਣ ਮਾਝੀ ਦੇ ਐਕਸ (X) ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਪੋਸਟ ਕੀਤਾ:
“ਓਡੀਸ਼ਾ ਦੇ ਲੋਕਾਂ ਨੂੰ ਵਧਾਈਆਂ!
ਇਹ ਅਸਲ ਵਿੱਚ ਇੱਕ ਵਿਡੰਬਨਾ ਸੀ ਕਿ ਓਡੀਸ਼ਾ ਦੀਆਂ ਮੇਰੀਆਂ ਭੈਣਾਂ ਅਤੇ ਭਰਾਵਾਂ ਨੂੰ ਪਿਛਲੀ ਸਰਕਾਰ ਦੁਆਰਾ ਆਯੁਸ਼ਮਾਨ ਭਾਰਤ ਦੇ ਲਾਭਾਂ ਤੋਂ ਵੰਚਿਤ ਰੱਖਿਆ ਗਿਆ। ਇਹ ਯੋਜਨਾ ਘੱਟ ਲਾਗਤ ‘ਤੇ ਉੱਚ ਗੁਣਵੱਤਾ ਵਾਲੀ ਸਿਹਤ ਸੰਭਾਲ ਸੁਨਿਸ਼ਚਿਤ ਕਰੇਗੀ। ਇਸ ਨਾਲ ਵਿਸ਼ੇਸ਼ ਤੌਰ ‘ਤੇ ਓਡੀਸ਼ਾ ਦੀ ਨਾਰੀ ਸ਼ਕਤੀ ਅਤੇ ਬਜ਼ੁਰਗਾਂ ਨੂੰ ਲਾਭ ਹੋਵੇਗਾ।”
https://twitter.com/narendramodi/status/1878787452929802363
***
ਐੱਮਜੇਪੀਐੱਸ/ਵੀਜੇ
(Release ID: 2092792)
Visitor Counter : 6